22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

‘ ਹੁਨਰ ਪੰਜਾਬ ਦਾ’ ਦੇ ਆਡੀਸ਼ਨ ‘ਚ ਡਾ. ਸੈਫੁਦੀਨ ਕਿਚਲੂ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬਿਖੇਰਿਆ ਜਲਵਾ 80 ਫ਼ੀਸਦੀ ਵਿਦਿਆਰਥੀਆਂ ਦੀ ਮੈਗਾ ਫਿਨਾਲੇ ਲਈ ਚੋਣ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)-ਸਿੱਖਿਆ ਦੇ ਨਾਲ-ਨਾਲ ਕਲਾ, ਰਚਨਾਤਮਿਕਤਾ ਅਤੇ ਆਤਮ-ਵਿਸ਼ਵਾਸ ਦੇ ਖੇਤਰ ਵਿਚ ਵੀ ਡਾ. ਸੈਫੁਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮੋਗਾ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

ਅਜੀਤ ਡੈਸਕ 22-10-2026
ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)-ਸਿੱਖਿਆ ਦੇ ਨਾਲ-ਨਾਲ ਕਲਾ, ਰਚਨਾਤਮਿਕਤਾ ਅਤੇ ਆਤਮ-ਵਿਸ਼ਵਾਸ ਦੇ ਖੇਤਰ ਵਿਚ ਵੀ ਡਾ. ਸੈਫੁਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮੋਗਾ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਟੈਲੀਵਿਜ਼ਨ ਸ਼ੋਅ ‘ਹੁਨਰ ਪੰਜਾਬ ਦਾ’ ਦੇ ਜ਼ਿਲ੍ਹਾ ਪੱਧਰੀ ਆਡੀਸ਼ਨ ਅਤੇ ਮੁਕਾਬਲੇ ਵਿਚ ਸਕੂਲ ਦੇ 60 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਵਿਚੋਂ ਲਗਭਗ 80 ਫ਼ੀਸਦੀ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਅਤੇ ਸ਼ਾਨਦਾਰ ਪੇਸ਼ਕਾਰੀਆਂ ਦੇ ਦਮ ‘ਤੇ ਆਉਣ ਵਾਲੇ ਮੈਗਾ ਫਿਨਾਲੇ ਲਈ ਜਗ੍ਹਾ ਬਣਾਈ। ਇਸ ਦੌਰਾਨ ਵਿਦਿਆਰਥੀਆਂ ਨੇ ਗੋਲਡਨ ਟਿਕਟਾਂ ਅਤੇ ਇਨਾਮ ਹਾਸਲ ਕੀਤੇ ਜਦਕਿ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ ਗਏ। ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਅਤੇ ਡਾਇਰੈਕਟਰ ਸੁਨੀਤਾ ਰਾਣੀ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਹੈ । ‘ ਹੁਨਰ ਪੰਜਾਬ ਦਾ’ ਦੇ ਜ਼ਿਲ੍ਹਾ ਪੱਧਰੀ ਆਡੀਸ਼ਨ ਅਤੇ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਗਾਇਨ, ਨ੍ਰਿਤ, ਮਾਡਲਿੰਗ ਅਤੇ ਪੇਂਟਿੰਗ ਵਰਗੀਆਂ ਵੱਖ-ਵੱਖ ਕਲਾਵਾਂ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਲਗਭਗ 80 ਫ਼ੀਸਦੀ ਵਿਦਿਆਰਥੀਆਂ ਦੀ ਮੈਗਾ ਫਿਨਾਲੇ ਲਈ ਚੋਣ ਹੋਣਾ ਸਕੂਲ ਲਈ ਇਕ ਵੱਡੀ ਪ੍ਰਾਪਤੀ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਹਰ ਬੱਚੇ ਵਿਚ ਕੋਈ ਨਾ ਕੋਈ ਵਿਸ਼ੇਸ਼ ਪ੍ਰਤਿਭਾ ਜ਼ਰੂਰ ਹੁੰਦੀ ਹੈ। ਲੋੜ ਸਿਰਫ਼ ਉਸ ਪ੍ਰਤਿਭਾ ਨੂੰ ਪਛਾਣਨ, ਸਹੀ ਦਿਸ਼ਾ ਦੇਣ ਅਤੇ ਉਸ ਨੂੰ ਨਿਖਾਰਨ ਲਈ ਢੁਕਵੇਂ ਮੌਕੇ ਪ੍ਰਦਾਨ ਕਰਨ ਦੀ ਹੈ। ਸਕੂਲ ਦੀ ਡਾਇਰੈਕਟਰ ਸੁਨੀਤਾ ਰਾਣੀ ਗਰਗ ਨੇ ਕਿਹਾ ਕਿ ਬੱਚਿਆਂ ਦੀ ਅਸਲ ਪ੍ਰਤਿਭਾ ਉਦੋਂ ਨਿੱਖਰ ਕੇ ਸਾਹਮਣੇ ਆਉਂਦੀ ਹੈ, ਜਦੋਂ ਉਨ੍ਹਾਂ ਨੂੰ ਆਪਣੀ ਰੁਚੀ ਦੇ ਖੇਤਰ ਵਿਚ ਅੱਗੇ ਵਧਣ ਅਤੇ ਆਪਣੀ ਕਲਾ ਨੂੰ ਦੁਨੀਆ ਸਾਹਮਣੇ ਪੇਸ਼ ਕਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਨੇ ਬੱਚਿਆਂ ਦੇ ਮਾਪਿਆਂ ਅਤੇ ਅਧਿਆਪਕਾਂ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ, ਜੋ ਵਿਦਿਆਰਥੀਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਲਈ ਲਗਾਤਾਰ ਪ੍ਰੇਰਿਤ ਕਰਦੇ ਹਨ।
ਪਿਛਲੀ ਖ਼ਬਰ 518 ਗ੍ਰਾਮ ਅਫ਼ੀਮ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਕੌਮੀ ‘ਪੁਲਿਸ ਯਾਦਗਾਰੀ ਦਿਵਸ’ ਮੌਕੇ ਮੋਗਾ ਵਿਖੇ ਸ਼ਹੀਦ ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਨੂੰ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।