ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਮ ਸਿਟੀ ਮੰਡਲ ਮੋਗਾ ਦੀ ਮੀਟਿੰਗ ਹੋਈ
10 ਦੀ ਸੰਗਰੂਰ ਮਹਾਂ ਰੈਲੀ ਵਿਚ ਵੱਡੀ ਗਿਣਤੀ ’ਚ ਪੰਜਾਬ ਦੇ ਪੈਨਸ਼ਨਰ ਸ਼ਿਰਕਤ ਕਰਨਗੇ-ਆਗੂ
ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਮ ਐਂਡ ਟਰਾਂਸਕੋ ਸਿਟੀ ਮੰਡਲ ਮੋਗਾ ਦੀ ਮਹੀਨਾਵਾਰ ਜਰਨਲ ਮੀਟਿੰਗ ਬਲੌਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਰੈਸਟ ਹਾਊਸ ਮੋਗਾ ਵਿਖੇ ਹੋਈ ਜਿਸ ਵਿਚ ਪੈਨਸ਼ਨਰ ਸਾਥੀਆਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦੇ ਹੋਏ ਬਲਵਿੰਦਰ ਸਿੰਘ ਦਾਤੇਵਾਲਾ ਸਕੱਤਰ ਨੇ ਪਿਛਲੇ ਦਿਨੀਂ ਪੰਜਾਬ ਸਰਕਾਰ ਅਤੇ ਪਾਵਰ ਮੈਨੇਜਮੈਂਟ ਨਾਲ ਆਪਣੀਆਂ ਮੰਗਾਂ ਸਬੰਧੀ ਚੱਲ ਰਹੇ ਸੰਘਰਸ਼ ਬਾਰੇ ਸਾਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਮੁਲਾਜ਼ਮ ਤੇ ਪੈਨਸ਼ਨਰਜ਼ ਦੇ ਮੰਗਾਂ ਮਸਲਿਆਂ ਨੂੰ ਪੰਜਾਬ ਸਰਕਾਰ ਵਲੋਂ ਅੜੀਅਲ ਵਤੀਰਾ ਧਾਰਨ ਕਰਦੇ ਹੋਏ ਗੱਲਬਾਤ ਰਾਹੀਂ ਹੱਲ ਨਹੀਂ ਕੀਤਾ ਜਾ ਰਿਹਾ।
ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਮ ਐਂਡ ਟਰਾਂਸਕੋ ਸਿਟੀ ਮੰਡਲ ਮੋਗਾ ਦੀ ਮਹੀਨਾਵਾਰ ਜਰਨਲ ਮੀਟਿੰਗ ਬਲੌਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਰੈਸਟ ਹਾਊਸ ਮੋਗਾ ਵਿਖੇ ਹੋਈ ਜਿਸ ਵਿਚ ਪੈਨਸ਼ਨਰ ਸਾਥੀਆਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦੇ ਹੋਏ ਬਲਵਿੰਦਰ ਸਿੰਘ ਦਾਤੇਵਾਲਾ ਸਕੱਤਰ ਨੇ ਪਿਛਲੇ ਦਿਨੀਂ ਪੰਜਾਬ ਸਰਕਾਰ ਅਤੇ ਪਾਵਰ ਮੈਨੇਜਮੈਂਟ ਨਾਲ ਆਪਣੀਆਂ ਮੰਗਾਂ ਸਬੰਧੀ ਚੱਲ ਰਹੇ ਸੰਘਰਸ਼ ਬਾਰੇ ਸਾਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਮੁਲਾਜ਼ਮ ਤੇ ਪੈਨਸ਼ਨਰਜ਼ ਦੇ ਮੰਗਾਂ ਮਸਲਿਆਂ ਨੂੰ ਪੰਜਾਬ ਸਰਕਾਰ ਵਲੋਂ ਅੜੀਅਲ ਵਤੀਰਾ ਧਾਰਨ ਕਰਦੇ ਹੋਏ ਗੱਲਬਾਤ ਰਾਹੀਂ ਹੱਲ ਨਹੀਂ ਕੀਤਾ ਜਾ ਰਿਹਾ। ਇਸ ਸਬੰਧੀ ਜਗੀਰ ਸਿੰਘ, ਬਲੌਰ ਸਿੰਘ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅੜੀਅਲ ਵਤੀਰਾ ਧਾਰਨ ਕੀਤਾ ਹੋਇਆ ਹੈ, ਲਾਰੇ ਲੱਪਿਆਂ ਤੋਂ ਬਗੈਰ ਕਿਸੇ ਵੀ ਮੁਲਾਜ਼ਮ ਜਾਂ ਪੈਨਸ਼ਨਰਜ਼ ਨੂੰ ਕੁਝ ਨਹੀਂ ਦਿੱਤਾ ਜਾ ਰਿਹਾ। ਇਸ ਲਈ ਤਾਲਮੇਲ ਕਮੇਟੀ ਵਲੋਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਨੂੰ ਅੱਗੇ ਤੋਰਦੇ ਹੋਏ ਮਿਤੀ 10 ਅਕਤੂਬਰ ਨੂੰ ਸੰਗਰੂਰ ਵਿਖੇ ਚੰਡੀਗੜ੍ਹ ਦੀ ਤਰ੍ਹਾਂ ਮਹਾਂ ਰੈਲੀ ਕੀਤੀ ਜਾ ਰਹੀ ਹੈ ਜਿਸ ਵਿਚ ਲੱਖਾਂ ਦੀ ਗਿਣਤੀ ਵਿਚ ਮੁਲਾਜ਼ਮ ਤੇ ਪੈਨਸ਼ਨ, ਮਾਣ ਭੱਤਾ ਵਰਕਰ ਸ਼ਮੂਲੀਅਤ ਕਰਨਗੇ। ਅਗਲੇ ਪੜਾਅ ਵਜੋਂ ਮਿਤੀ 21 ਤੇ 22 ਅਕਤੂਬਰ ਨੂੰ ਪੰਜਾਬ ਦੇ ਸਮੂਹ ਮੁਲਾਜ਼ਮਾਂ ਵਲੋਂ ਦੋ ਰੋਜ਼ਾ ਹੜਤਾਲ ਕੀਤੀ ਜਾਵੇਗੀ ਅਤੇ ਡੀ.ਸੀ. ਦਫ਼ਤਰਾਂ ਦੇ ਗੇਟ ‘ਤੇ ਧਰਨੇ ਦਿੱਤੇ ਜਾਣਗੇ । ਕੁਲਦੀਪ ਕੁਮਾਰ, ਰੇਸ਼ਮ ਸਿੰਘ, ਪ੍ਰਗਟ ਸਿੰਘ ਅਤੇ ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਹੈ ਕਿ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋ ਰਹੀ ਮਹਾਂ ਰੈਲੀ ਵਿਚ ਸਿਟੀ ਡਿਵੀਜ਼ਨ ਮੋਗਾ ਵਲੋਂ ਇਕ ਬੱਸ ਕਰ ਕੇ ਸਾਥੀਆਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ ਅਤੇ ਡੀ.ਸੀ. ਦਫ਼ਤਰਾਂ ਸਾਹਮਣੇ ਦਿੱਤੇ ਜਾ ਰਹੇ ਧਰਨਿਆਂ ਵਿਚ ਵੀ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਅੱਜ ਦੀ ਮੀਟਿੰਗ ਵਿਚ ਜਗਰਾਜ ਸਿੰਘ, ਪ੍ਰੀਤਮ ਸਿੰਘ, ਦਲੀਪ ਸਿੰਘ, ਤਰਸੇਮ ਲਾਲ, ਲਖਬੀਰ ਸਿੰਘ, ਪਿਆਰਾ ਸਿੰਘ, ਮੈਡਮ ਪਰਮਿੰਦਰ ਕੌਰ ਅਤੇ ਹੋਰ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ।