26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਮੀਰੀ-ਪੀਰੀ ਸਕੂਲ ਕੁੱਸਾ ਵਿਖੇ ਮਾਨਸਿਕ ਸਿਹਤ ਅਤੇ ਵਿਦਿਆਰਥੀਆਂ ਦੀ ਤੰਦਰੁਸਤੀ ਸਬੰਧੀ ਸਮਰੱਥਾ ਵਿਕਾਸ ਪ੍ਰੋਗਰਾਮ ਕਰਵਾਇਆ

ਨਿਹਾਲ ਸਿੰਘ ਵਾਲਾ, 25 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਮੀਰੀ ਪੀਰੀ ਸਿੱਖਿਆ ਸੰਸਥਾ ਦੇ ਚੇਅਰਮੈਨ ਜਗਜੀਤ ਸਿੰਘ ਧਾਲੀਵਾਲ ਯੂ. ਐਸ.

ਅਜੀਤ ਡੈਸਕ 26-10-2026
ਨਿਹਾਲ ਸਿੰਘ ਵਾਲਾ, 25 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਮੀਰੀ ਪੀਰੀ ਸਿੱਖਿਆ ਸੰਸਥਾ ਦੇ ਚੇਅਰਮੈਨ ਜਗਜੀਤ ਸਿੰਘ ਧਾਲੀਵਾਲ ਯੂ.ਐਸ.ਏ. ਅਤੇ ਚੇਅਰਪਰਸਨ ਸੁਖਦੀਪ ਕੌਰ ਧਾਲੀਵਾਲ ਯੂ.ਐਸ.ਏ. ਦੀ ਅਗਵਾਈ ਹੇਠ ਚਲਾਏ ਜਾ ਰਹੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁੱਸਾ ਵਿਖੇ ਸੀ.ਬੀ.ਐੱਸ . ਈ. ਬੋਰਡ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਵਿਸ਼ੇ ‘ਤੇ ਸਮਰੱਥਾ ਵਿਕਾਸ ਪ੍ਰੋਗਰਾਮ ਸਫਲਤਾਪੂਰਵਕ ਕਰਵਾਇਆ ਗਿਆ। ਇਸ ਮੌਕੇ ਉੱਘੇ ਸਰੋਤ ਮਾਹਿਰ ਸੇਵਾਮੁਕਤ ਮੇਜਰ ਪਰਦੀਪ ਕੁਮਾਰ ਅਤੇ ਅਕਾਲ ਅਕੈਡਮੀ ਦੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਵੀਰਪਾਲ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀਆਂ ਭਾਵਨਾਤਮਕ ਲੋੜਾਂ ਨੂੰ ਸਮਝਣ, ਤਣਾਅ ਨਾਲ ਨਜਿੱਠਣ ਅਤੇ ਸਕੂਲ ‘ਚ ਸਕਾਰਾਤਮਿਕ ਤੇ ਸਹਿਯੋਗੀ ਮਾਹੌਲ ਸਿਰਜਣ ਲਈ ਵਿਹਾਰਕ ਮਾਹੌਲ ਸਿਰਜਣ ਦੀ ਬਹੁਤ ਲੋੜ ਹੁੰਦੀ ਹੈ। ਉਕਤ ਮਾਹਿਰਾਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹੈ। ਇਸ ਲਈ ਅਧਿਆਪਕਾਂ ਨੂੰ ਚਾਹੀਦਾ ਹੈ ਕਿ ਉਹ ਵਿਦਿਆਰਥੀਆਂ ‘ਚ ਆਤਮ-ਵਿਸ਼ਵਾਸ, ਸਕਾਰਾਤਮਿਕ ਸੋਚ ਅਤੇ ਮੁਸ਼ਕਲਾਂ ਦਾ ਸਾਹਮਣਾ ਕਰਨ ਦੀ ਸਮਰੱਥਾ ਵਿਕਸਿਤ ਕਰਨ। ਇਹ ਪ੍ਰੋਗਰਾਮ ਸੰਸਥਾ ਦੇ ਐਮ.ਡੀ. ਕਸ਼ਮੀਰ ਸਿੰਘ ਦੀ ਅਗਵਾਈ ਅਤੇ ਸਕੂਲ ਦੇ ਪ੍ਰਿੰਸੀਪਲ ਤੇ ਵੈਨਿਊ ਡਾਇਰੈਕਟਰ ਸ੍ਰੀਮਤੀ ਪਰਮਜੀਤ ਕੌਰ ਮੱਲ੍ਹਾ ਅਗਵਾਈ ਹੇਠ ਕਰਵਾਇਆ ਗਿਆ। ਅੰਤ ‘ਚ ਸਕੂਲ ਪ੍ਰਬੰਧਕਾਂ ਵਲੋਂ ਸਰੋਤ ਮਾਹਿਰਾਂ ਅਤੇ ਸਾਰੇ ਭਾਗੀਦਾਰ ਅਧਿਆਪਕਾਂ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਸਰਾਂ ਇਮੀਗ੍ਰੇਸ਼ਨ ਨਿਹਾਲ ਸਿੰਘ ਵਾਲਾ ਵਲੋਂ ਕੈਨੇਡਾ ਦੇ ਵਿਜ਼ਟਰ ਵੀਜ਼ੇ ਲਗਵਾਏ ਅਗਲੀ ਖ਼ਬਰ ਮਾਹਲਾ ਕਲਾਂ ਵਿਖੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।