29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਮਿਲਾਵਟਖੋਰਾਂ ਦਾ ਧੰਦਾ ਜ਼ੋਰਾਂ ’ਤੇ ਫੂਡ ਸੇਫਟੀ ਵਿਭਾਗ ਕੁੰਭਕਰਨੀ ਨੀਂਦ ਸੁੱਤਾ

ਬਾਘਾ ਪੁਰਾਣਾ, 28 ਅਕਤੂਬਰ (ਟਿੰਕੂ ਕਾਠਪਾਲ)-ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਬਾਜ਼ਾਰਾਂ ਵਿਚ ਰੌਣਕ ਵਧਣ ਦੇ ਨਾਲ ਹੀ ਮਠਿਆਈਆਂ ਦੀ ਮੰਗ ਵੀ ਵਧਣ ਲੱਗੀ ਹੈ। ਬਿਨਾਂ ਨਗਰ ਕੌਂਸਲ ਦੀ ਮਨਜ਼ੂਰੀ ਤੋਂ ਮੱਖੀਆਂ ਅਤੇ ਧੂੜ ਤੋਂ ਬਚਾਉਣ ਵਾਲੇ ਸੇਫਟੀ ਉਪਕਰਨਾਂ ਤੋਂ ਦੁਕਾਨਦਾਰਾਂ ਅਤੇ ਲੋਕਾਂ ਵਲੋਂ ਸੜਕਾਂ ਉੱਪਰ ਖੁੱਲ੍ਹੇ ਵਿਚ ਮਿਠਿਆਈਆਂ ਦੀਆਂ ਸਟਾਲਾਂ ਲਾਈਆਂ ਜਾਂਦੀਆਂ ਹਨ ਪਰ ਤਿਉਹਾਰਾਂ ਦੀ ਇਸ ਰੌਣਕ ਵਿਚਕਾਰ ਮਿਲਾਵਟ ਖੋਰੀ ਦਾ ਖਤਰਾ ਵੀ ਲੋਕਾਂ ਦੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਕਿ ਤਿਉਹਾਰੀ ਸੀਜ਼ਨ ਦੌਰਾਨ ਵੱਧ ਮੁਨਾਫਾ ਕਮਾਉਣ ਦੀ ਲਾਲਸਾ ਵਿਚ ਜੇਕਰ ਖੁਰਾਕੀ ਵਸਤਾਂ ਦੀ ਗੁਣਵੱਤਾ ਨਾਲ ਸਮਝੌਤਾ ਕੀਤਾ ਜਾਂਦਾ ਹੈ ਤਾਂ ਇਸ ਦਾ ਖਮਿਆਜ਼ਾ ਆਮ ਲੋਕਾਂ ਨੂੰ ਆਪਣੀ ਸਿਹਤ ਨਾਲ ਭੁਗਤਣਾ ਪੈ ਸਕਦਾ ਹੈ।

ਅਜੀਤ ਡੈਸਕ 29-10-2026
ਬਾਘਾ ਪੁਰਾਣਾ, 28 ਅਕਤੂਬਰ (ਟਿੰਕੂ ਕਾਠਪਾਲ)-ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਬਾਜ਼ਾਰਾਂ ਵਿਚ ਰੌਣਕ ਵਧਣ ਦੇ ਨਾਲ ਹੀ ਮਠਿਆਈਆਂ ਦੀ ਮੰਗ ਵੀ ਵਧਣ ਲੱਗੀ ਹੈ। ਬਿਨਾਂ ਨਗਰ ਕੌਂਸਲ ਦੀ ਮਨਜ਼ੂਰੀ ਤੋਂ ਮੱਖੀਆਂ ਅਤੇ ਧੂੜ ਤੋਂ ਬਚਾਉਣ ਵਾਲੇ ਸੇਫਟੀ ਉਪਕਰਨਾਂ ਤੋਂ ਦੁਕਾਨਦਾਰਾਂ ਅਤੇ ਲੋਕਾਂ ਵਲੋਂ ਸੜਕਾਂ ਉੱਪਰ ਖੁੱਲ੍ਹੇ ਵਿਚ ਮਿਠਿਆਈਆਂ ਦੀਆਂ ਸਟਾਲਾਂ ਲਾਈਆਂ ਜਾਂਦੀਆਂ ਹਨ ਪਰ ਤਿਉਹਾਰਾਂ ਦੀ ਇਸ ਰੌਣਕ ਵਿਚਕਾਰ ਮਿਲਾਵਟ ਖੋਰੀ ਦਾ ਖਤਰਾ ਵੀ ਲੋਕਾਂ ਦੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਕਿ ਤਿਉਹਾਰੀ ਸੀਜ਼ਨ ਦੌਰਾਨ ਵੱਧ ਮੁਨਾਫਾ ਕਮਾਉਣ ਦੀ ਲਾਲਸਾ ਵਿਚ ਜੇਕਰ ਖੁਰਾਕੀ ਵਸਤਾਂ ਦੀ ਗੁਣਵੱਤਾ ਨਾਲ ਸਮਝੌਤਾ ਕੀਤਾ ਜਾਂਦਾ ਹੈ ਤਾਂ ਇਸ ਦਾ ਖਮਿਆਜ਼ਾ ਆਮ ਲੋਕਾਂ ਨੂੰ ਆਪਣੀ ਸਿਹਤ ਨਾਲ ਭੁਗਤਣਾ ਪੈ ਸਕਦਾ ਹੈ। ਅਜਿਹੇ ਹਾਲਾਤ ਵਿਚ ਲੋਕਾਂ ਦੀ ਸਿਹਤ ਦੀ ਰਾਖੀ ਲਈ ਜ਼ਿੰਮੇਵਾਰ ਫੂਡ ਸੇਫਟੀ ਵਿਭਾਗ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਉੱਠਣੇ ਸੁਭਾਵਿਕ ਹਨ। ਦੀਵਾਲੀ ਮੌਕੇ ਲੋਕ ਆਪਣੇ ਪਰਿਵਾਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨੂੰ ਮਠਿਆਈ ਦੇ ਕੇ ਖੁਸ਼ੀਆਂ ਸਾਂਝੀਆਂ ਕਰਦੇ ਹਨ। ਅਜਿਹੇ ਸਮੇਂ ਮਠਿਆਈਆਂ ਤਿਆਰ ਕਰਨ ਲਈ ਵਰਤੇ ਜਾਣ ਵਾਲੇ ਦੁੱਧ, ਖੋਏ, ਪਨੀਰ, ਘਿਉ, ਤੇਲ ਅਤੇ ਹੋਰ ਸਮਗਰੀ ਦੀ ਸ਼ੁੱਧਤਾ ਯਕੀਨੀ ਬਣਾਉਣੀ ਬੇਹੱਦ ਜ਼ਰੂਰੀ ਹੈ। ਇਸ ਲਈ ਖੁਰਾਕੀ ਵਸਤਾਂ ਦੀ ਜਾਂਚ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਲੋਕਾਂ ਲਈ ਨੁਕਸਾਨਦੇਹ ਸਾਬਤ ਹੋ ਸਕਦੀ ਹੈ। ਫੂਡ ਸੇਫਟੀ ਵਿਭਾਗ ਵਲੋਂ ਪਿਛਲੇ ਸਮੇਂ ਦੌਰਾਨ ਕਈ ਦੁਕਾਨਾਂ, ਡਹਿਰੀਆਂ ’ਤੇ ਛਾਪੇਮਾਰੀ ਕਰਕੇ ਚੈਕਿੰਗ ਕੀਤੀ ਗਈ ਸੀ ਪਰ ਜਾਂਚ ਮੁਹਿੰਮ ਸਿਰਫ ਕਾਗਜ਼ਾਂ ਜਾਂ ਰਸਮੀ ਕਾਰਵਾਈ ਤੱਕ ਸੀਮਤ ਰਹਿ ਜਾਂਦੀ ਹੈ । ਲੋਕਾਂ ਦਾ ਕਹਿਣਾ ਹੈ ਕਿ ਮਿਲਾਵਟ ਖੋਰੀ ਕਰਨ ਵਾਲਿਆਂ ਵਿਰੁੱਧ ਸਖਤ ਅਤੇ ਨਿਰਪੱਖ ਕਾਰਵਾਈ ਸਮੇਂ ਦੀ ਮੁੱਖ ਲੋੜ ਹੈ। ਤਿਉਹਾਰ ਖੁਸ਼ੀਆਂ ਸਾਂਝੀਆਂ ਕਰਨ ਦਾ ਮੌਕਾ ਹਨ ਨਾ ਕਿ ਲੋਕਾਂ ਦੀ ਸਿਹਤ ਨੂੰ ਖਤਰੇ ਵਿਚ ਪਾਉਣ ਦਾ।
ਪਿਛਲੀ ਖ਼ਬਰ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਨੇ ਪੁਲਿਸ ਥਾਣੇ ਅੱਗੇ ਲਗਾਇਆ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।