ਪ੍ਰਤਿਭਾ ਖੋਜ ਸਹਿ ਵਿੱਦਿਅਕ ਮੁਕਾਬਲੇ ਵਿਚ ਪੁਜ਼ੀਸ਼ਨਾਂ ਹਾਸਲ ਕੀਤੀਆਂ
ਨੱਥੂਵਾਲਾ ਗਰਬੀ, 20 ਅਕਤੂਬਰ (ਨਵਦੀਪ ਸਿੰਘ)-ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰ.) ਅਸ਼ੀਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਪ੍ਰਤਿਭਾ ਖੋਜ ਸਹਿ ਵਿੱਦਿਅਕ ਮੁਕਾਬਲੇ ਵਿਚ 26 ਵਿਦਿਆਰਥੀਆਂ ਨੇ ਭਾਗ ਲਿਆ| ਸੁੰਦਰ ਲਿਖਾਈ ਮੁਕਾਬਲੇ ਵਿਚ ਹਰਮਨਜੀਤ ਸਿੰਘ ਮਾਹਲਾ ਕਲਾਂ ਨੇ ਪਹਿਲਾ ਸਥਾਨ, ਕਹਾਣੀ ਮੁਕਾਬਲੇ ਵਿਚ ਜਸ਼ਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।
ਅਜੀਤ ਡੈਸਕ
21-10-2026