10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪਰਗਟ ਸਿੰਘ ਦੇ ਕਾਂਗਰਸ ਪ੍ਰਧਾਨ ਬਣਨ ਨਾਲ ਪਾਰਟੀ ਹੋਵੇਗੀ ਹੋਰ ਮਜ਼ਬੂਤ-ਸਮਰਾ, ਘਲੋਟੀ

ਮੋਗਾ, 9 ਅਕਤੂਬਰ (ਅਸ਼ੋਕ ਬਾਂਸਲ)-ਅੱਜ ਮੋਗਾ ਹੈੱਡ ਪੋਸਟ ਆਫ਼ਿਸ ਵਿਖੇ ਪੋਸਟ ਮਾਸਟਰ ਪੁਰਸ਼ੋਤਮ ਮਿੱਤਲ ਦੀ ਅਗਵਾਈ ਹੇਠ ਡਾਕ ਵਿਭਾਗ ਦੇ ਕਰਮਚਾਰੀਆਂ ਦੀ ਉਤਸ਼ਾਹ ਪੂਰਵਕ ਭਾਗੀਦਾਰੀ ਨਾਲ ਵਿਸ਼ਵ ਡਾਕ ਹਫ਼ਤਾ ਮਨਾਇਆ ਗਿਆ। ਇਸ ਮੌਕੇ ਕਰਮਚਾਰੀਆਂ ਵਲੋਂ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ ਗਿਆ ਅਤੇ ਡਾਕ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਗਾਹਕਾਂ ਨੂੰ ਚੰਗੀਆਂ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਗਏ।

ਇਕਬਾਲ ਸਿੰਘ ਸਮਰਾ, ਗੁਰਮੁਖ ਸਿੰਘ ਘਲੋਟੀ 10-10-2026
ਮੋਗਾ, 9 ਅਕਤੂਬਰ (ਅਸ਼ੋਕ ਬਾਂਸਲ)-ਅੱਜ ਮੋਗਾ ਹੈੱਡ ਪੋਸਟ ਆਫ਼ਿਸ ਵਿਖੇ ਪੋਸਟ ਮਾਸਟਰ ਪੁਰਸ਼ੋਤਮ ਮਿੱਤਲ ਦੀ ਅਗਵਾਈ ਹੇਠ ਡਾਕ ਵਿਭਾਗ ਦੇ ਕਰਮਚਾਰੀਆਂ ਦੀ ਉਤਸ਼ਾਹ ਪੂਰਵਕ ਭਾਗੀਦਾਰੀ ਨਾਲ ਵਿਸ਼ਵ ਡਾਕ ਹਫ਼ਤਾ ਮਨਾਇਆ ਗਿਆ। ਇਸ ਮੌਕੇ ਕਰਮਚਾਰੀਆਂ ਵਲੋਂ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ ਗਿਆ ਅਤੇ ਡਾਕ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਗਾਹਕਾਂ ਨੂੰ ਚੰਗੀਆਂ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਪੋਸਟ ਮਾਸਟਰ ਪੁਰਸ਼ੋਤਮ ਮਿੱਤਲ ਨੇ ਕਿਹਾ ਕਿ ਡਾਕ ਵਿਭਾਗ ਅੱਜ ਵੀ ਲੋਕਾਂ ਦੇ ਰੋਜ਼ਾਨਾ ਜੀਵਨ ਦਾ ਇਕ ਮਹੱਤਵਪੂਰਨ ਹਿੱਸਾ ਹੈ। ਚਿੱਠੀਆਂ ਅਤੇ ਪਾਰਸਲ ਪਹੁੰਚਾਉਣ ਤੋਂ ਲੈ ਕੇ ਬੈਂਕਿੰਗ , ਬੀਮਾ, ਆਧਾਰ ਤੇ ਹੋਰ ਜਨਤਕ ਸੇਵਾਵਾਂ ਮੁਹੱਈਆ ਕਰਵਾਉਣ ਤੱਕ ਇੰਡੀਆ ਪੋਸਟ ਲੋਕਾਂ ਨਾਲ ਨਜ਼ਦੀਕੀ ਤੌਰ ‘ਤੇ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਬਦਲਦੇ ਸਮੇਂ ਦੇ ਨਾਲ ਡਾਕ ਵਿਭਾਗ ਨੇ ਡਿਜੀਟਲ ਤਕਨਾਲੋਜੀ ਨੂੰ ਅਪਣਾਉਂਦਿਆਂ ਆਪਣੀਆਂ ਸੇਵਾਵਾਂ ਵਿਚ ਕਈ ਬਦਲਾਅ ਕੀਤੇ ਹਨ ਅਤੇ ਨਵੀਆਂ ਸੇਵਾਵਾਂ ਵੀ ਸ਼ੁਰੂ ਕੀਤੀਆਂ ਹਨ। ਸਮਾਗਮ ਦੇ ਅੰਤ ਵਿਚ ਸਾਰੇ ਕਰਮਚਾਰੀਆਂ ਨੇ ਲੋਕਾਂ ਨੂੰ ਹੋਰ ਬਿਹਤਰ ਡਾਕ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਵਿਭਾਗ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰਨ ਦਾ ਸੰਕਲਪ ਲਿਆ।
ਪਿਛਲੀ ਖ਼ਬਰ ਆਕਸਫੋਰਡ ਦੇ ਵਿਦਿਆਰਥੀਆਂ ਨੇ ਗੁਰਮਤਿ ਸਮਾਗਮ ਵਿਚ ਪ੍ਰਾਪਤ ਕੀਤੀਆਂ ਪੁਜ਼ੀਸ਼ਨਾਂ 20 ਸਕੂਲਾਂ ਦੇ 500 ਬੱਚਿਆਂ ਨੇ ਲਿਆ ਗੁਰ... ਅਗਲੀ ਖ਼ਬਰ ਮੋਗਾ ਪੁਲਿਸ ਵਲੋਂ ਗੁੰਮ ਹੋਏ 300 ਮੋਬਾਈਲ ਫ਼ੋਨ ਬਰਾਮਦ ਕਰ ਅਸਲ ਮਾਲਕਾਂ ਨੂੰ ਕੀਤੇ ਵਾਪਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।