ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ ਵਲੋਂ ਵਿਦਿਆਰਥੀਆਂ ਨੂੰ ਦੋ ਵਾਰ ਹੋਣ ਵਾਲੀਆਂ ਬੋਰਡ ਪ੍ਰੀਖਿਆਵਾਂ ਦੀ ਤਿਆਰੀ, ਪੜ੍ਹਾਈ ਨਾਲ ਜੁੜੀਆਂ ਸਮੱਸਿਆਵਾਂ ਅਤੇ ਪ੍ਰੀਖਿਆ ਦੇ ਡਰ ਨੂੰ ਦੂਰ ਕਰਨ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ।
ਕ
ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਏ ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਵਿਸ਼ਾ ਮਾਹਿਰ। ਅਜੀਤ ਤਸਵੀਰ
12-10-2026
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ ਵਲੋਂ ਵਿਦਿਆਰਥੀਆਂ ਨੂੰ ਦੋ ਵਾਰ ਹੋਣ ਵਾਲੀਆਂ ਬੋਰਡ ਪ੍ਰੀਖਿਆਵਾਂ ਦੀ ਤਿਆਰੀ, ਪੜ੍ਹਾਈ ਨਾਲ ਜੁੜੀਆਂ ਸਮੱਸਿਆਵਾਂ ਅਤੇ ਪ੍ਰੀਖਿਆ ਦੇ ਡਰ ਨੂੰ ਦੂਰ ਕਰਨ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਦੇ ਅਕਾਦਮਿਕ ਸਲਾਹਕਾਰ ਮੈਡਮ ਹਰਪ੍ਰੀਤ ਕੌਰ ਅਤੇ ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਵੀ ਹਾਜ਼ਰ ਰਹੇ। ਪ੍ਰਿੰਸੀਪਲ ਮੈਡਮ ਨੇ ਵਿਦਿਆਰਥੀਆਂ ਨੂੰ ਦੀਕਸ਼ਾ ਐਪ ਅਤੇ ਹੋਰ ਅਧਿਐਨ ਸਮਗਰੀ ਦੀ ਸਹੀ ਵਰਤੋਂ ਕਰਨ, ਨਿਯਮਿਤ ਤੌਰ ‘ਤੇ ਸਵੈ-ਮੁਲਾਂਕਣ ਪ੍ਰੀਖਿਆਵਾਂ ਦੇਣ ਅਤੇ ਆਪਣੇ ਸ਼ੰਕਿਆਂ ਨੂੰ ਅਧਿਆਪਕਾਂ ਨਾਲ ਸਾਂਝਾ ਕਰ ਕੇ ਦੂਰ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਬੋਰਡ ਪ੍ਰੀਖਿਆਵਾਂ ਨੂੰ ਲੈ ਕੇ ਘਬਰਾਉਣ ਦੀ ਬਜਾਏ ਵਿਦਿਆਰਥੀਆਂ ਨੂੰ ਯੋਜਨਾਬੱਧ ਢੰਗ ਨਾਲ ਤਿਆਰੀ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਿਹਤਮੰਦ ਖ਼ੁਰਾਕ, ਮਾਨਸਿਕ ਸਿਹਤ ਅਤੇ ਪੂਰੀ ਨੀਂਦ ਲੈਣ ਦੀ ਸਲਾਹ ਦਿੱਤੀ ਗਈ। ਉਨ੍ਹਾਂ ਨੇ ਮਾਪਿਆਂ ਨਾਲ ਆਪਣੀਆਂ ਪੜ੍ਹਾਈ ਸਬੰਧੀ ਸਮੱਸਿਆਵਾਂ ਅਤੇ ਹੋਰ ਗੱਲਾਂ ਸਾਂਝੀਆਂ ਕਰਨ ‘ਤੇ ਵੀ ਜ਼ੋਰ ਦਿੱਤਾ। ਵਿਦਿਆਰਥੀਆਂ ਨੂੰ ਪੁਸਤਕਾਲੇ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਕਿਹਾ ਗਿਆ ਅਤੇ 11ਵੀਂ ਦਾਖ਼ਲੇ ਨਾਲ ਸਬੰਧਿਤ ਮਾਪਦੰਡਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਵਿਦਿਆਰਥੀ ਨੇ ਮੈਡੀਕਲ ਗਰੁੱਪ ਚੁਣਨਾ ਹੈ ਤਾਂ ਉਸ ਨੂੰ ਵਿਗਿਆਨ ਵਿਸ਼ਾ ਪਾਸ ਕਰਨਾ ਜ਼ਰੂਰੀ ਹੋਵੇਗਾ, ਇਸੇ ਤਰ੍ਹਾਂ ਹੀ ਬਾਕੀ ਗਰੁੱਪ ਨਾਨ ਮੈਡੀਕਲ, ਕਾਮਰਸ ਅਤੇ ਹਿਊਮੈਨਿਟੀਜ਼ ਵਿਚ ਦਾਖ਼ਲਾ ਲੈਣ ਲਈ ਉਨ੍ਹਾਂ ਨਾਲ ਸਬੰਧਿਤ ਵਿਸ਼ਿਆਂ ਨੂੰ ਪਾਸ ਕਰਨਾ ਜ਼ਰੂਰੀ ਹੋਵੇਗਾ। ਇਸ ਤੋਂ ਬਿਨਾਂ ਸੋਸ਼ਲ ਮੀਡੀਆ ਦੀ ਸਮਝਦਾਰੀ ਨਾਲ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ। ਪ੍ਰਿੰਸੀਪਲ ਸਤਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਆਪਣੇ ਦਿਮਾਗ਼ ਨੂੰ ਸਕਾਰਾਤਮਿਕ ਅਤੇ ਰਚਨਾਤਮਿਕ ਗਤੀਵਿਧੀਆਂ ਵਿਚ ਲਗਾਉਣ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਮਿਹਨਤ, ਸਵੈ ਅਨੁਸ਼ਾਸਨ, ਸਹੀ ਦਿਸ਼ਾ, ਆਤਮ-ਵਿਸ਼ਵਾਸ ਅਤੇ ਨਿਯਮਿਤ ਅਭਿਆਸ ਹੀ ਸਫਲਤਾ ਦੀ ਕੁੰਜੀ ਹਨ। ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆਵਾਂ ਲਈ ਮਾਨਸਿਕ ਤੌਰ ‘ਤੇ ਤਿਆਰ ਕਰਨਾ ਅਤੇ ਉਨ੍ਹਾਂ ਵਿਚ ਆਤਮ-ਵਿਸ਼ਵਾਸ ਪੈਦਾ ਕਰਨਾ ਸੀ। ਇਸ ਓਰੀਐਂਟੇਸ਼ਨ ਪ੍ਰੋਗਰਾਮ ਲਈ ਵਿਦਿਆਰਥੀਆਂ ਨੇ ਮੈਡਮ ਸਤਵਿੰਦਰ ਕੌਰ ਦਾ ਧੰਨਵਾਦ ਕੀਤਾ।