23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਭਾਈ ਰੂਪ ਚੰਦ ਮਾਡਲ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਮੁਕਾਬਲੇ ’ਚ ਮਾਰੀਆਂ ਮੱਲਾਂ

ਸਮਾਧ ਭਾਈ, 22 ਅਕਤੂਬਰ (ਜਗਰੂਪ ਸਿੰਘ ਸਰੋਆ)-ਭਾਈ ਰੂਪ ਚੰਦ ਮਾਡਲ ਹਾਈ ਸਕੂਲ ਸਮਾਧ ਭਾਈ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਨੈਤਿਕ ਸਿੱਖਿਆ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੁਕਾਬਲੇ ਵਿਚ ਸਕੂਲ ਦੀ ਵਿਦਿਆਰਥਣ ਜਸਮੀਨ ਕੌਰ ਨੇ ਪਹਿਲਾ ਸਥਾਨ ਅਤੇ ਮਨਜੋਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ।

ਅਜੀਤ ਡੈਸਕ 23-10-2026
ਸਮਾਧ ਭਾਈ, 22 ਅਕਤੂਬਰ (ਜਗਰੂਪ ਸਿੰਘ ਸਰੋਆ)-ਭਾਈ ਰੂਪ ਚੰਦ ਮਾਡਲ ਹਾਈ ਸਕੂਲ ਸਮਾਧ ਭਾਈ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਨੈਤਿਕ ਸਿੱਖਿਆ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੁਕਾਬਲੇ ਵਿਚ ਸਕੂਲ ਦੀ ਵਿਦਿਆਰਥਣ ਜਸਮੀਨ ਕੌਰ ਨੇ ਪਹਿਲਾ ਸਥਾਨ ਅਤੇ ਮਨਜੋਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ। ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਦੇ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਧਾਲੀਵਾਲ, ਸਮੂਹ ਸਟਾਫ਼ ਅਤੇ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਸਮੇਂ ਪ੍ਰਿੰ. ਧਾਲੀਵਾਲ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ, ਚੰਗੇ ਸੰਸਕਾਰ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਦੇ ਹਨ। ਇਸ ਮੌਕੇ ਕਿਰਨਜੀਤ ਕੌਰ, ਸੁਖਚਰਨਜੀਤ ਸਿੰਘ, ਸੁਖਪ੍ਰੀਤ ਕੌਰ, ਪਰਮਜੀਤ ਕੌਰ, ਵੀਰਪਾਲ ਕੌਰ, ਇੰਦਰਜੀਤ ਕੌਰ, ਕਮਲਜੀਤ ਕੌਰ, ਰਮਨ, ਪਰਮਜੀਤ ਕੌਰ, ਭਿੰਦਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਖੋਸਾ ਪਾਂਡੋ ’ਚ ਸੰਤ ਰਾਮਪਾਲ ਵਲੋਂ ਇਕ ਵਿਧਵਾ ਔਰਤ ਲਈ ਨਵੇਂ ਮਕਾਨ ਦੀ ਉਸਾਰੀ ਸ਼ੁਰੂ ਅਗਲੀ ਖ਼ਬਰ ‘ ਹਰ ਘਰ ਅਕਾਲੀ ਦਲ’’ ਮੁਹਿੰਮ ਤਹਿਤ ਮੱਖਣ ਬਰਾੜ ਨੇ ਘਰ-ਘਰ ਜਾ ਕੇ ਲੋਕਾਂ ਨਾਲ ਕੀਤਾ ਰਾਬਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।