29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸੁਰੱਖਿਅਤ ਬਚਪਨ ਅਭਿਆਨ ਤਹਿਤ ਸਕੂਲ ਆਫ ਐਮੀਨੈਂਸ ਬਾਘਾ ਪੁਰਾਣਾ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ

ਬਾਘਾ ਪੁਰਾਣਾ, 28 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਸਟੇਟ ਲੀਗਲ ਸਰਵਿਸਿਜ਼ ਅਥਾਰਿਟੀ ਵਲੋਂ ਜਾਰੀ ਮੁਹਿੰਮ ‘ਸੁਰੱਖਿਅਤ ਬਚਪਨ ਅਭਿਆਨ’ ਅਧੀਨ ਜ਼ਿਲ੍ਹਾ ਲੀਗਲ ਸਰਵਿਸਿਜ਼ ਅਥਾਰਿਟੀ ਮੋਗਾ ਵਲੋਂ ਸਕੂਲ ਆਫ ਐਮੀਨੈਂਸ ਬਾਘਾ ਪੁਰਾਣਾ ਵਿਖੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ| ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਸਤਿੰਦਰ ਕੌਰ ਨੇ ਦੱਸਿਆ ਕਿ ਇਸ ਸੈਮੀਨਾਰ ਦਾ ਮਨੋਰਥ ਸਕੂਲ ’ਚ ਪੜ੍ਹ ਰਹੇ ਸਮੂਹ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ, ਉਨ੍ਹਾਂ ਦੇ ਹੁੰਦੇ ਜਿਨਸੀ ਸ਼ੋਸ਼ਣ, ਬਾਲ ਮਜ਼ਦੂਰੀ ਰੋਕਥਾਮ ਆਦਿ ਅਤੇ ਉਨ੍ਹਾਂ ਦੀ ਸੁਰੱਖਿਆ ਸਬੰਧੀ ਜਾਣਕਾਰੀ ਦੇਣਾ ਹੈ| ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਮਾਣਯੋਗ ਜੱਜ ਪਾਰੁਲ (ਬਾਘਾ ਪੁਰਾਣਾ) ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸੁਰੱਖਿਆ ਨਾਲ ਸਬੰਧਿਤ ਅਧਿਕਾਰਾਂ ਬਾਰੇ, ਬਾਲ ਵਿਆਹ ਦੀ ਰੋਕ ਸਬੰਧੀ, ਬੱਚਿਆਂ ਦੇ ਸ਼ੋਸ਼ਣ ਸਬੰਧੀ, ਪੌਕਸੋ ਐਕਟ ਅਤੇ ਸਾਈਬਰ ਅਪਰਾਧਾਂ ਬਾਰੇ ਅਤੇ ਇਨ੍ਹਾਂ ਤੋਂ ਸੁਰੱਖਿਅਤ ਰਹਿਣ ਦੇ ਤਰੀਕਿਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ| ਇਸ ਤੋਂ ਇਲਾਵਾ ਉਨ੍ਹਾਂ ਦੇ ਨਾਲ ਪਹੁੰਚੇ ਉਨ੍ਹਾਂ ਦੇ ਟੀਮ ਮੈਂਬਰ ਐਡਵੋਕੇਟ ਸਿਮਰਨਜੀਤ ਕੌਰ ਬਾਘਾ ਪੁਰਾਣਾ ਅਤੇ ਐਡਵੋਕੇਟ ਗੁਰਪ੍ਰੀਤ ਸਿੰਘ ਵੜਿੰਗ ਨੇ ਵੀ ਉਕਤ ਅਧਿਕਾਰਾਂ, ਕਾਨੂੰਨਾਂ ਅਤੇ ਹੈਲਪ ਲਾਈਨ ਨੰਬਰਾਂ ਬਾਰੇ ਜਾਣਕਾਰੀ ਦਿੱਤੀ| ਇਸ ਮੌਕੇ ਲੈਕਚਰਾਰ ਜਗਸੀਰ ਸਿੰਘ, ਲੈਕਚਰਾਰ ਗੁਰਿੰਦਰ ਕੌਰ ਇੰਚਾਰਜ ਲੀਗਲ ਲਿਟਰੇਸੀ ਕਲੱਬ, ਲੈਕਚਰਾਰ ਹਰਪ੍ਰੀਤ ਕੌਰ, ਲੈਕਚਰਾਰ ਮਨਪ੍ਰੀਤ ਕੌਰ, ਸਰਬਜੀਤ ਕੌਰ, ਕੁਲਜੀਤ ਸਿੰਘ ਡੀ. ਪੀ.

ਅਜੀਤ ਡੈਸਕ 29-10-2026
ਬਾਘਾ ਪੁਰਾਣਾ, 28 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਸਟੇਟ ਲੀਗਲ ਸਰਵਿਸਿਜ਼ ਅਥਾਰਿਟੀ ਵਲੋਂ ਜਾਰੀ ਮੁਹਿੰਮ ‘ਸੁਰੱਖਿਅਤ ਬਚਪਨ ਅਭਿਆਨ’ ਅਧੀਨ ਜ਼ਿਲ੍ਹਾ ਲੀਗਲ ਸਰਵਿਸਿਜ਼ ਅਥਾਰਿਟੀ ਮੋਗਾ ਵਲੋਂ ਸਕੂਲ ਆਫ ਐਮੀਨੈਂਸ ਬਾਘਾ ਪੁਰਾਣਾ ਵਿਖੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ| ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਸਤਿੰਦਰ ਕੌਰ ਨੇ ਦੱਸਿਆ ਕਿ ਇਸ ਸੈਮੀਨਾਰ ਦਾ ਮਨੋਰਥ ਸਕੂਲ ’ਚ ਪੜ੍ਹ ਰਹੇ ਸਮੂਹ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ, ਉਨ੍ਹਾਂ ਦੇ ਹੁੰਦੇ ਜਿਨਸੀ ਸ਼ੋਸ਼ਣ, ਬਾਲ ਮਜ਼ਦੂਰੀ ਰੋਕਥਾਮ ਆਦਿ ਅਤੇ ਉਨ੍ਹਾਂ ਦੀ ਸੁਰੱਖਿਆ ਸਬੰਧੀ ਜਾਣਕਾਰੀ ਦੇਣਾ ਹੈ| ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਮਾਣਯੋਗ ਜੱਜ ਪਾਰੁਲ (ਬਾਘਾ ਪੁਰਾਣਾ) ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸੁਰੱਖਿਆ ਨਾਲ ਸਬੰਧਿਤ ਅਧਿਕਾਰਾਂ ਬਾਰੇ, ਬਾਲ ਵਿਆਹ ਦੀ ਰੋਕ ਸਬੰਧੀ, ਬੱਚਿਆਂ ਦੇ ਸ਼ੋਸ਼ਣ ਸਬੰਧੀ, ਪੌਕਸੋ ਐਕਟ ਅਤੇ ਸਾਈਬਰ ਅਪਰਾਧਾਂ ਬਾਰੇ ਅਤੇ ਇਨ੍ਹਾਂ ਤੋਂ ਸੁਰੱਖਿਅਤ ਰਹਿਣ ਦੇ ਤਰੀਕਿਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ| ਇਸ ਤੋਂ ਇਲਾਵਾ ਉਨ੍ਹਾਂ ਦੇ ਨਾਲ ਪਹੁੰਚੇ ਉਨ੍ਹਾਂ ਦੇ ਟੀਮ ਮੈਂਬਰ ਐਡਵੋਕੇਟ ਸਿਮਰਨਜੀਤ ਕੌਰ ਬਾਘਾ ਪੁਰਾਣਾ ਅਤੇ ਐਡਵੋਕੇਟ ਗੁਰਪ੍ਰੀਤ ਸਿੰਘ ਵੜਿੰਗ ਨੇ ਵੀ ਉਕਤ ਅਧਿਕਾਰਾਂ, ਕਾਨੂੰਨਾਂ ਅਤੇ ਹੈਲਪ ਲਾਈਨ ਨੰਬਰਾਂ ਬਾਰੇ ਜਾਣਕਾਰੀ ਦਿੱਤੀ| ਇਸ ਮੌਕੇ ਲੈਕਚਰਾਰ ਜਗਸੀਰ ਸਿੰਘ, ਲੈਕਚਰਾਰ ਗੁਰਿੰਦਰ ਕੌਰ ਇੰਚਾਰਜ ਲੀਗਲ ਲਿਟਰੇਸੀ ਕਲੱਬ, ਲੈਕਚਰਾਰ ਹਰਪ੍ਰੀਤ ਕੌਰ, ਲੈਕਚਰਾਰ ਮਨਪ੍ਰੀਤ ਕੌਰ, ਸਰਬਜੀਤ ਕੌਰ, ਕੁਲਜੀਤ ਸਿੰਘ ਡੀ.ਪੀ.ਈ., ਸੁਮਨ ਮਿੱਤਲ, ਮਿਸ ਸ਼ਵੇਤਾ, ਰੁਪਿੰਦਰ ਕੌਰ, ਸਨਦੀਪ ਕੌਰ ਆਦਿ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ|
ਪਿਛਲੀ ਖ਼ਬਰ ਡਾ. ਨਰਿੰਦਰ ਸਿੰਘ ਕਪਾਨੀ ਦੀ ਯਾਦ ’ ਚ ਦੋ ਰੋਜ਼ਾ ਵਿਗਿਆਨ ਸਮਾਗਮ 30, 31 ਨੂੰ ਅਗਲੀ ਖ਼ਬਰ ਰੋਟਰੀ ਕਲੱਬ ਮੋਗਾ ਸਿਟੀ ਵਲੋਂ ਕਰਵਾ ਚੌਥ ਮੌਕੇ ਰੋਟਰੀ ਪਰਿਵਾਰ ਦੀਆਂ ਸੁਹਾਗਣਾਂ ਨੂੰ ਸਰਘੀ ਵੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।