ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਵਲੋਂ ਨਿੰਦਾ
ਕਿਸ਼ਨਪੁਰਾ ਕਲਾਂ, 18 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਘਟਨਾ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੇ ਨਜ਼ਦੀਕੀ ਉੱਦਮੀ ਨੌਜਵਾਨ ਯੂਥ ਪ੍ਰਧਾਨ ਪਰਮਿੰਦਰ ਸਿੰਘ ਭੁੱਲਰ ਨਸੀਰੇਵਾਲਾ, ਪੰਚ ਜਸਵਿੰਦਰ ਸਿੰਘ ਔਲਖ ਅਤੇ ਗੁਲਜ਼ਾਰ ਸਿੰਘ ਯੂਨੀਵਰਸਲ ਸਕੂਲ ਕਿਸ਼ਨਪੁਰਾ ਕਲਾਂ ਦੇ ਮੁੱਖ ਪ੍ਰਬੰਧਕ ਡਾਕਟਰ ਗੁਰਪ੍ਰੀਤ ਸਿੰਘ ਢਿੱਲੋਂ ਨੇ ਗੱਲਬਾਤ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਵਾਲ ਚੁੱਕੇ ਹਨ। ਉਕਤ ਅਕਾਲੀ ਆਗੂਆਂ ਨੇ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਲੋਕਾਂ ਅੰਦਰ ਚਿੰਤਾ ਪਾਈ ਜਾ ਰਹੀ ਹੈ ਅਤੇ ਅਜਿਹੀਆਂ ਘਟਨਾਵਾਂ ਕਾਰਨ ਆਮ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ।
ਪ
ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਵਲੋਂ ਨਿੰਦਾ
19-10-2026
ਕਿਸ਼ਨਪੁਰਾ ਕਲਾਂ, 18 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਘਟਨਾ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੇ ਨਜ਼ਦੀਕੀ ਉੱਦਮੀ ਨੌਜਵਾਨ ਯੂਥ ਪ੍ਰਧਾਨ ਪਰਮਿੰਦਰ ਸਿੰਘ ਭੁੱਲਰ ਨਸੀਰੇਵਾਲਾ, ਪੰਚ ਜਸਵਿੰਦਰ ਸਿੰਘ ਔਲਖ ਅਤੇ ਗੁਲਜ਼ਾਰ ਸਿੰਘ ਯੂਨੀਵਰਸਲ ਸਕੂਲ ਕਿਸ਼ਨਪੁਰਾ ਕਲਾਂ ਦੇ ਮੁੱਖ ਪ੍ਰਬੰਧਕ ਡਾਕਟਰ ਗੁਰਪ੍ਰੀਤ ਸਿੰਘ ਢਿੱਲੋਂ ਨੇ ਗੱਲਬਾਤ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਵਾਲ ਚੁੱਕੇ ਹਨ। ਉਕਤ ਅਕਾਲੀ ਆਗੂਆਂ ਨੇ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਲੋਕਾਂ ਅੰਦਰ ਚਿੰਤਾ ਪਾਈ ਜਾ ਰਹੀ ਹੈ ਅਤੇ ਅਜਿਹੀਆਂ ਘਟਨਾਵਾਂ ਕਾਰਨ ਆਮ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਰਫ ਬਿਆਨਬਾਜ਼ੀ ਤੱਕ ਸੀਮਤ ਰਹਿਣ ਦੀ ਬਜਾਏ ਅਪਰਾਧੀਆਂ ਵਿਰੁੱਧ ਠੋਸ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਇਸ ਮੌਕੇ ਸੁਖਵਿੰਦਰ ਸਿੰਘ ਕਾਲੂ, ਪ੍ਰਗਟ ਸਿੰਘ, ਬਲਦੇਵ ਸਿੰਘ ਦੇਬੀ ਆਦਿ ਹਾਜ਼ਰ ਸਨ|