15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿੰਦਾ ਕਰਦਿਆਂ ਮੁਸਲਿਮ ਫ਼ਰੰਟ ਪੰਜਾਬ ਵਲੋਂ ਦੁੱਖ ਦਾ ਪ੍ਰਗਟਾਵਾ

ਨਿਹਾਲ ਸਿੰਘ ਵਾਲਾ, 14 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਮੁਸਲਿਮ ਫ਼ਰੰਟ ਪੰਜਾਬ ਦੇ ਚੇਅਰਮੈਨ ਡਾ. ਫ਼ਕੀਰ ਮੁਹੰਮਦ ਨਿਹਾਲ ਸਿੰਘ ਵਾਲਾ ਅਤੇ ਪੰਜਾਬ ਪ੍ਰਧਾਨ ਐਚ.

ਅਜੀਤ ਡੈਸਕ 15-10-2026
ਨਿਹਾਲ ਸਿੰਘ ਵਾਲਾ, 14 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਮੁਸਲਿਮ ਫ਼ਰੰਟ ਪੰਜਾਬ ਦੇ ਚੇਅਰਮੈਨ ਡਾ. ਫ਼ਕੀਰ ਮੁਹੰਮਦ ਨਿਹਾਲ ਸਿੰਘ ਵਾਲਾ ਅਤੇ ਪੰਜਾਬ ਪ੍ਰਧਾਨ ਐਚ. ਆਰ. ਮੋਫ਼ਰ ਵਲੋਂ ਮਾਨਸਾ ਦੇ ਉੱਘੇ ਨਸ਼ਾ ਵਿਰੋਧੀ ਕਾਰਕੁੰਨ ਪਰਮਿੰਦਰ ਸਿੰਘ ਝੋਟੇ ਦੀ ਇਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕੀਤੇ ਗਏ ਕਤਲ ਦੀ ਨਿੰਦਿਆਂ ਕਰਦਿਆਂ ਡੂੰਘੇ ਦੁੱਖ ਅਤੇ ਰੋਸ ਦਾ ਪ੍ਰਗਟਾਵਾ ਕੀਤਾ ਹੈ। ਉਕਤ ਆਗੂਆਂ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਮਾਨਸਾ ‘ਚ ਲੰਮੇ ਸਮੇਂ ਤੋਂ ਨਸ਼ਿਆਂ ਖ਼ਿਲਾਫ਼ ਇਕੱਲੇ ਹੀ ਜੰਗ ਲੜ ਰਹੇ ਸਨ। ਉਹ ਨਾ ਸਿਰਫ਼ ਨਸ਼ਾ ਵੇਚਣ ਤੋਂ ਰੋਕਦੇ ਸਨ ਸਗੋਂ ਨੌਜਵਾਨੀ ਨੂੰ ਬਚਾਉਣ ਲਈ ਪੰਚਾਇਤਾਂ ‘ਚ ਮਤੇ ਪਾਸ ਕਰਵਾਉਂਦੇ ਸਨ। ਉਕਤ ਆਗੂਆਂ ਨੇ ਕਿਹਾ ਕਿ ਇਹ ਸਿਰਫ਼ ਇਕ ਵਿਅਕਤੀ ਦਾ ਕਤਲ ਨਹੀਂ, ਇਹ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੀ ਸੋਚ ਦਾ ਕਤਲ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਨੂੰ ਸਰਕਾਰੀ ਤੌਰ ‘ਤੇ ਸ਼ਹੀਦ ਦਾ ਦਰਜਾ ਦਿੱਤਾ ਜਾਵੇ। ਆਗੂਆਂ ਨੇ ਪੰਜਾਬ ਸਰਕਾਰ ਪਾਸੋਂ ਦੋਸ਼ੀ ਮੈਡੀਕਲ ਸਟੋਰ ਮਾਲਕ ਖ਼ਿਲਾਫ਼ ਕਤਲ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਪਰਮਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਮਾਨਸਾ ਜ਼ਿਲ੍ਹੇ ਦੇ ਸਾਰੇ ਮੈਡੀਕਲ ਸਟੋਰਾਂ ਦੀ ਵਿਸ਼ੇਸ਼ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਹਿੰਦੂ-ਮੁਸਲਿਮ-ਸਿੱਖ ਏਕਤਾ ਦੇ ਮੁੱਦਈ ਸ਼ਹੀਦ ਪਰਮਿੰਦਰ ਸਿੰਘ ਝੋਟਾ ਦੀ ਕੁਰਬਾਨੀ ਬੇਅਰਥ ਨਹੀਂ ਜਾਵੇਗੀ ਜੋ ਪੰਜਾਬ ਨੂੰ ਨਸ਼ਿਆਂ ਤੋਂ ਬਚਾਏਗੀ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਤੋਂ ਬਾਅਦ ਅਕਾਲੀ ਦਲ ਵਾਰਿਸ ਪੰਜਾਬ ਦੇ ਕਈ ਆਗੂ ਕੀਤੇ ਨਜ਼ਰਬੰਦ ਜ਼ਿਲ੍ਹਾ ਪ੍ਰਧਾਨ ਕਰਮਜੀਤ... ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦਾ ਕਤਲ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ-ਗਰੋਵਰ, ਪਨੇਸਰ, ਜੱਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।