20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਮਾਣੂੰਕੇ ਗਿੱਲ ਦੀ ਅਨਾਜ ਮੰਡੀ ’ਚ ਝੋਨੇ ਦੀ ਸਰਕਾਰੀ ਖ਼ਰੀਦ ਵਿਧਾਇਕ ਬਿਲਾਸਪੁਰ ਨੇ ਸ਼ੁਰੂ ਕਰਵਾਈ

ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ)-ਪਿੰਡ ਮਾਣੂੰਕੇ ਗਿੱਲ ਦੀ ਅਨਾਜ ਮੰਡੀ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਦਾ ਆਗਾਜ਼ ਹਲਕਾ ਵਿਧਾਇਕ ਬਿਲਾਸਪੁਰ ਵਲੋਂ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਪਿੰਡ ਮਾਣੂੰਕੇ ਗਿੱਲ ਦੀ ਅਨਾਜ ਮੰਡੀ ’ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਂਦੇ ਹੋਏ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨਾਲ ਹਨ ਚੇਅਰਮੈਨ ਅੰਮ੍ਰਿਤਪਾਲ ਸਿੰਘ ਦੀਨਾ ਸਾਹਿਬ ਤੇ ਹੋਰ। ਅਜੀਤ ਤਸਵੀਰ 20-10-2026
ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ)-ਪਿੰਡ ਮਾਣੂੰਕੇ ਗਿੱਲ ਦੀ ਅਨਾਜ ਮੰਡੀ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਦਾ ਆਗਾਜ਼ ਹਲਕਾ ਵਿਧਾਇਕ ਬਿਲਾਸਪੁਰ ਵਲੋਂ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀਨਾ ਸਾਹਿਬ ਨੇ ਕਿਹਾ ਕਿ ਕਿਸਾਨ ਆਪਣੀ ਖ਼ੂਨ-ਪਸੀਨੇ ਦੀ ਮਿਹਨਤ ਨਾਲ ਪੁੱਤਾਂ ਵਾਂਗ ਫ਼ਸਲ ਪਾਲਦੇ ਹਨ ਅਤੇ ਸਰਕਾਰ ਉਨ੍ਹਾਂ ਦੀ ਮਿਹਨਤ ਦਾ ਮੁੱਲ ਦਿਵਾਉਣ ਲਈ ਪੂਰੀ ਤਰ੍ਹਾਂ ਗੰਭੀਰ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ ਅਤੇ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਬੰਧਿਤ ਅਧਿਕਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਨਿਰਧਾਰਿਤ ਮਾਪਦੰਡਾਂ ਅਨੁਸਾਰ ਆਪਣੀ ਫ਼ਸਲ ਮੰਡੀਆਂ ਵਿਚ ਲਿਆਉਣ। ਇਸ ਮੌਕੇ ਵਿਧਾਇਕ ਬਿਲਾਸਪੁਰ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਫ਼ਸਲ ਵੇਚਣ ਵਿਚ ਕੋਈ ਪਰੇਸ਼ਾਨੀ ਪੇਸ਼ ਨਹੀਂ ਹੋਣ ਦਿੱਤੀ ਜਾਵੇਗੀ। ਟਰੱਕ ਯੂਨੀਅਨ ਦੇ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਦੀਪ ਸਿੰਘ ਮਾਣੂੰਕੇ, ਸਰਪੰਚ ਨਿਰਮਲ ਸਿੰਘ, ਸਰਪੰਚ ਅਜਾਇਬ ਸਿੰਘ, ਸੋਸਾਇਟੀ ਪ੍ਰਧਾਨ ਅਮਰਜੀਤ ਸਿੰਘ, ਯੂਥ ਕੋਆਰਡੀਨੇਟਰ ਗੁਰਜੰਟ ਸਿੰਘ, ਪ੍ਰਧਾਨ ਰਵਿੰਦਰ ਸਿੰਘ, ਤਰਸੇਮ ਲਾਲ, ਸੰਗਠਨ ਇੰਚਾਰਜ ਦਵਿੰਦਰ ਸਿੰਘ, ਮੰਡੀ ਸੁਪਰਵਾਈਜ਼ਰ ਪ੍ਰਦੀਪ ਸਿੰਘ, ਗੁਰਵਿੰਦਰ ਸਿੰਘ, ਖ਼ਰੀਦ ਏਜੰਸੀਆਂ ਦੇ ਇੰਸਪੈਕਟਰ, ਆੜ੍ਹਤੀ ਅਤੇ ਕਿਸਾਨ ਮੌਜੂਦ ਸਨ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਵਿਧਾਇਕ ਸੁਖਾਨੰਦ ਦੇ ਘਰ ਅੱਗੇ ਵੱਖ-ਵੱਖ ਜਥੇਬੰਦੀਆਂ ਨੇ ਲਾਇਆ ਧਰਨਾ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਬੀ.ਸੀ. ਵਿੰਗ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।