ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਦੀ ਟੀਮ ਵਲੋਂ ਪਿੰਡ ਕੋਠੇ ਚੜਿੱਕ ਵਿਚ ਪ੍ਰਭਾਵਸ਼ਾਲੀ ਮੀਟਿੰਗ
ਮੋਗਾ, 27 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਦੀ ਟੀਮ ਵੱਲੋਂ ਪਿੰਡ ਕੋਠੇ ਚੜਿੱਕ ਵਿਚ ਕੀਤੀ ਪ੍ਰਭਾਵਸ਼ਾਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਤਰਨਦੀਪ ਸਿੰਘ ਨੇ ਕਿਹਾ ਕਿ ਪੰਜਾਬ ਦੇ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਲਹਿਰ ਚੱਲ ਰਹੀ ਹੈ। ਇਸ ਦੇ ਡਰੋਂ ਹੀ ਸਰਕਾਰਾਂ ਬੰਦੀ ਸਿੰਘਾਂ ਨੂੰ ਜੇਲ੍ਹ ਅੰਦਰ ਬੰਦ ਰੱਖ ਕੇ ਸਰਕਾਰ ਬਣਨ ਵਾਲਾ ਰਸਤਾ ਰੋਕਣਾ ਚਾਹੁੰਦੀ ਹੈ ਜਦ ਕਿ ਪੰਜਾਬ ਦੇ ਲੋਕ ਭਾਈ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ।
ਮੋਗਾ, 27 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਦੀ ਟੀਮ ਵੱਲੋਂ ਪਿੰਡ ਕੋਠੇ ਚੜਿੱਕ ਵਿਚ ਕੀਤੀ ਪ੍ਰਭਾਵਸ਼ਾਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਤਰਨਦੀਪ ਸਿੰਘ ਨੇ ਕਿਹਾ ਕਿ ਪੰਜਾਬ ਦੇ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਲਹਿਰ ਚੱਲ ਰਹੀ ਹੈ। ਇਸ ਦੇ ਡਰੋਂ ਹੀ ਸਰਕਾਰਾਂ ਬੰਦੀ ਸਿੰਘਾਂ ਨੂੰ ਜੇਲ੍ਹ ਅੰਦਰ ਬੰਦ ਰੱਖ ਕੇ ਸਰਕਾਰ ਬਣਨ ਵਾਲਾ ਰਸਤਾ ਰੋਕਣਾ ਚਾਹੁੰਦੀ ਹੈ ਜਦ ਕਿ ਪੰਜਾਬ ਦੇ ਲੋਕ ਭਾਈ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਵਕਤ ਸਭ ਤੋਂ ਵੱਡਾ ਕਹਿਰ ਨਸ਼ਿਆਂ ਦਾ ਹੈ। ਹਰ ਪਾਰਟੀ ਨੇ ਇਸ ‘ਤੇ ਸਿਆਸਤ ਕੀਤੀ ਹੈ ਜੋ ਹੁਣ ਇਸ ਨਸ਼ੇ ਨਾਮੀ ਦਰੱਖਤ ਨੂੰ ਵਾਰਿਸ ਪੰਜਾਬ ਦੇ ਜੜ੍ਹਾਂ ਤੋਂ ਪੁੱਟਣਗੇ। ਇਸ ਮੌਕੇ ਆਗੂ ਦਵਿੰਦਰ ਸਿੰਘ ਰਣੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਯੁੱਧ ਨਸ਼ਿਆਂ ਵਿਰੁੱਧ ਦੀਆਂ ਫੋਕੀਆਂ ਗੱਲਾਂ ਕਰ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਇਸੇ ਏਜੰਡੇ ‘ਤੇ ਇਨ੍ਹਾਂ ਨੇ ਸਰਕਾਰ ਬਣਾਈ ਸੀ। ਇਸ ਵਕਤ ਪੰਜਾਬ ਵਿਚ ਨਸ਼ਿਆਂ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਸਿਖਰ ‘ਤੇ ਪਹੁੰਚ ਚੁੱਕੀ ਹੈ ਪਰ ਪੰਜਾਬ ਸਰਕਾਰ ਕਥਿਤ ਤੌਰ ‘ਤੇ ਇਨ੍ਹਾਂ ਨਸ਼ਿਆਂ ਨਾਲ ਹੋਣ ਵਾਲੀਆਂ ਮੌਤਾਂ ਨੂੰ ਕੁਦਰਤੀ ਮੌਤਾਂ ਦੱਸ ਕੇ ਪਰਦਾ ਪਾ ਰਹੀ ਹੈ ਜਦੋਂ ਕਿ ਹਕੀਕਤ ਹੋਰ ਹੈ। ਸਿਆਸੀ ਲੋਕਾਂ ਦੀ ਕਥਿਤ ਸ਼ਹਿ ਤੋਂ ਬਗੈਰ ਨਸ਼ੇ ਦਾ ਕਾਰੋਬਾਰ ਨਹੀਂ ਚੱਲ ਸਕਦਾ। ਆਗੂ ਜਗਜਿੰਦਰ ਸਿੰਘ ਬੁੱਕਣ ਵਾਲਾ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਰਕਾਰ ਬਣਾਈ ਜਾਵੇ ਤਾਂ ਕਿ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਇਆ ਜਾ ਸਕੇ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਸਰਕਲ ਪ੍ਰਧਾਨ ਗੁਰਮੇਲ ਸਿੰਘ, ਪ੍ਰਧਾਨ ਗੁਰਦੀਪ ਸਿੰਘ, ਸਤਨਾਮ ਸਿੰਘ ਖ਼ਾਲਸਾ, ਬਲਦੇਵ ਸਿੰਘ ਬੱਬੂ, ਸੁਖਮੰਦਰ ਸਿੰਘ ਖ਼ਾਲਸਾ, ਡਾ. ਲਵਜੀਤ ਸਿੰਘ, ਗੁਰਦੇਵ ਸਿੰਘ ਸਰਪੰਚ, ਮੁਖ਼ਤਿਆਰ ਸਿੰਘ, ਗੁਰਚਰਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਨੌਜਵਾਨ ਅਤੇ ਪਿੰਡ ਵਾਸੀ ਹਾਜ਼ਰ ਸਨ।