09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਟੀ.ਬੀ. ਮੁਕਤ ਭਾਰਤ ਮੁਹਿੰਮ ’ਚ ਕਪੂਰਥਲਾ ਦੀ ਵੱਡੀ ਪ੍ਰਾਪਤੀ, ਜ਼ਿਲ੍ਹੇ ਦੇ 11 ਪਿੰਡ ਟੀ.ਬੀ. ਮੁਕਤ ਐਲਾਨੇ

ਕਪੂਰਥਲਾ, 8 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਟੀ. ਬੀ.

ਅਜੀਤ ਡੈਸਕ 09-10-2026
ਕਪੂਰਥਲਾ, 8 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਟੀ.ਬੀ. ਮੁਕਤ ਭਾਰਤ ਮੁਹਿੰਮ ਤਹਿਤ ਜ਼ਿਲ੍ਹਾ ਕਪੂਰਥਲਾ ਨੇ ਇੱਕ ਹੋਰ ਮਹੱਤਵਪੂਰਨ ਉਪਲਬਧੀ ਹਾਸਿਲ ਕਰਦਿਆਂ 11 ਪਿੰਡਾਂ ਨੂੰ ਟੀ.ਬੀ. ਮੁਕਤ ਕਰਨ ਦਾ ਮਾਣ ਪ੍ਰਾਪਤ ਕੀਤਾ ਹੈ | ਇਸ ਸੰਬੰਧੀ ਕਾਰਜਕਾਰੀ ਸਿਵਲ ਸਰਜਨ ਕਪੂਰਥਲਾ ਡਾ. ਅੰਨੂ ਸ਼ਰਮਾ ਨੇ ਕਿਹਾ ਕਿ ਇਹ ਉਪਲਬਧੀ ਟੀ.ਬੀ. ਦੀ ਜਲਦ ਪਛਾਣ, ਸਮੇਂ ਸਿਰ ਜਾਂਚ ਤੇ ਇਲਾਜ, ਮਰੀਜ਼ਾਂ ਦੀ ਲਗਾਤਾਰ ਨਿਗਰਾਨੀ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਟੀ.ਬੀ. ਮੁਕਤ ਭਾਰਤ ਦੇ ਟੀਚੇ ਨੂੰ ਹਾਸਿਲ ਕਰਨ ਲਈ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਜ਼ਮੀਨੀ ਪੱਧਰ ’ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਟੀ.ਬੀ. ਇੱਕ ਇਲਾਜਯੋਗ ਬਿਮਾਰੀ ਹੈ ਅਤੇ ਇਸ ਦੀ ਸਮੇਂ ਸਿਰ ਪਛਾਣ ਕਰਕੇ ਪੂਰਾ ਇਲਾਜ ਕਰਵਾਉਣ ਨਾਲ ਇਸ ਦੇ ਫੈਲਾਅ ਨੂੰ ਰੋਕਿਆ ਜਾ ਸਕਦਾ ਹੈ | ਉਨ੍ਹਾਂ ਨੇ ਇਸ ਉਪਲਬਧੀ ਲਈ ਸਿਹਤ ਵਿਭਾਗ ਦੀਆਂ ਸਮੂਹ ਟੀਮਾਂ ਅਤੇ ਸਹਿਯੋਗ ਦੇਣ ਵਾਲੇ ਪਿੰਡਾਂ ਦੇ ਨੁਮਾਇੰਦਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਡਾ. ਅੰਨੂ ਸ਼ਰਮਾ, ਡੀ.ਐਮ.ਸੀ. ਡਾ. ਸੰਦੀਪ ਭੋਲਾ, ਡੀ.ਐਫ.ਪੀ.ਓ. ਡਾ. ਰਵਜੀਤ ਸਿੰਘ ਅਤੇ ਡੀ.ਟੀ.ਓ. ਡਾ. ਰੂਹੀ ਗਾਂਧੀ, ਡਾ. ਨਵਕਿਰਨ ਕੌਰ ਵੱਲੋਂ ਟੀ.ਬੀ. ਮੁਕਤ ਭਾਰਤ ਮੁਹਿੰਮ ਤਹਿਤ ਸ਼ਾਨਦਾਰ ਕਾਰਗੁਜ਼ਾਰੀ ਲਈ ਮੰਡੇਰ ਦੋਨਾ ਦੇ ਸਰਪੰਚ ਕੁਲਵਿੰਦਰ ਸਿੰਘ, ਬੂਲਪੁਰ ਦੀ ਸਰਪੰਚ ਦਲਜੀਤ ਕੌਰ ਅਤੇ ਬਸਤੀ ਸ਼ਿਕਾਰਪੁਰ ਦੇ ਮੈਂਬਰ ਪੰਚਾਇਤ ਪਰਮਜੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਟੀ.ਬੀ. ਮੁਕਤ ਪਿੰਡਾਂ ਦੀ ਗਿਣਤੀ ਵਿਚ ਹੋਰ ਵਾਧਾ ਕਰਨ ਲਈ ਜਾਂਚ, ਇਲਾਜ, ਜਾਗਰੂਕਤਾ ਅਤੇ ਕਮਿਊਨਿਟੀ ਦੀ ਭਾਗੀਦਾਰੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ | ਇਸ ਮੌਕੇ ਸੁਪਰਡੈਂਟ ਰਾਮ ਅਵਤਾਰ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸੁਖਦਿਆਲ ਸਿੰਘ ਅਤੇ ਬੀ.ਸੀ.ਸੀ. ਜੋਤੀ ਅਨੰਦ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਅਣਪਛਾਤੀ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਇਕ ਔਰਤ ਸਮੇਤ 2 ਜ਼ਖ਼ਮੀ ਅਗਲੀ ਖ਼ਬਰ ਕਰਮਚਾਰੀਆਂ ਵਲੋਂ ਅੱਜ ਧੂਰੀ ਵਿਖੇ ਕੀਤੀ ਜਾਵੇਗੀ ਰੋਸ ਰੈਲੀ - ਰਾਮ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।