25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਜਾਗਰੂਕਤਾ ਸੈਮੀਨਾਰ ਕਰਵਾਇਆ

ਨਿਹਾਲ ਸਿੰਘ ਵਾਲਾ, 24 ਅਕਤੂਬਰ (ਸੁਖਦੇਵ ਸਿੰਘ ਖਾਲਸਾ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੌਂਤਾ ਵਿਖੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ| ਇਸ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਐਸ. ਡੀ.

ਅਜੀਤ ਡੈਸਕ 25-10-2026
ਨਿਹਾਲ ਸਿੰਘ ਵਾਲਾ, 24 ਅਕਤੂਬਰ (ਸੁਖਦੇਵ ਸਿੰਘ ਖਾਲਸਾ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੌਂਤਾ ਵਿਖੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ| ਇਸ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਐਸ.ਡੀ.ਐਮ. ਗਗਨਦੀਪ ਨਿਹਾਲ ਸਿੰਘ ਵਾਲਾ ਨੇ ਕਿਹਾ ਕਿ ਨਸ਼ਾ ਸਾਡੇ ਸਮਾਜ ਲਈ ਇਕ ਬਹੁਤ ਵੱਡਾ ਕੋਹੜ ਦਾ ਰੋਗ ਬਣ ਗਿਆ ਹੈ ਪਰ ਇਸ ਤੋਂ ਬਚਣ ਲਈ ਬੱਚਿਆਂ ਦੇ ਮਾਪਿਆਂ ਅਤੇ ਅਧਿਆਪਕ ਵਰਗ ਨੂੰ ਵੀ ਸੁਚੇਤ ਹੋਣ ਦੀ ਬਹੁਤ ਲੋੜ ਹੈ ਤਾਂ ਕਿ ਸਕੂਲਾਂ ’ਚ ਪੜ੍ਹਾਈ ਕਰੇ ਬੱਚਿਆਂ ਨੂੰ ਇਸ ਬੁਰੀ ਅਲਾਮਤ ਤੋਂ ਦੂਰ ਰੱਖਿਆ ਜਾ ਸਕੇ| ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਿੱਥੇ ਵੱਡੀ ਪੱਧਰ ’ਤੇ ਨਸ਼ਾ ਵੇਚਣ ਵਾਲੇ ਸੁਦਾਗਰਾਂ ਨੂੰ ਨੱਥ ਪਾਈ ਜਾ ਰਹੀ ਹੈ ਉੱਥੇ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਦੇ ਇਲਾਜ ਦੇ ਵੀ ਪ੍ਰਬੰਧ ਕੀਤੇ ਜਾ ਰਹੇ ਹਨ| ਇਸ ਮੌਕੇ ਸਕੂਲ ਇੰਚਾਰਜ ਤੇਜਿੰਦਰ ਸਿੰਘ ਵਲੋਂ ਇਸ ਸੈਮੀਨਾਰ ਪੁੱਜਣ ’ਤੇ ਐਸ.ਡੀ.ਐਮ. ਗਗਨਦੀਪ ਨਿਹਾਲ ਸਿੰਘ ਵਾਲਾ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ| ਇਸ ਮੌਕੇ ਕੁਲਵਿੰਦਰ ਸਿੰਘ ਬਲਾਕ ਰੀਸੋਰਸ ਪਰਸਨ, ਸੁਤੰਤਰ ਰਾਏ, ਸਮੂਹ ਸਕੂਲ ਸਟਾਫ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਹਾਜ਼ਰ ਸਨ|
ਪਿਛਲੀ ਖ਼ਬਰ ਟੈਕਨੀਕਲ ਸਰਵਿਸ ਯੂਨੀਅਨ ਦੇ ਮੁਲਾਜ਼ਮਾਂ ਵਲੋਂ ਰੋਸ ਰੈਲੀ ਅਗਲੀ ਖ਼ਬਰ ਭੁਪਿੰਦਰਾ ਖ਼ਾਲਸਾ ਸਕੂਲ ਮੋਗਾ ਦੇ ਵਿਦਿਆਰਥੀ ਨੇ ਵਿੱਦਿਅਕ ਟੂਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।