ਬਾਘਾ ਪੁਰਾਣਾ ਨਗਰ ਕੌਂਸਲ ਚੋਣਾਂ ’ਚ ਭਾਜਪਾ ਸਾਰੇ 15 ਵਾਰਡਾਂ ’ਚ ਉਤਾਰੇਗੀ ਆਪਣੇ ਉਮੀਦਵਾਰ-ਅਗਰਵਾਲ
ਬਾਘਾ ਪੁਰਾਣਾ, 24 ਅਕਤੂਬਰ (ਟਿੰਕੂ ਕਾਠਪਾਲ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਮੋਗਾ ਦੇ ਸਕੱਤਰ ਐਡਵੋਕੇਟ ਅਮਿਤ ਅਗਰਵਾਲ ਅਤੇ ਭਾਜਪਾ ਸਟੇਟ ਵਰਕਿੰਗ ਕਮੇਟੀ ਮੈਂਬਰ ਅਤੇ ਬਾਘਾ ਪੁਰਾਣਾ ਹਲਕਾ ਕਨਵੀਨਰ ਸੁਖਨੰਦਨ ਅਗਰਵਾਲ ਨੇ ਆਗਾਮੀ ਨਗਰ ਕੌਂਸਲ ਚੋਣਾਂ ਸਬੰਧੀ ਗੱਲਬਾਤ ਕਰਦਿਆਂ ਐਲਾਨ ਗਿਆ ਕਿ ਭਾਰਤੀ ਜਨਤਾ ਪਾਰਟੀ ਬਾਘਾ ਪੁਰਾਣਾ ਨਗਰ ਕੌਂਸਲ ਦੀਆਂ ਚੋਣਾਂ ਪੂਰੀ ਮਜ਼ਬੂਤੀ ਨਾਲ ਲੜੇਗੀ ਅਤੇ ਸ਼ਹਿਰ ਦੇ ਸਾਰੇ 15 ਵਾਰਡਾਂ ਵਿਚ ਆਪਣੇ ਚੋਣ ਨਿਸ਼ਾਨ ’ਤੇ ਉਮੀਦਵਾਰ ਮੈਦਾਨ ਵਿਚ ਉਤਾਰੇਗੀ। ਭਾਜਪਾ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ।
ਬਾਘਾ ਪੁਰਾਣਾ, 24 ਅਕਤੂਬਰ (ਟਿੰਕੂ ਕਾਠਪਾਲ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਮੋਗਾ ਦੇ ਸਕੱਤਰ ਐਡਵੋਕੇਟ ਅਮਿਤ ਅਗਰਵਾਲ ਅਤੇ ਭਾਜਪਾ ਸਟੇਟ ਵਰਕਿੰਗ ਕਮੇਟੀ ਮੈਂਬਰ ਅਤੇ ਬਾਘਾ ਪੁਰਾਣਾ ਹਲਕਾ ਕਨਵੀਨਰ ਸੁਖਨੰਦਨ ਅਗਰਵਾਲ ਨੇ ਆਗਾਮੀ ਨਗਰ ਕੌਂਸਲ ਚੋਣਾਂ ਸਬੰਧੀ ਗੱਲਬਾਤ ਕਰਦਿਆਂ ਐਲਾਨ ਗਿਆ ਕਿ ਭਾਰਤੀ ਜਨਤਾ ਪਾਰਟੀ ਬਾਘਾ ਪੁਰਾਣਾ ਨਗਰ ਕੌਂਸਲ ਦੀਆਂ ਚੋਣਾਂ ਪੂਰੀ ਮਜ਼ਬੂਤੀ ਨਾਲ ਲੜੇਗੀ ਅਤੇ ਸ਼ਹਿਰ ਦੇ ਸਾਰੇ 15 ਵਾਰਡਾਂ ਵਿਚ ਆਪਣੇ ਚੋਣ ਨਿਸ਼ਾਨ ’ਤੇ ਉਮੀਦਵਾਰ ਮੈਦਾਨ ਵਿਚ ਉਤਾਰੇਗੀ। ਭਾਜਪਾ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਸਾਫ-ਸਫਾਈ ਦੀ ਮਾੜੀ ਵਿਵਸਥਾ, ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਅਤੇ ਖਸਤਾ ਹਾਲ ਸੜਕਾਂ ਕਾਰਨ ਸ਼ਹਿਰ ਵਾਸੀ ਬੇਹੱਦ ਪ੍ਰੇਸ਼ਾਨ ਹਨ। ਐਡਵੋਕੇਟ ਅਮਿਤ ਅਗਰਵਾਲ ਅਤੇ ਸੁਖਨੰਦਨ ਅਗਰਵਾਲ ਨੇ ਦਾਅਵਾ ਕੀਤਾ ਕਿ ਨਗਰ ਕੌਂਸਲ ਚੋਣਾਂ ਵਿਚ ਵੀ ਸ਼ਹਿਰ ਵਾਸੀ ਭਾਜਪਾ ਉਮੀਦਵਾਰਾਂ ਦੀ ਜਿੱਤ ’ਤੇ ਮੋਹਰ ਲਗਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ।