22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਐਸ.ਆਈ.ਆਰ. ਦੇ ਮੁੱਦੇ ’ਤੇ 23 ਨੂੰ ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਧਰਨੇ ਦੇਵੇਗਾ ਸੰਯੁਕਤ ਕਿਸਾਨ ਮੋਰਚਾ-ਐਸ.ਕੇ.ਐਮ. ਮੋਗਾ

ਮੋਗਾ, 21 ਅਕਤੂਬਰ (ਜਸਪਾਲ ਸਿੰਘ ਬੱਬੀ)-ਸੰਯੁਕਤ ਕਿਸਾਨ ਮੋਰਚਾ (ਐਸ. ਕੇ.

ਮੋਗਾ ਵਿਖੇ ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਮੋਗਾ ਦੇ ਆਗੂ ਮੀਟਿੰਗ ਕਰਦੇ ਹੋਏ| ਤਸਵੀਰ: ਜਸਪਾਲ ਸਿੰਘ ਬੱਬੀ 22-10-2026
ਮੋਗਾ, 21 ਅਕਤੂਬਰ (ਜਸਪਾਲ ਸਿੰਘ ਬੱਬੀ)-ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਮੋਗਾ ਵਲੋਂ 23 ਅਕਤੂਬਰ ਨੂੰ ਐਸ.ਆਈ.ਆਰ. (ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ) ਦੇ ਮੁੱਦੇ ’ਤੇ ਜ਼ਿਲ੍ਹਾ ਹੈੱਡ ਕੁਆਰਟਰਾਂ ਵਿਖੇ 11 ਵਜੇ ਤੋਂ 3 ਵਜੇ ਤੱਕ ਦਿੱਤੇ ਜਾਣ ਵਾਲੇ ਧਰਨਿਆਂ ਦੀਆਂ ਤਿਆਰੀਆਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਦਫਤਰ ਮੋਗਾ ਵਿਖੇ ਮੀਟਿੰਗ ਦੀ ਪ੍ਰਧਾਨਗੀ ਬਲੌਰ ਸਿੰਘ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਹਰਜੀਤ ਸਿੰਘ ਮਨਾਵਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਕਸ਼ਮੀਰ ਸਿੰਘ ਭੇਖਾ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਕੀਤੀ| ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਵੋਟਰ ਸੂਚੀਆਂ ਦੀ ਸੁਧਾਈ ਦੇ ਨਾਂਅ ’ਤੇ ਦੇਸ਼ ਭਰ ਅਤੇ ਪੰਜਾਬ ਵਿਚ ਵੋਟਾਂ ਕੱਟਣ ਦੀ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਨਾਲ ਲੋਕਾਂ ਦੇ ਜਮਹੂਰੀ ਹੱਕਾਂ ਨੂੰ ਨੁਕਸਾਨ ਪਹੁੰਚਣ ਦਾ ਖਦਸ਼ਾ ਹੈ| ਆਗੂਆਂ ਨੇ ਕਿਹਾ ਕਿ ਵੋਟ ਦਾ ਅਧਿਕਾਰ ਹਰ ਨਾਗਰਿਕ ਦਾ ਜਮਹੂਰੀ ਹੱਕ ਹੈ ਅਤੇ ਕਿਸੇ ਵੀ ਯੋਗ ਨਾਗਰਿਕ ਨੂੰ ਇਸ ਹੱਕ ਤੋਂ ਵਾਂਝਾ ਨਹੀਂ ਕੀਤਾ ਜਾਣਾ ਚਾਹੀਦਾ| ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚੇ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਵੀ ਕੀਤੀ ਗਈ| ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਮੁੱਖ ਚੋਣ ਕਮਿਸ਼ਨਰ ਵਲੋਂ ਅਸਤੀਫਾ ਨਹੀਂ ਦਿੱਤਾ ਜਾਂਦਾ ਤਾਂ ਸੰਯੁਕਤ ਕਿਸਾਨ ਮੋਰਚੇ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਤੇ 23 ਅਕਤੂਬਰ ਨੂੰ ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਧਰਨੇ ਦੇ ਕੇ ਐਸ.ਆਈ.ਆਰ. ਦੀ ਪ੍ਰਕਿਰਿਆ ਵਿਰੁੱਧ ਆਵਾਜ਼ ਉਠਾਈ ਜਾਵੇਗੀ| ਮੀਟਿੰਗ ਦੌਰਾਨ ਧਰਨਿਆਂ ਨੂੰ ਸਫਲ ਬਣਾਉਣ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ| ਇਸ ਮੌਕੇ ਬਲਕਰਨ ਸਿੰਘ ਢਿੱਲੋਂ, ਹਰਮਨਪ੍ਰੀਤ ਸਿੰਘ , ਗੁਰਮੇਲ ਸਿੰਘ ਕੁਲ ਹਿੰਦ ਕਿਸਾਨ ਸਭਾ, ਜਾਗੀਰ ਸਿੰਘ ਬੀ.ਕੇ.ਯੂ. ਰਾਜੇਵਾਲ, ਗੁਰਸਾਜਨ ਪ੍ਰੀਤ ਸਿੰਘ ਅਤੇ ਮੀਟਿੰਗ ’ਚ ਆਨਲਾਈਨ ਸ਼ਾਮਿਲ ਹੋਏ ਆਗੂ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਕਾਲੇਕੇ ਡਕੌਂਦਾ, ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ ਕਿਰਤੀ ਕਿਸਾਨ ਯੂਨੀਅਨ, ਸੂਬਾ ਆਗੂ ਸੂਰਤ ਸਿੰਘ ਕਾਮਰੇਡ ਕੁੱਲ ਹਿੰਦ ਕਿਸਾਨ ਸਭਾ, ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ|
ਪਿਛਲੀ ਖ਼ਬਰ ਮਗਨਰੇਗਾ ਅਤੇ ਕਨਵਰਜੈਂਸ ਸਕੀਮ ਤਹਿਤ ਪਿੰਡ ਵੱਡਾ ਘਰ ਵਿਖੇ ਖੇਡ ਮੈਦਾਨ ਤਿਆਰ ਅਗਲੀ ਖ਼ਬਰ ਗੁਰਦੁਆਰਾ ਹਰਗੋਬਿੰਦ ਸਰ ਟਿੱਬੀ ਸਾਹਿਬ ਬਿਲਾਸਪੁਰ ਵਿਖੇ ਇਕੋਤਰੀ ਦੇ ਭੋਗ ਪਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।