19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਅਣਪਛਾਤੇ ਵਾਹਨ ਦੀ ਟੱਕਰ ਨਾਲ 85 ਸਾਲਾ ਬਜ਼ੁਰਗ ਦੀ ਮੌਤ ਵਾਹਨ ਚਾਲਕ ਮੌਕੇ ਤੋਂ ਫ਼ਰਾਰ

ਮੋਗਾ, 18 ਅਕਤੂਬਰ (ਗੁਰਤੇਜ ਸਿੰਘ ਬੱਬੀ)-ਪਿੰਡ ਘੱਲ ਕਲਾਂ ਨੇੜੇ ਲੁਧਿਆਣਾ-ਫਿਰੋਜ਼ਪੁਰ ਰੋਡ ‘ਤੇ ਐਤਵਾਰ ਸਵੇਰੇ ਕਰੀਬ 10 ਵਜੇ ਇਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਸਾਈਕਲ ਸਵਾਰ 85 ਸਾਲਾ ਬਜ਼ੁਰਗ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਬਜ਼ੁਰਗ ਗੰਭੀਰ ਜ਼ਖ਼ਮੀ ਹੋ ਗਿਆ ਜਦ ਕਿ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।

ਸ੍ਰੀ ਰਾਮ ਬਰਾਤ ਦੌਰਾਨ ਹੱਥਾਂ ਵਿਚ ਭਗਵਾਨ ਰਾਮ ਜੀ ਨਾਲ ਸੰਬੰਧਿਤ ਧਾਰਮਿਕ ਝੰਡੇ ਲੈ ਕੇ ਖੜ੍ਹੇ ਰਾਮ ਭਗਤ ਨੌਜਵਾਨ। ਅਜੀਤ ਤਸਵੀਰ 19-10-2026
ਮੋਗਾ, 18 ਅਕਤੂਬਰ (ਗੁਰਤੇਜ ਸਿੰਘ ਬੱਬੀ)-ਪਿੰਡ ਘੱਲ ਕਲਾਂ ਨੇੜੇ ਲੁਧਿਆਣਾ-ਫਿਰੋਜ਼ਪੁਰ ਰੋਡ ‘ਤੇ ਐਤਵਾਰ ਸਵੇਰੇ ਕਰੀਬ 10 ਵਜੇ ਇਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਸਾਈਕਲ ਸਵਾਰ 85 ਸਾਲਾ ਬਜ਼ੁਰਗ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਬਜ਼ੁਰਗ ਗੰਭੀਰ ਜ਼ਖ਼ਮੀ ਹੋ ਗਿਆ ਜਦ ਕਿ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਮ੍ਰਿਤਕ ਦੀ ਪਹਿਚਾਣ ਪਿੰਡ ਘੱਲ ਕਲਾਂ ਦੇ ਰਹਿਣ ਵਾਲੇ ਨਛੱਤਰ ਸਿੰਘ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਜ਼ਖ਼ਮੀ ਬਜ਼ੁਰਗ ਨੂੰ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਸੁਖਦੀਪ ਸਿੰਘ ਸੰਧੂ ਨੇ ਦੱਸਿਆ ਕਿ ਨਛੱਤਰ ਸਿੰਘ ਐਤਵਾਰ ਸਵੇਰੇ ਕਰੀਬ 10 ਵਜੇ ਸਾਈਕਲ ‘ਤੇ ਸਵਾਰ ਹੋ ਕੇ ਪਿੰਡ ਘੱਲ ਕਲਾਂ ਵਿਚ ਕਿਸੇ ਨੂੰ ਮਿਲਣ ਜਾ ਰਹੇ ਸਨ। ਇਸ ਦੌਰਾਨ ਲੁਧਿਆਣਾ-ਫਿਰੋਜ਼ਪੁਰ ਰੋਡ ‘ਤੇ ਪਿੱਛਿਓਂ ਆਏ ਇਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਅਤੇ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਜ਼ਖਮੀ ਬਜ਼ੁਰਗ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਪਰ ਉਨ੍ਹਾਂ ਦੀ ਜਾਨ ਨਹੀਂ ਬਚਾਈ ਜਾ ਸਕੀ। ਉੱਥੇ ਹੀ ਜਾਂਚ ਅਧਿਕਾਰੀ ਏ.ਐਸ.ਆਈ. ਗੁਰਮੇਲ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾਣਗੇ। ਉਨ੍ਹਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਪਿੰਡ ਮੋਠਾਂ ਵਾਲੀ ਵਿਖੇ ਕੀਤੀ ਲੋਕ ਮਿਲਣੀ ਰਮ... ਅਗਲੀ ਖ਼ਬਰ ਪਿੰਡ ਮਾੜੀ ਮੁਸਤਫ਼ਾ ’ਚ ਵੱਖ-ਵੱਖ ਪਾਰਟੀਆਂ ਛੱਡ ਕੇ 10 ਪਰਿਵਾਰ ਅਕਾਲੀ ਦਲ ’ਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।