ਕਿਸ਼ਨਪੁਰਾ ਕਲਾਂ ਅੰਦਰ ਚੱਲ ਰਹੀ ਹੈ ਵਿਕਾਸ ਕਾਰਜਾਂ ਦੀ ਹਨੇਰੀ-ਦਲਜੀਤ ਮੋਨੂੰ
ਕਿਸ਼ਨਪੁਰਾ ਕਲਾਂ, 16 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਮੋਨੂੰ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਧਰਮਕੋਟ ਅਧੀਨ ਆਉਂਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਹੇਠ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਅਤੇ ਲੋਕਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਕਿਸ਼ਨਪੁਰਾ ਕਲਾਂ, 16 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਮੋਨੂੰ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਧਰਮਕੋਟ ਅਧੀਨ ਆਉਂਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਹੇਠ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਅਤੇ ਲੋਕਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ‘ਅਜੀਤ’ ਨਾਲ ਗੱਲਬਾਤ ਕਰਦਿਆਂ ਦਲਜੀਤ ਸਿੰਘ ਮੋਨੂੰ ਨੇ ਦੱਸਿਆ ਕਿ ਕਸਬਾ ਕਿਸ਼ਨਪੁਰਾ ਕਲਾਂ ਵਿਚ ਪਿਛਲੇ ਸਮੇਂ ਤੋਂ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ‘ਤੇ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਦੇ ਸਮੇਂ ਵਿਕਾਸ ਪੱਖੋਂ ਪਛੜੇ ਰਹੇ ਪਿੰਡਾਂ ਵਿਚ ਹੁਣ ਲੋੜ ਅਨੁਸਾਰ ਕੰਮ ਕਰਵਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਪੰਚ ਪ੍ਰਿੰਸ ਚਾਵਲਾ ਦੀ ਅਗਵਾਈ ਹੇਠ ਕਿਸ਼ਨਪੁਰਾ ਕਲਾਂ ਵਿਚ ਵਿਕਾਸ ਕਾਰਜ ਬਿਨਾਂ ਕਿਸੇ ਭੇਦਭਾਵ ਦੇ ਕਰਵਾਏ ਜਾ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਇਨ੍ਹਾਂ ਉਪਰਾਲਿਆਂ ਨਾਲ ਪਿੰਡ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਾਪਤ ਹੋਣਗੀਆਂ।