ਡਾ. ਸੈਫੂਦੀਨ ਕਿਚਲੂ ਸਕੂਲ ਦੇ ਵਿਦਿਆਰਥੀਆਂ ਨੇ ਜਿਮ ਕਾਰਬੇਟ ਵਿਖੇ ਕੀਤਾ ਵਿੱਦਿਅਕ ਦੌਰਾ
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ 11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਕਰਵਾਏ ਗਏ ਵਿੱਦਿਅਕ ਦੌਰੇ ਤਹਿਤ ਵਿਦਿਆਰਥੀਆਂ ਨੇ ਉੱਤਰਾਖੰਡ ਦੇ ਪ੍ਰਸਿੱਧ ਜਿਮ ਕਾਰਬੇਟ ਖੇਤਰ ਦੇ ਰਾਮਨਗਰ ਵਿਖੇ ਕੁਦਰਤ ਦੀ ਗੋਦ ਵਿਚ ਸਮਾਂ ਬਿਤਾਉਂਦਿਆਂ ਜੰਗਲੀ ਜੀਵਾਂ, ਜੰਗਲ ਦੇ ਵਾਤਾਵਰਣਕ ਤੰਤਰ ਅਤੇ ਵਾਤਾਵਰਨ ਦੀ ਸੰਭਾਲ ਨਾਲ ਸਬੰਧਿਤ ਮਹੱਤਵਪੂਰਨ ਜਾਣਕਾਰੀ ਹਾਸਲ ਕੀਤੀ।
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ 11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਕਰਵਾਏ ਗਏ ਵਿੱਦਿਅਕ ਦੌਰੇ ਤਹਿਤ ਵਿਦਿਆਰਥੀਆਂ ਨੇ ਉੱਤਰਾਖੰਡ ਦੇ ਪ੍ਰਸਿੱਧ ਜਿਮ ਕਾਰਬੇਟ ਖੇਤਰ ਦੇ ਰਾਮਨਗਰ ਵਿਖੇ ਕੁਦਰਤ ਦੀ ਗੋਦ ਵਿਚ ਸਮਾਂ ਬਿਤਾਉਂਦਿਆਂ ਜੰਗਲੀ ਜੀਵਾਂ, ਜੰਗਲ ਦੇ ਵਾਤਾਵਰਣਕ ਤੰਤਰ ਅਤੇ ਵਾਤਾਵਰਨ ਦੀ ਸੰਭਾਲ ਨਾਲ ਸਬੰਧਿਤ ਮਹੱਤਵਪੂਰਨ ਜਾਣਕਾਰੀ ਹਾਸਲ ਕੀਤੀ। ਦੌਰੇ ਦੌਰਾਨ ਵਿਦਿਆਰਥੀਆਂ ਨੇ ਜਿਮ ਕਾਰਬੇਟ ਨੈਸ਼ਨਲ ਪਾਰਕ ਅਤੇ ਇਸ ਦੇ ਆਲੇ-ਦੁਆਲੇ ਦੇ ਜੰਗਲੀ ਖੇਤਰ ਦੀਆਂ ਭੂਗੋਲਿਕ ਵਿਸ਼ੇਸ਼ਤਾਵਾਂ, ਸੰਘਣੇ ਜੰਗਲਾਂ, ਘਾਹ ਦੇ ਮੈਦਾਨਾਂ, ਨਦੀਆਂ ਅਤੇ ਜੰਗਲੀ ਜੀਵਾਂ ਦੇ ਅਨੁਕੂਲ ਕੁਦਰਤੀ ਵਾਤਾਵਰਨ ਬਾਰੇ ਜਾਣਕਾਰੀ ਹਾਸਲ ਕੀਤੀ। ਜੰਗਲ ਸਫਾਰੀ ਦੌਰਾਨ ਵਿਦਿਆਰਥੀਆਂ ਨੇ ਜੀਪ ਰਾਹੀਂ ਜੰਗਲ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕੀਤਾ ਅਤੇ ਕੁਦਰਤੀ ਵਾਤਾਵਰਨ ਦਾ ਅਨੰਦ ਮਾਣਿਆ। ਇਸ ਦੌਰਾਨ ਉਨ੍ਹਾਂ ਨੂੰ ਰਾਇਲ ਬੰਗਾਲ ਟਾਈਗਰ, ਤੇਂਦੂਏ, ਜੰਗਲੀ ਸੂਰ, ਹਾਥੀ, ਬਾਂਦਰ, ਸਾਂਬਰ, ਚੀਤਲ ਅਤੇ ਸਪੌਟਿਡ ਡੀਅਰ ਸਮੇਤ ਵੱਖ-ਵੱਖ ਜੰਗਲੀ ਜੀਵਾਂ ਦੀਆਂ ਪ੍ਰਜਾਤੀਆਂ ਬਾਰੇ ਜਾਣਕਾਰੀ ਦਿੱਤੀ ਗਈ। ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਵਿੱਦਿਅਕ ਦੌਰੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦਾ ਮਹੱਤਵਪੂਰਨ ਹਿੱਸਾ ਹਨ। ਸਕੂਲ ਦੀ ਡਾਇਰੈਕਟਰ ਸੁਨੀਤਾ ਗਰਗ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਕੁਦਰਤ, ਵਾਤਾਵਰਨ ਅਤੇ ਜੈਵ ਵਿਭਿੰਨਤਾ ਪ੍ਰਤੀ ਜਾਗਰੂਕ ਕਰਨਾ ਵੀ ਸਕੂਲ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਿਲ ਹੈ। ਅਜਿਹੇ ਦੌਰੇ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਪਸੀ ਸਹਿਯੋਗ, ਨਿਰੀਖਣ ਦੀ ਸਮਰੱਥਾ ਅਤੇ ਸਮੂਹਿਕ ਤੌਰ ‘ਤੇ ਸਿੱਖਣ ਦੀ ਪ੍ਰਵਿਰਤੀ ਨੂੰ ਉਤਸ਼ਾਹਿਤ ਕਰਦੇ ਹਨ।