17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਕਸ਼ਯਪ ਰਾਜਪੂਤ ਮਹਿਰਾ ਸਮਾਜ ਵਲੋਂ ਧਰਮਕੋਟ ਵਿਖੇ ਵਿਸ਼ਾਲ ਸਮਾਗਮ 31 ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਬਤੌਰ ਮੁੱਖ ਮਹਿਮਾਨ ਕਰਨਗੇ ਸ਼ਿਰਕਤ

ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਕਸ਼ਯਪ ਰਾਜਪੂਤ ਮਹਿਰਾ ਸਮਾਜ ਵਲੋਂ 31 ਅਕਤੂਬਰ ਨੂੰ ਧਰਮਕੋਟ ਦੇ ਸਗਨ ਪੈਲੇਸ ਵਿਖੇ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਗਮ ਦੇ ਮੁੱਖ ਪ੍ਰਬੰਧਕ ਉੱਘੇ ਸਮਾਜ ਸੇਵੀ ਤੇ ਪੰਜਾਬੀ ਗਾਇਕ ਦੀਪ ਕੰਵਲ ਮਹਿਰਾ ਨੇ ਦੱਸਿਆ ਕਿ ਸਮਾਗਮ ਦੇ ਮੁੱਖ ਮਹਿਮਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਬਤੌਰ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਨਗੇ, ਜਦ ਕਿ ਸਮਾਗਮ ਦੇ ਵਿਸ਼ੇਸ਼ ਮਹਿਮਾਨ ਸੰਤ ਬਾਬਾ ਗੁਰਮੀਤ ਸਿੰਘ ਖੋਸਿਆਂ ਵਾਲੇ, ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣੇ ਵਾਲੇ, ਸੰਤ ਬਾਬਾ ਗੁਰਪ੍ਰੀਤ ਸਿੰਘ ਸਮਾਲਸਰ ਵਾਲੇ ਹੋਣਗੇ।

ਅਜੀਤ ਡੈਸਕ 17-10-2026
ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਕਸ਼ਯਪ ਰਾਜਪੂਤ ਮਹਿਰਾ ਸਮਾਜ ਵਲੋਂ 31 ਅਕਤੂਬਰ ਨੂੰ ਧਰਮਕੋਟ ਦੇ ਸਗਨ ਪੈਲੇਸ ਵਿਖੇ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਗਮ ਦੇ ਮੁੱਖ ਪ੍ਰਬੰਧਕ ਉੱਘੇ ਸਮਾਜ ਸੇਵੀ ਤੇ ਪੰਜਾਬੀ ਗਾਇਕ ਦੀਪ ਕੰਵਲ ਮਹਿਰਾ ਨੇ ਦੱਸਿਆ ਕਿ ਸਮਾਗਮ ਦੇ ਮੁੱਖ ਮਹਿਮਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਬਤੌਰ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਨਗੇ, ਜਦ ਕਿ ਸਮਾਗਮ ਦੇ ਵਿਸ਼ੇਸ਼ ਮਹਿਮਾਨ ਸੰਤ ਬਾਬਾ ਗੁਰਮੀਤ ਸਿੰਘ ਖੋਸਿਆਂ ਵਾਲੇ, ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣੇ ਵਾਲੇ, ਸੰਤ ਬਾਬਾ ਗੁਰਪ੍ਰੀਤ ਸਿੰਘ ਸਮਾਲਸਰ ਵਾਲੇ ਹੋਣਗੇ। ਉਨ੍ਹਾਂ ਦੱਸਿਆ ਕਿ ਵੱਖ ਵੱਖ ਸਰਕਾਰਾਂ ਵਲੋਂ ਕਸ਼ਯਪ ਰਾਜਪੂਤ ਮਹਿਰਾ ਸਮਾਜ ਨੂੰ ਨਜ਼ਰ ਅੰਦਾਜ਼ ਕੀਤੇ ਜਾਣ ‘ਤੇ ਸਮਾਜ ਵਿਚ ਰੋਸ ਪਾਇਆ ਜਾ ਰਿਹਾ ਹੈ। ਮੌਜੂਦਾ ਸਰਕਾਰ ਨੇ ਤਕਰੀਬਨ ਸਾਰੇ ਭਾਈਚਾਰਿਆਂ ਦੇ ਭਲਾਈ ਬੋਰਡ ਬਣਾ ਕੇ ਉਨ੍ਹਾਂ ਨੂੰ ਮਾਣ ਦਿੱਤਾ ਪਰ ਇਕੋ ਇਕ ਭਾਈਚਾਰੇ ਨੂੰ ਨਜ਼ਰ ਅੰਦਾਜ਼ ਕੀਤਾ ਗਿਆ। ਨਿਰਮਲ ਸਿੰਘ ਮੀਨੀਆਂ ਜ਼ਿਲ੍ਹਾ ਪ੍ਰਧਾਨ ਮੋਗਾ ਨੇ ਕਿਹਾ ਕਿ ਪੰਜਾਬ ਭਰ ਵਿਚ ਸਮਾਜ ਦੇ ਆਗੂਆਂ ਵਲੋਂ ਸਰਕਾਰ ਦੇ ਨੁਮਾਇੰਦਿਆਂ ਨੂੰ ਮੰਗ ਪੱਤਰ ਦਿੱਤੇ ਗਏ ਪਰ ਕੋਈ ਸੁਣਵਾਈ ਨਹੀ ਹੋਈ। ਪਿਛਲੇ ਦਿਨੀਂ ਮੋਗਾ ਵਿਚ ਸਮਾਜ ਦੀ ਪੰਜਾਬ ਪੱਧਰੀ ਮੀਟਿੰਗ ਕੀਤੀ ਗਈ ਜਿਸ ਵਿਚ ਵੱਡੇ ਫ਼ੈਸਲੇ ਲਏ ਗਏ। ਕਸ਼ਯਪ ਰਾਜਪੂਤ ਸਭਾ ਪੰਜਾਬ ਬਣਾਈ ਗਈ ਉਸ ਦੀ 15 ਮੈਂਬਰੀ ਕੋਰ ਕਮੇਟੀ ਬਣਾ ਕੇ ਪੰਜ ਾਬ ਪੱਧਰ ‘ਤੇ ਪ੍ਰੋਗਰਾਮ ਉਲੀਕੇ ਗਏ ਜਿਸ ਦਾ ਪਹਿਲਾ ਪ੍ਰੋਗਰਾਮ ਮੋਗਾ ਦੇ ਹਲਕਾ ਧਰਮਕੋਟ ‘ਚ ਕਰਨ ਦਾ ਫ਼ੈਸਲਾ ਕੀਤਾ ਗਿਆ। ਦੀਪ ਕੰਵਲ ਨੇ ਦੱਸਿਆ ਕਿ ਸਮਾਗਮ ਲਈ ਜਿੱਥੇ ਪੰਜਾਬ ਭਰ ਤੋ ਭਾਈਚਾਰਾ ਸਾਥ ਦੇ ਰਿਹਾ ਹੈ, ਉੱਥੇ ਕਸ਼ਯਪ ਰਾਜਪੂਤ ਮਹਿਰਾ ਸਭਾ ਮੋਗਾ ਦੇ ਪ੍ਰਧਾਨ ਨਿਰਮਲ ਸਿੰਘ ਮੀਨੀਆਂ ਤੇ ਉਨ੍ਹਾਂ ਦੀ ਸਮੁੱਚੀ ਟੀਮ ਦੀ ਮਿਹਨਤ ਸਦਕਾ ਇਹ ਪ੍ਰੋਗਰਾਮ ਸਫਲਤਾ ਵੱਲ ਵਧ ਰਿਹਾ ਹੈ। ਦੀਪਕੰਵਲ ਮਹਿਰਾ ਤੇ ਨਿਰਮਲ ਸਿੰਘ ਮੀਨੀਆਂ ਨੇ ਸਮੁੱਚੇ ਭਾਈਚਾਰੇ ਨੂੰ ਇਸ ਪ੍ਰੋਗਰਾਮ ‘ਚ ਪਰਿਵਾਰਾਂ ਸਮੇਤ ਪਹੁੰਚਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਮੇਰੀ ਸਿੱਖੀ ਮੇਰੀ ਪਹਿਚਾਣ ਤਹਿਤ ਚੌਥਾ ਗੁਰਮਤਿ ਮੁਕਾਬਲਾ ਕਿਸ਼ਨਪੁਰਾ ਕਲਾਂ ਵਿਖੇ ਸਫਲਤਾ ਪੂਰਵਕ ਸੰਪੰਨ ਅਗਲੀ ਖ਼ਬਰ ਪੰਚਾਇਤ ਸੰਮਤੀ ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।