ਡੁੱਬਦੇ ਪੰਜਾਬ ਨੂੰ ਬਚਾਉਣਾ ਹੈ ਤਾਂ ਬੀ.ਸੀ. ਭਾਈਚਾਰੇ ਸਮੇਤ ਸਭ ਨੂੰ ਅਕਾਲੀ ਦਲ ਦਾ ਸਾਥ ਦੇਣਾ ਪਵੇਗਾ- ਗਾਬੜੀਆ
ਮੋਗਾ ’ ਚ ਕੀਤੀ ਬੀ . ਸੀ . ਵਿੰਗ ਦੇ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ
ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)- ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਬੀ. ਸੀ.
ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)- ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਨੂੰ ਮਜ਼ਬੂਤ ਤੇ ਉਤਸ਼ਾਹਿਤ ਕਰਨ ਲਈ ਬੀ.ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਹੀਰਾ ਸਿੰਘ ਗਾਬੜੀਆ ਨੇ ਅੱਜ ਮੋਗਾ ਦੇ ਹਲਕਾ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਦੀ ਅਗਵਾਈ ਵਿਚ ਬੀ.ਸੀ. ਭਾਈਚਾਰੇ ਦੇ ਆਗੂਆਂ ਤੇ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਜੋ ਰੈਲੀ ਦਾ ਰੂਪ ਧਾਰਨ ਕਰ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਿਚ ਸੰਜੀਤ ਸਿੰਘ ਸੰਨੀ ਗਿੱਲ, ਜ਼ਿਲ੍ਹਾ ਪ੍ਰਧਾਨ ਦਿਹਾਤੀ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ, ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਝੰਡੇਆਣਾ, ਸ਼ਹਿਰੀ ਪ੍ਰਧਾਨ ਸੁਖਚੈਨ ਸਿੰਘ ਰਾਮੂਵਾਲੀਆ, ਬੂਟਾ ਸਿੰਘ ਦੌਲਤਪੁਰਾ, ਸਰਪ੍ਰਸਤ ਜੋਗਿੰਦਰ ਸਿੰਘ ਲੁਹਾਮ, ਹਰਮੇਲ ਸਿੰਘ ਡਰੋਲੀ ਪ੍ਰਧਾਨ ਵਿਸ਼ਵਕਰਮਾ ਭਵਨ, ਮਹਿੰਦਰ ਸਿੰਘ ਕਲਸੀ, ਪਰਮਜੋਤ ਸਿੰਘ ਖ਼ਾਲਸਾ, ਗੁਰਨਾਮ ਸਿੰਘ ਲਵਲੀ ਤੋਂ ਇਲਾਵਾ ਸ਼ਹਿਰ ਦੀਆਂ ਹੋਰ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ। ਇਸ ਮੌਕੇ ਸੰਜੀਤ ਸਿੰਘ ਸੰਨੀ ਗਿੱਲ ਨੇ ਕੌਮੀ ਪ੍ਰਧਾਨ ਹੀਰਾ ਸਿੰਘ ਗਾਬੜੀਆ ਨੂੰ ਜੀ ਆਇਆਂ ਆਖਦਿਆਂ ਆਖਿਆ ਕਿ ਉਨ੍ਹਾਂ ਨੂੰ ਅੱਜ ਅਤਿਅੰਤ ਖੁਸੀ ਹੋਈ ਹੈ ਕਿ ਬੀ.ਸੀ. ਵਿੰਗ ਦੇ ਕੌਮੀ ਪ੍ਰਧਾਨ ਉਨ੍ਹਾਂ ਵਿਚਕਾਰ ਹਨ। ਉਨ੍ਹਾਂ ਕਿਹਾ ਕਿ ਬੀ.ਸੀ. ਭਾਈਚਾਰੇ ਦਾ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਅਤੇ ਆਪਣੀਆਂ ਨਵੀਆਂ ਤਕਨੀਕਾਂ ਨਾਲ ਹਰ ਖੇਤਰ ਦੇ ਮਸ਼ੀਨੀ ਯੁੱਗ ਵਿਚ ਵੱਡਾ ਯੋਗਦਾਨ ਹੈ ਅਤੇ ਇਸ ਭਾਈਚਾਰੇ ਨੇ ਸ਼੍ਰੋਮਣੀ ਅਕਾਲੀ ਦਲ ਦਾ ਹਮੇਸ਼ਾ ਸਾਥ ਦਿੱਤਾ ਹੈ। ਇਸ ਮੌਕੇ ਕੌਮੀ ਪ੍ਰਧਾਨ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ਦੌਰਾਨ ਅੱਜ ਪੰਜਾਬ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੱਜ ਜੇਕਰ ਡੁੱਬਦੇ ਹੋਏ ਪੰਜਾਬ ਨੂੰ ਬਚਾਉਣਾ ਹੈ ਤਾਂ ਸਮੁੱਚੇ ਬੀ.ਸੀ. ਭਾਈਚਾਰੇ ਨੂੰ ਅਤੇ ਇਸ ਨਾਲ ਜੁੜੀਆਂ ਹੋਰ ਸ਼੍ਰੇਣੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸਾਥ ਦੇਣਾ ਪਊ ਤਾਂ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆ ਕੇ ਡੁੱਬ ਰਹੇ ਪੰਜਾਬ ਨੂੰ ਬਚਾ ਕੇ ਉਸ ਨੂੰ ਮੁੜ ਲੀਹ ਤੇ ਲਿਆਂਦਾ ਜਾ ਸਕੇ। ਇਸ ਮੌਕੇ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਝੰਡੇਆਣਾ ਅਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀ.ਸੀ. ਭਾਈਚਾਰੇ ਦੇ ਸੈਣ ਸਮਾਜ ਦੀ ਸਮੁੱਚੀ ਟੀਮ, ਸਵਰਨਕਾਰ ਸੰਘ ਤੋਂ ਸੋਨੂੰ ਕੜਵੱਲ, ਸੰਜੀਵ ਕੁਮਾਰ ਰੀਟਾ, ਹਰਜਿੰਦਰ ਸਿੰਘ ਸਰੰਦਾ, ਜੀਤਾ ਸਿੰਘ ਰੱਖੜਾ, ਗੁਰਜੰਟ ਸਿੰਘ ਸਾਹੋਕੇ, ਸੁਖਬੀਰ ਸਿੰਘ, ਹਰਜਿੰਦਰ ਸਿੰਘ ਬੱਡੂਵਾਲੀਆ, ਜਤਿੰਦਰਪਾਲ ਸਿੰਘ ਗੁਰਮਤਿ ਰਾਗੀ ਗ੍ਰੰਥੀ ਸਭਾ ਦੇ ਪ੍ਰਧਾਨ, ਰਾਜਾ ਸਿੰਘ ਭਾਰਤ ਵਾਲੇ, ਅਵਤਾਰ ਸਿੰਘ ਵਿਰਦੀ, ਮੱਖਣ ਸਿੰਘ ਪ੍ਰਧਾਨ, ਦੀਪੂ ਕੰਡਾ, ਯਸ਼ਪਾਲ ਪਾਲੀ, ਬਿੰਦਰੀ ਘੱਲ ਕਲਾਂ, ਸੁਰੇਸ਼ ਭੱਲਾ, ਜਸਪਾਲ ਸਿੰਘ, ਕੇਵਲ ਸਿੰਘ, ਗੁਰਚਰਨ ਸਿੰਘ ਚਰਨਾ ਸਿੰਘਾ ਵਾਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਬੀ.ਸੀ. ਭਾਈਚਾਰੇ ਦੇ ਵਰਕਰ ਹਾਜ਼ਰ ਸਨ।