27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਮੋਗਾ ਵਿਖੇ ਫਾਇਰਿੰਗ ’ਚ ਦੋ ਦੀ ਮੌਤ ਹੋ ਜਾਣ ’ਤੇ ਮਾਲਵਿਕਾ ਸੂਦ ਨੇ ਕਾਨੂੰਨ ਵਿਵਸਥਾ ’ਤੇ ਖੜ੍ਹੇ ਕੀਤੇ ਸਵਾਲ

ਮੋਗਾ, 26 ਅਕਤੂਬਰ (ਸੁਰਿੰਦਰਪਾਲ ਸਿੰਘ)-ਵਿਧਾਨ ਸਭਾ ਹਲਕਾ ਮੋਗਾ ਇੰਚਾਰਜ ਮਾਲਵਿਕਾ ਸੂਦ ਨੇ ਬੀਤੀ ਰਾਤ ਹੋਈ ਅੰਨ੍ਹੇਵਾਹ ਫਾਇਰਿੰਗ ਵਿਚ ਦੋ ਦੀ ਮੌਤ ਹੋ ਜਾਣ ਦੇ ਬਾਅਦ ਸੂਬੇ ਦੀ ਵਿਗੜੀ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕਰਦਿਆਂ ਆਖਿਆ ਕਿ ਅਜੇ ਪਰਮਿੰਦਰ ਸਿੰਘ ਝੋਟਾ ਦਾ ਮਾਮਲਾ ਅਜੇ ਠੰਢਾ ਨਹੀਂ ਹੋਇਆ ਅਤੇ ਮੋਗਾ ਵਿਚ ਗੋਲੀਆਂ ਮਾਰ ਕੇ ਕੀਤੀਆਂ ਦੋ ਹੱਤਿਆਵਾਂ ਦੇ ਬਾਅਦ ਮੋਗਾ ਜ਼ਿਲ੍ਹਾ ਵੀ ਕੰਬ ਉੱਠਿਆ ਹੈ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਸ ਘਟਨਾ ਤੋਂ ਬਾਅਦ ਵਿਧਾਨ ਸਭਾ ਹਲਕਾ ਮੋਗਾ ਦੀ ਕਾਂਗਰਸ ਪਾਰਟੀ ਦੀ ਇੰਚਾਰਜ ਮਾਲਵਿਕਾ ਸੂਦ ਨੇ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ‘ਤੇ ਸਵਾਲ ਖੜ੍ਹੇ ਕਰਦਿਆਂ ਸੂਬਾ ਸਰਕਾਰ ਦੀ ਕਾਰਗੁਜ਼ਾਰੀ ਦੀ ਆਲੋਚਨਾ ਕੀਤੀ ਹੈ।

ਮਾਲਵਿਕਾ ਸੂਦ ਹਲਕਾ ਇੰਚਾਰਜ ਮੋਗਾ। 27-10-2026
ਮੋਗਾ, 26 ਅਕਤੂਬਰ (ਸੁਰਿੰਦਰਪਾਲ ਸਿੰਘ)-ਵਿਧਾਨ ਸਭਾ ਹਲਕਾ ਮੋਗਾ ਇੰਚਾਰਜ ਮਾਲਵਿਕਾ ਸੂਦ ਨੇ ਬੀਤੀ ਰਾਤ ਹੋਈ ਅੰਨ੍ਹੇਵਾਹ ਫਾਇਰਿੰਗ ਵਿਚ ਦੋ ਦੀ ਮੌਤ ਹੋ ਜਾਣ ਦੇ ਬਾਅਦ ਸੂਬੇ ਦੀ ਵਿਗੜੀ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕਰਦਿਆਂ ਆਖਿਆ ਕਿ ਅਜੇ ਪਰਮਿੰਦਰ ਸਿੰਘ ਝੋਟਾ ਦਾ ਮਾਮਲਾ ਅਜੇ ਠੰਢਾ ਨਹੀਂ ਹੋਇਆ ਅਤੇ ਮੋਗਾ ਵਿਚ ਗੋਲੀਆਂ ਮਾਰ ਕੇ ਕੀਤੀਆਂ ਦੋ ਹੱਤਿਆਵਾਂ ਦੇ ਬਾਅਦ ਮੋਗਾ ਜ਼ਿਲ੍ਹਾ ਵੀ ਕੰਬ ਉੱਠਿਆ ਹੈ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਸ ਘਟਨਾ ਤੋਂ ਬਾਅਦ ਵਿਧਾਨ ਸਭਾ ਹਲਕਾ ਮੋਗਾ ਦੀ ਕਾਂਗਰਸ ਪਾਰਟੀ ਦੀ ਇੰਚਾਰਜ ਮਾਲਵਿਕਾ ਸੂਦ ਨੇ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ‘ਤੇ ਸਵਾਲ ਖੜ੍ਹੇ ਕਰਦਿਆਂ ਸੂਬਾ ਸਰਕਾਰ ਦੀ ਕਾਰਗੁਜ਼ਾਰੀ ਦੀ ਆਲੋਚਨਾ ਕੀਤੀ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਪੰਜਾਬ ਵਿਚ ਆਏ ਦਿਨ ਗੋਲੀਬਾਰੀ, ਕਤਲ ਅਤੇ ਹੋਰ ਅਪਰਾਧਿਕ ਵਾਰਦਾਤਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਜੋ ਆਮ ਲੋਕਾਂ ਵਿਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਲੋਕ ਆਪਣੇ ਘਰਾਂ ਅਤੇ ਬਾਜ਼ਾਰਾਂ ਵਿਚ ਵੀ ਸੁਰੱਖਿਅਤ ਮਹਿਸੂਸ ਨਹੀਂ ਕਰਦੇ ਤਾਂ ਇਹ ਸੂਬੇ ਦੀ ਕਾਨੂੰਨ ਵਿਵਸਥਾ ਬਾਰੇ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਬੂ ਹੇਠ ਰੱਖਣ ਵਿਚ ਅਸਫਲ ਸਾਬਤ ਹੋ ਰਹੀ ਹੈ। ਮਾਲਵਿਕਾ ਸੂਦ ਅਨੁਸਾਰ ਸ਼ਰੇਆਮ ਗੋਲੀਆਂ ਚੱਲਣ ਵਰਗੀਆਂ ਘਟਨਾਵਾਂ ਵਾਪਰਨਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਜ ਪ੍ਰਣਾਲੀ ਬਾਰੇ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਅਪਰਾਧਿਕ ਅਨਸਰਾਂ ਵਿਚ ਕਾਨੂੰਨ ਦਾ ਡਰ ਹੋਣਾ ਚਾਹੀਦਾ ਹੈ, ਪਰ ਅਜਿਹੀਆਂ ਘਟਨਾਵਾਂ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਵਧਾਉਂਦੀਆਂ ਹਨ। ਕਾਂਗਰਸੀ ਆਗੂ ਨੇ ਕਿਹਾ ਕਿ ਕਿਸੇ ਵੀ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨਾ ਅਤੇ ਸੂਬੇ ਵਿਚ ਸ਼ਾਂਤੀਪੂਰਨ ਮਾਹੌਲ ਕਾਇਮ ਰੱਖਣਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਪਰਾਧਿਕ ਗਤੀਵਿਧੀਆਂ ‘ਤੇ ਸਮੇਂ ਸਿਰ ਪ੍ਰਭਾਵਸ਼ਾਲੀ ਕਾਰਵਾਈ ਨਾ ਕੀਤੀ ਜਾਵੇ ਤਾਂ ਇਸ ਦਾ ਅਸਰ ਸਮਾਜਿਕ ਮਾਹੌਲ ਅਤੇ ਲੋਕਾਂ ਦੇ ਭਰੋਸੇ ‘ਤੇ ਪੈਂਦਾ ਹੈ। ਮਾਲਵਿਕਾ ਸੂਦ ਨੇ ਮੰਗ ਕੀਤੀ ਕਿ ਗੈਂਗਵਾਰ ਦੀ ਘਟਨਾ ਦੀ ਨਿਰਪੱਖ ਅਤੇ ਤੇਜ਼ ਜਾਂਚ ਕੀਤੀ ਜਾਵੇ ਅਤੇ ਇਸ ਵਿਚ ਸ਼ਾਮਿਲ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਮੋਗਾ ਵਿਚ ਵਾਪਰੀ ਇਹ ਘਟਨਾ ਇਕ ਵਾਰ ਫਿਰ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਸਿਆਸੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ।
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਪਰਾਲੀ ਪ੍ਰਬੰਧਨ ਪ੍ਰਬੰਧਾਂ ਦੀ ਸਮੀਖਿਆ ਅਗਲੀ ਖ਼ਬਰ ਹਲਕਾ ਨਿਹਾਲ ਸਿੰਘ ਵਾਲਾ ’ਚ ਕੋਈ ਵੀ ਸੜਕ ਬਣਨ ਤੋਂ ਵਾਂਝੀ ਨਹੀਂ ਰਹਿਣ ਦਿੱਤੀ ਜਾਵੇਗੀ-ਮਨਜੀਤ ਸਿੰਘ ਬਿਲਾਸਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।