10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਨਿਹਾਲ ਸਿੰਘ ਵਾਲਾ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਦੀ ਅਗਵਾਈ ਹੇਠ ਡੋਰ ਟੂ ਡੋਰ ਮੁਹਿੰਮ ਹੋਈ ਅਰੰਭ

ਨਿਹਾਲ ਸਿੰਘ ਵਾਲਾ, 9 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸੂਬੇ ਅੰਦਰ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਜਿੱਤ ਪ੍ਰਾਪਤ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਦਿਆਂ ਆਮ ਲੋਕਾਂ ਤੱਕ ਸਿੱਧਾ ਸੰਪਰਕ ਜੋੜਦਿਆਂ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਪਾਰਟੀਆਂ ਆਗੂਆਂ ਅਤੇ ਅਹੁਦੇਦਾਰਾਂ ਵਲੋਂ ਡੋਰ ਟੂ ਡੋਰ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਸ਼ਹਿਰ ਦੀਆਂ ਦੁਕਾਨਾਂ ਸਮੇਤ ਘਰਾਂ ਤੱਕ ਪਹੁੰਚ ਕਰਦਿਆਂ ਆਮ ਲੋਕਾਂ ਨਾਲ ਮੁਲਾਕਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਰਾਜ ਸਮੇਂ ਪਾਰਟੀ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ ਅਤੇ ਮੌਜੂਦਾ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਸਬੰਧੀ ਆ ਰਹੀਆਂ ਮੁਸ਼ਕਲਾਂ, ਬੁਨਿਆਦੀ ਸਹੂਲਤਾਂ ਦੀ ਘਾਟ ਹੋਰ ਜਨਤਕ ਮਸਲੇ ਵਿਚਾਰੇ ਗਏ।

ਜਲਾਲਾਬਾਦ ਈਸਟ ਮੰਡੀ ਵਿਖੇ ਝੋਨੇ ਦਾ ਭਾਅ ਲਗਵਾਉਣ ਮੌਕੇ ਪਿੰਡ ਦੇ ਸਰਪੰਚ ਸਤਬੀਰ ਸਿੰਘ ਸੱਤੀ , ਮਾਰਕਫੈੱਡ ਦੇ ਮੈਨੇਜਰ ਆਲਮਜੀਤ ਸਿੰਘ ਅਤੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਆੜ੍ਹਤੀਆ ਕਸ਼ਿਸ਼ ਬਾਂਸਲ। ਅਜੀਤ ਤਸਵੀਰ 10-10-2026
ਨਿਹਾਲ ਸਿੰਘ ਵਾਲਾ, 9 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸੂਬੇ ਅੰਦਰ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਜਿੱਤ ਪ੍ਰਾਪਤ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਦਿਆਂ ਆਮ ਲੋਕਾਂ ਤੱਕ ਸਿੱਧਾ ਸੰਪਰਕ ਜੋੜਦਿਆਂ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਪਾਰਟੀਆਂ ਆਗੂਆਂ ਅਤੇ ਅਹੁਦੇਦਾਰਾਂ ਵਲੋਂ ਡੋਰ ਟੂ ਡੋਰ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਸ਼ਹਿਰ ਦੀਆਂ ਦੁਕਾਨਾਂ ਸਮੇਤ ਘਰਾਂ ਤੱਕ ਪਹੁੰਚ ਕਰਦਿਆਂ ਆਮ ਲੋਕਾਂ ਨਾਲ ਮੁਲਾਕਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਰਾਜ ਸਮੇਂ ਪਾਰਟੀ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ ਅਤੇ ਮੌਜੂਦਾ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਸਬੰਧੀ ਆ ਰਹੀਆਂ ਮੁਸ਼ਕਲਾਂ, ਬੁਨਿਆਦੀ ਸਹੂਲਤਾਂ ਦੀ ਘਾਟ ਹੋਰ ਜਨਤਕ ਮਸਲੇ ਵਿਚਾਰੇ ਗਏ। ਇਸ ਮੌਕੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਨੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਸੂਬੇ ਦੀ ਇਕ ਖੇਤਰੀ ਪਾਰਟੀ ਹੈ ਅਤੇ ਅਕਾਲੀ ਦਲ ਦੀ ਸਰਕਾਰ ਸਮੇਂ ਹਰ ਵਰਗ ਦੀਆਂ ਮੁਸ਼ਕਲਾਂ ਨੂੰ ਧਿਆਨ ‘ਚ ਰੱਖਦਿਆਂ ਜਿੱਥੇ ਵੱਖ-ਵੱਖ ਸਕੀਮਾਂ ਤਹਿਤ ਲੋਕ ਭਲਾਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਸਨ ਉੱਥੇ ਜੋ ਵਿਕਾਸ ਕਾਰਜ ਕੀਤੇ ਗਏ ਸਨ ਉਹ ਇਕ ਵੱਖਰੀ ਮਿਸਾਲ ਬਣੀ ਜਿਸ ਨੂੰ ਅੱਜ ਵੀ ਲੋਕ ਯਾਦ ਕਰਦੇ ਹਨ। ਇਸ ਮੌਕੇ ਉਨ੍ਹਾਂ ਨਾਲ ਹਲਕਾ ਅਬਜ਼ਰਵਰ ਬੀਬੀ ਬੇਅੰਤ ਕੌਰ ਖਹਿਰਾ, ਪ੍ਰਧਾਨ ਜਸਵਿੰਦਰ ਸਿੰਘ ਖੋਟੇ, ਜਥੇਦਾਰ ਬਲਦੇਵ ਸਿੰਘ ਮਾਣੂੰਕੇ, ਗੁਰਪ੍ਰੀਤ ਸਿੰਘ ਕਾਕਾ ਬਰਾੜ, ਜਰਨੈਲ ਸਿੰਘ ਆੜ੍ਹਤੀ, ਪ੍ਰਿੰਸੀਪਲ ਸੁਖਚੈਨ ਸਿੰਘ ਢਿੱਲੋਂ, ਪੂਰਨ ਪੱਤੋ, ਜਥੇਦਾਰ ਅਮਰਜੀਤ ਸਿੰਘ, ਨੰਬਰਦਾਰ ਕਰਮ ਸਿੰਘ ਪੱਤੋ, ਕਰਮਾ ਮਾਛੀਕੇ, ਪ੍ਰਧਾਨ ਸੁਰਜੀਤ ਸਿੰਘ ਰਣਸੀਂਹ, ਮੁਖਤਿਆਰ ਸਿੰਘ ਪੱਤੋ, ਚਰਨਜੀਤ ਸਿੰਘ ਡਾਲਾ, ਗੁਰਭੇਜ ਸਿੰਘ ਦੀਨਾਂ, ਪਰਮਜੀਤ ਸਿੰਘ ਪੱਤੋ, ਪੀ.ਏ.ਸੀ. ਮੈਂਬਰ ਅਜੀਤਪਾਲ ਸਿੰਘ ਰਣੀਆਂ, ਸਾਬਕਾ ਸਰਪੰਚ ਗੁਰਮੀਤ ਸਿੰਘ ਭੋਲਾ ਦੀਨਾਂ, ਪ੍ਰਧਾਨ ਰੇਸ਼ਮ ਸਿੰਘ ਖਾਈ, ਗੁਰਪ੍ਰੀਤ ਸਿੰਘ ਪੱਤੋ, ਗੁਰਚਰਨ ਸਿੰਘ ਨੰਗਲ, ਇੰਦਰਜੀਤ ਸਿੰਘ ਭਾਗੀਕੇ, ਪ੍ਰਧਾਨ ਜਸਵਿੰਦਰ ਸਿੰਘ ਦੀਦਾਰੇ ਵਾਲਾ, ਰੁਪਿੰਦਰ ਸਿੰਘ, ਸਾਬਕਾ ਸਰਪੰਚ ਬਲਦੇਵ ਸਿੰਘ ਖੋਟੇ, ਪ੍ਰਧਾਨ ਬਸੰਤ ਸਿੰਘ ਦੌਧਰ, ਪਰਮਿੰਦਰ ਸਿੰਘ ਖੋਟੇ ਆਦਿ ਤੋਂ ਇਲਾਵਾ ਵੱਡੀ ਗਿਣਤੀ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਮੋਗਾ ’ਚ ਪਸ਼ੂਆਂ ਨਾਲ ਭਰਿਆ ਟਰੱਕ ਪੁਲਿਸ ਨੇ ਕੀਤਾ ਕਾਬੂ ਤਸਕਰੀ ਲਈ ਵਰਤੇ ਜਾਣੇ ਸਨ ਬੇਜ਼ਬਾਨ ਪਸ਼ੂ ਅਗਲੀ ਖ਼ਬਰ ਪਿੰਡ ਤਖ਼ਤੂਪੁਰਾ ਦੇ ਮ੍ਰਿਤਕ ਪੁਲਿਸ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਵਲੋਂ ਪੰਜਾਬ ਸਰਕਾਰ ਨੂੰ ਮਦਦ ਦੀ ਲਾਈ ਗੁਹਾਰ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।