24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਨਸ਼ਿਆਂ ਖਿਲਾਫ ਲੜਾਈ ਲੜਨ ਵਾਲੇ ਯੋਧਿਆਂ ਨੂੰ ਸਾਂਭਣ ਦੀ ਲੋੜ-ਹਰਵਿੰਦਰ ਸਿੰਘ ਧਾਲੀਵਾਲ

ਠੱਠੀ ਭਾਈ, 23 ਅਕਤੂਬਰ (ਜਗਰੂਪ ਸਿੰਘ ਮਠਾੜੂ)-ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਜਿੱਥੇ ਸਰਕਾਰਾਂ ਨੂੰ ਠੋਸ ਕਦਮ ਚੁੱਕਣ ਦੀ ਲੋੜ ਹੈ ਉੱਥੇ ਹੀ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨਾਂ ਅਤੇ ਸਮਾਜ ਸੇਵੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਵੀ ਸਮੇਂ ਦੀ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਕਿਸਾਨ ਮੋਰਚੇ ਦੇ ਮੁੱਖ ਬੁਲਾਰੇ ਹਰਵਿੰਦਰ ਸਿੰਘ ਧਾਲੀਵਾਲ ਨੇ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਵਾਂਗ ਪੰਜਾਬ ਅੰਦਰ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਅਨੇਕਾਂ ਯੋਧਿਆਂ ਨੂੰ ਸਾਂਭਣ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕਰਨ ਦੀ ਲੋੜ ਹੈ।

ਅਜੀਤ ਡੈਸਕ 24-10-2026
ਠੱਠੀ ਭਾਈ, 23 ਅਕਤੂਬਰ (ਜਗਰੂਪ ਸਿੰਘ ਮਠਾੜੂ)-ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਜਿੱਥੇ ਸਰਕਾਰਾਂ ਨੂੰ ਠੋਸ ਕਦਮ ਚੁੱਕਣ ਦੀ ਲੋੜ ਹੈ ਉੱਥੇ ਹੀ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨਾਂ ਅਤੇ ਸਮਾਜ ਸੇਵੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਵੀ ਸਮੇਂ ਦੀ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਕਿਸਾਨ ਮੋਰਚੇ ਦੇ ਮੁੱਖ ਬੁਲਾਰੇ ਹਰਵਿੰਦਰ ਸਿੰਘ ਧਾਲੀਵਾਲ ਨੇ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਵਾਂਗ ਪੰਜਾਬ ਅੰਦਰ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਅਨੇਕਾਂ ਯੋਧਿਆਂ ਨੂੰ ਸਾਂਭਣ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਮੁੱਦਾ ਸਿਰਫ ਕਿਸੇ ਇਕ ਪਰਿਵਾਰ ਜਾਂ ਇਕ ਪਿੰਡ ਦੀ ਸਮੱਸਿਆ ਨਹੀਂ ਸਗੋਂ ਇਹ ਪੰਜਾਬ ਦੀ ਨੌਜਵਾਨ ਪੀੜ੍ਹੀ ਦੇ ਭਵਿੱਖ ਨਾਲ ਜੁੜਿਆ ਗੰਭੀਰ ਸਮਾਜਿਕ ਮਸਲਾ ਹੈ। ਹਰਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਕਾਰਵਾਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ’ਚੋਂ ਨਸ਼ਾ ਸਿਰਫ ਮੋਦੀ ਦੀ ਅਗਵਾਈ ਵਾਲੀ ਸਰਕਾਰ ਹੀ ਖਤਮ ਕਰ ਸਕਦੀ ਹੈ।
ਪਿਛਲੀ ਖ਼ਬਰ ਸੁਖਨੰਦਨ ਅਗਰਵਾਲ ਨੂੰ ਭਾਜਪਾ ਪੰਜਾਬ ਵਰਕਿੰਗ ਕਮੇਟੀ ਦਾ ਮੈਂਬਰ ਬਣਾਏ ਜਾਣ ’ਤੇ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਡਰੱਗ ਇੰਸਪੈਕਟਰ ਰਵੀ ਗੁਪਤਾ ਦੀ ਟੀਮ ਨੇ ਮੈਡੀਕਲ ਸਟੋਰਾਂ ਦੀ ਕੀਤੀ ਚੈਕਿੰਗ ਕਈ ਦੁਕਾਨਦਾਰ ਦੁਕਾਨਾਂ ਬੰਦ ਕਰਕੇ ਹੋਏ ਰਫੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।