ਹਾੜੀ ਦੀਆਂ ਫ਼ਸਲਾਂ ਦੀ ਬਜਾਈ ਸੰਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਮੋਗਾ ਵਲੋਂ ਕੈਂਪ ਲੱਗਾ
ਸਾਗਰ ਸੇਤੀਆ ਡਿਪਟੀ ਕਮਿਸ਼ਨਰ ਮੋਗਾ ਨੇ ਕੀਤਾ ਕੈਂਪ ਦਾ ਉਦਘਾਟਨ
ਮੋਗਾ, 9 ਅਕਤੂਬਰ (ਜਸਪਾਲ ਸਿੰਘ ਬੱਬੀ, ਸੁਰਿੰਦਰਪਾਲ ਸਿੰਘ)-ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾਕਟਰ ਗੁਰਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾ. ਅੰਮ੍ਰਿਤਪਾਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਦੀ ਰਹਿਨੁਮਾਈ ਹੇਠ ਝੋਨੇ ਦੀ ਫ਼ਸਲ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਹਾੜੀ ਦੀਆਂ ਫ਼ਸਲਾਂ ਦੀ ਬੀਜ ਬਜਾਈ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਮੋਗਾ ਵਲੋਂ ਪ੍ਰਾਈਮ ਫਾਰਮ ਮੋਗਾ ਵਿਖੇ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।
ਮੋਗਾ, 9 ਅਕਤੂਬਰ (ਜਸਪਾਲ ਸਿੰਘ ਬੱਬੀ, ਸੁਰਿੰਦਰਪਾਲ ਸਿੰਘ)-ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾਕਟਰ ਗੁਰਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾ. ਅੰਮ੍ਰਿਤਪਾਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਦੀ ਰਹਿਨੁਮਾਈ ਹੇਠ ਝੋਨੇ ਦੀ ਫ਼ਸਲ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਹਾੜੀ ਦੀਆਂ ਫ਼ਸਲਾਂ ਦੀ ਬੀਜ ਬਜਾਈ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਮੋਗਾ ਵਲੋਂ ਪ੍ਰਾਈਮ ਫਾਰਮ ਮੋਗਾ ਵਿਖੇ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕਿਸਾਨ ਸਿਖਲਾਈ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਆਈ.ਏ.ਐਸ. ਨੇ ਕੀਤਾ। ਡਾ. ਨਰਿੰਦਰ ਸਿੰਘ ਬੈਨੀਪਾਲ ਸੰਯੁਕਤ ਡਾਇਰੈਕਟਰ ਖੇਤੀਬਾੜੀ ਇਸ ਕੈਂਪ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਕਿਸਾਨ ਸਿਖਲਾਈ ਕੈਂਪ ਵਿੱਚ ਹਾੜੀ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਡਾਕਟਰ ਗਗਨਦੀਪ ਧਵਨ ਨੇ ਹਾੜੀ ਦੀਆਂ ਫ਼ਸਲਾਂ ਵਿਚ ਮਿੱਟੀ ਪਰਖ ਦੇ ਅਧਾਰ ਤੇ ਸੁਚੱਜੇ ਖਾਦ ਪ੍ਰਬੰਧਨ ਸਬੰਧੀ, ਡਾ.ਅਜੇ ਕੁਮਾਰ ਨੇ ਘਰ ਦੀ ਬਗੀਚੀ ਸਬੰਧੀ, ਡਾ. ਮਨਪ੍ਰੀਤ ਸਿੰਘ ਜੈਦਕਾ ਨੇ ਹਾੜੀ ਦੀਆਂ ਫ਼ਸਲਾਂ ਦੀਆਂ ਵੱਖ-ਵੱਖ ਕਿਸਮਾਂ ਦੇ ਸੰਬੰਧ ਵਿਚ, ਡਾ. ਮੀਨਾਕਸ਼ੀ ਪਸ਼ੂ ਪਾਲਣ ਵਿਭਾਗ ਨੇ ਪਸ਼ੂਆਂ ਦੇ ਟੀਕਾਕਰਨ ਅਤੇ ਸਾਂਭ ਸੰਭਾਲ, ਡਾ. ਯਸ਼ਪ੍ਰੀਤ ਕੌਰ ਖੇਤੀਬਾੜੀ ਵਿਕਾਸ ਅਫ਼ਸਰ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ, ਡਾ. ਗੁਰਲਵਲੀਨ ਨੇ ਜ਼ਹਿਰ ਮੁਕਤ ਸਬਜ਼ੀਆਂ ਅਤੇ ਫ਼ਸਲਾਂ ਤੇ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ, ਡਾ. ਬਲਵਿੰਦਰ ਸਿੰਘ ਲੱਖੇਵਾਲੀ ਨੇ ਰੁੱਖਾਂ ਦੀ ਮਹੱਤਤਾ ਸਬੰਧੀ ਕਿਸਾਨਾਂ ਨੂੰ ਜਾਗਰਿਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਮੋਗਾ ਨੇ ਕਿਸਾਨਾਂ ਨੂੰ ਕਿਹਾ ਕਿ ਕਿਸਾਨ ਵੀਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਖੇਤੀਬਾੜੀ ਵਿਭਾਗ ਵਲੋਂ ਸਹਿਕਾਰੀ ਸਭਾਵਾਂ ਨੂੰ ਦਿੱਤੀ ਗਈ ਖੇਤੀ ਮਸ਼ੀਨਰੀ ਦਾ ਲਾਹਾ ਲੈਣ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਕਿਸਾਨਾਂ ਨੂੰ ਵੀ ਸਬਸਿਡੀ ਤੇ ਖੇਤੀ ਸੰਦ ਮੁਹੱਈਆ ਕੀਤੇ ਜਾ ਚੁੱਕੇ ਹਨ। ਇਸ ਲਈ ਕਿਸਾਨ ਵੀਰ ਆਧੁਨਿਕ ਤਕਨੀਕਾਂ ਦੇ ਖੇਤੀ ਸੰਦਾ ਨੂੰ ਵਰਤ ਕੇ ਹੀ ਆਪਣੀ ਹਾੜੀ ਦੀਆਂ ਫ਼ਸਲਾਂ ਦੀ ਬਜਾਈ ਕਰਨ। ਡਾਕਟਰ ਨਰਿੰਦਰ ਸਿੰਘ ਬੈਨੀਪਾਲ ਸੰਯੁਕਤ ਡਾਇਰੈਕਟਰ ਖੇਤੀਬਾੜੀ ਨੇ ਪੰਜਾਬ ਸਰਕਾਰ ਵਲੋਂ ਕਿਸਾਨ ਹਿਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵਰਣਨ ਕੀਤਾ ਅਤੇ ਕਿਸਾਨਾਂ ਨੂੰ ਇਨ੍ਹਾਂ ਸਕੀਮਾਂ ਦਾ ਫ਼ਾਇਦਾ ਲੈਣ ਦੀ ਅਪੀਲ ਕੀਤੀ। ਡਾ. ਨਵਦੀਪ ਸਿੰਘ ਜੌੜਾ ਜ਼ਿਲ੍ਹਾ ਸਿਖਲਾਈ ਅਫ਼ਸਰ ਨੇ ਕਿਸਾਨਾਂ ਨੂੰ ਖੇਤੀ ਵਿਭਾਗ ਦੁਆਰਾ ਕੀਤੇ ਜਾ ਰਹੇ ਕੰਮਾਂ ਬਾਰੇ ਚਾਨਣਾ ਪਾਇਆ । ਡਾਕਟਰ ਸੁਖਰਾਜ ਕੌਰ ਖੇਤੀਬਾੜੀ ਅਫ਼ਸਰ ਮੋਗਾ ਨੇ ਪਰਾਲੀ ਦੇ ਸੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰਿਤ ਕੀਤਾ। ਇਸ ਕਿਸਾਨ ਮੇਲੇ ਵਿਚ ਚਰਨਜੀਤ ਸਿੰਘ ਅਸਿਸਟੈਂਟ ਰਜਿਸਟਰਾਰ ਸਹਿਕਾਰੀ ਸਭਾਵਾਂ, ਜੀਤਾ ਰਾਮ ਸਟੇਟ ਮਾਰਕੀਟਿੰਗ ਮੈਨੇਜਰ ਇਫਕੋ ਡਾਕਟਰ ਜਤਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਪੀ.ਪੀ. ਪੰਜਾਬ ਡਾਕਟਰ ਰਾਜੇਸ਼ ਭਾਰਗਵ ਚੀਫ਼ ਫਰਟੀਲਾਈਜ਼ਰ ਇੰਸਪੈਕਟਰ ਪੰਜਾਬ, ਡਾਕਟਰ ਕੁਲਦੀਪ ਸਿੰਘ ਰਿਟਾਇਰਡ ਖੇਤੀਬਾੜੀ ਅਫ਼ਸਰ, ਡਾਕਟਰ ਗੁਰਮਿੰਦਰ ਸਿੰਘ, ਡਾਕਟਰ ਗੁਰਬਾਜ਼ ਸਿੰਘ, ਡਾਕਟਰ ਤਰਨਜੀਤ ਸਿੰਘ, ਡਾਕਟਰ ਧਰਮਵੀਰ ਸਿੰਘ ਬਲਾਕ ਖੇਤੀਬਾੜੀ ਅਫ਼ਸਰ, ਕਮਲਜੀਤ ਸਿੰਘ ਬਲਾਕ ਟੈਕਨੌਲੋਜੀ ਮੈਨੇਜਰ, ਡਾਕਟਰ ਤਪਤੇਜ ਸਿੰਘ ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ, ਮਾਣਕ ਸਿੰਘ ਖੋਸਾ, ਖੇਤੀਬਾੜੀ ਵਿਭਾਗ ਦਾ ਸਮੁੱਚਾ ਸਟਾਫ਼ ਵੱਢੀ ਗਿਣਤੀ ਵਿਚ ਕਿਸਾਨ ਸ਼ਾਮਲ ਹੋਏ। ਸਟੇਜ ਦਾ ਸੰਚਾਲਨ ਡਾਕਟਰ ਬਲਜਿੰਦਰ ਸਿੰਘ ਖੇਤੀਬਾੜੀ ਅਫ਼ਸਰ ਨੇ ਬਾਖ਼ੂਬੀ ਨਿਭਾਇਆ। ਡਾਕਟਰ ਅੰਮ੍ਰਿਤ ਪਾਲ ਸਿੰਘ ਮੁੱਖ ਖੇਤੀ ਬੜੀ ਅਫ਼ਸਰ ਮੋਗਾ ਨੇ ਕੈਂਪ ਵਿਚ ਸ਼ਾਮਿਲ ਵੱਖ-ਵੱਖ ਭਾਗਾਂ ਤੋਂ ਆਏ ਅਧਿਕਾਰੀ ਅਤੇ ਕਿਸਾਨ ਵੀਰਾਂ ਦਾ ਧੰਨਵਾਦ ਕੀਤਾ। ਇਸ ਕਿਸਾਨ ਮੇਲੇ ਵਿਚ ਵੱਖ-ਵੱਖ ਵਿਭਾਗਾਂ ਦੁਆਰਾ ਪ੍ਰਦਰਸ਼ਨੀਆਂ ਵੀ ਲਗਾਈਆ।