09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਜ਼ਿਲ੍ਹਾ ਮੈਜਿਸਟ੍ਰੇਟ ਨੇ ਪਰੇਗਾਬਲਿਨ ਦੇ ਕੈਪਸੂਲ ਦੀ ਸੇਲ –ਤੇ ਲਗਾਈ ਅੰਸ਼ਿਕ ਪਾਬੰਦੀ

ਮੋਗਾ, 8 ਅਕਤੂਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ (ਬੀ. ਐਨ.

ਡਿਪਟੀ ਕਮਿਸ਼ਨਰ ਸਾਗਰ ਸੇਤੀਆ। 09-10-2026
ਮੋਗਾ, 8 ਅਕਤੂਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ (ਬੀ.ਐਨ.ਐਸ.ਐਸ.) 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿਚ ਪਰੇਗਾਬਲਿਨ 300 ਐਮ.ਜੀ. (ਸਿਗਨੇਚਰ) ਦੇ ਕੈਪਸੂਲ ਦੀ ਸੇਲ ‘ਤੇ ਅੰਸ਼ਿਕ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਪਾਬੰਦੀ ਆਦੇਸ਼ 6 ਦਸੰਬਰ 2026 ਤੱਕ ਲਾਗੂ ਰਹਿਣਗੇ। ਸਾਗਰ ਸੇਤੀਆ ਨੇ ਦੱਸਿਆ ਕਿ ਪਰੇਗਾਬਲਿਨ ਦਾ ਕੈਪਸੂਲ ਜਾਂ ਗੋਲੀ ਜੇ ਕੋਈ ਡਾਕਟਰ ਕਿਸੇ ਮਰੀਜ਼ ਨੂੰ ਲਿਖਦਾ ਹੈ ਤਾਂ ਸਬੰਧਿਤ ਮੈਡੀਕਲ ਸਟੋਰ ਵਲੋਂ ਉਹ ਦਵਾਈ ਸਿਰਫ਼ ਉਨੇ ਹੀ ਦਿਨਾਂ ਲਈ ਦਿੱਤੀ ਜਾਵੇਗੀ ਜਿੰਨੀ ਡਾਕਟਰ ਦੁਆਰਾ ਪਰਚੀ ‘ਤੇ ਲਿਖੀ ਗਈ ਹੈ ਅਤੇ ਉਸ ਦੀ ਪਰਚੀ ਉੱਪਰ ਇਸ ਸਬੰਧੀ ਸਟੈਂਪ ਵੀ ਲਗਾਈ ਜਾਵੇ ਅਤੇ ਉਹ ਪਰਚੀ ਸਿਰਫ਼ 7 ਦਿਨ ਲਈ ਹੀ ਵੈਧ ਹੋਵੇਗੀ। ਜੇਕਰ ਕੋਈ ਕੈਮਿਸਟ ਇਸ ਕੈਪਸੂਲ ਜਾਂ ਗੋਲੀ ਦੀ 75 ਐਮ.ਜੀ. ਤੋਂ ਵੱਧ ਦੀ ਮਾਤਰਾ ਦੀ ਦਵਾਈ ਆਪਣੇ ਪਾਸ ਰੱਖਣੀ ਚਾਹੁੰਦਾ ਹੈ ਉਹ ਇਸ ਸਬੰਧੀ ਡਰੱਗ ਵਿਭਾਗ ਨੂੰ ਸੂਚਿਤ ਕਰੇਗਾ ਅਤੇ ਹਰ ਮਹੀਨੇ ਦੇ ਪਹਿਲੇ ਹਫ਼ਤੇ ਵਿਚ ਇਸ ਦਾ ਰਿਕਾਰਡ ਡਰੱਗ ਵਿਭਾਗ ਨੂੰ ਮੁਹੱਈਆ ਕਰਵਾਏਗਾ। ਉਨ੍ਹਾਂ ਡਾਕਟਰਾਂ ਨੂੰ ਵੀ ਸੁਝਾਅ ਦਿੱਤਾ ਜਿੱਥੇ ਬਹੁਤ ਜ਼ਰੂਰੀ ਹੋਵੇ ਉੱਥੇ ਹੀ ਇਸ ਕੈਪਸੂਲ ਜਾਂ ਗੋਲੀ ਦੀ 75 ਐਮ.ਜੀ. ਤੋਂ ਵੱਧ ਦੀ ਮਾਤਰਾ ਦੀ ਦਵਾਈ ਮਰੀਜ਼ ਨੂੰ ਲਿਖੀ ਜਾਵੇ ਅਤੇ ਇਸ ਦਾ ਰਿਕਾਰਡ ਰੱਖਿਆ ਜਾਵੇ। ਬਿਨਾਂ ਰਿਕਾਰਡ ਤੋਂ ਇਸ ਦੀ ਸੇਲ ਪਰਚੇਜ ਉੱਪਰ ਪੂਰਨ ਤੌਰ ‘ਤੇ ਪਾਬੰਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਦੀ ਸੂਰਤ ਵਿਚ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ (ਬੀ.ਐਨ.ਐਸ.ਐਸ.) 2023 ਦੀ ਧਾਰਾ 223 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 08 ਮੋਗਾ63 ਡਿਪਟੀ ਕਮਿਸ਼ਨਰ ਸਾਗਰ ਸੇਤੀਆ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਰਨ ਫ਼ਾਰ ਇਕੁਐਲਿਟੀ ਮੈਰਾਥਨ ਅਗਲੀ ਖ਼ਬਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਦੀ ਪ੍ਰਧਾਨਗੀ ਹੇਠ ਐਸ. ਆਰ. ਆਈ. ਮੁੱਦੇ ਨੂੰ ਲੈ ਕੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।