30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਐਸ. ਐਫ. ਸੀ. ਕਾਨਵੈਂਟ ਸਕੂਲ ਵਿਚ ਈ-ਵੇਸਟ ਕੁਇਜ਼ ਮੁਕਾਬਲਾ ਕਰਵਾਇਆ

ਧਰਮਕੋਟ, 29 ਅਕਤੂਬਰ (ਪਰਮਜੀਤ ਸਿੰਘ)-ਐਸ. ਐਫ.

ਅਜੀਤ ਡੈਸਕ 30-10-2026
ਧਰਮਕੋਟ, 29 ਅਕਤੂਬਰ (ਪਰਮਜੀਤ ਸਿੰਘ)-ਐਸ. ਐਫ. ਸੀ. ਕਾਨਵੈਂਟ ਸਕੂਲ ਜਲਾਲਾਬਾਦ (ਪੂਰਬ) ਵਿਖੇ ਅੱਜ ਈਕੋ ਕਲੱਬਜ਼ ਫਾਰ ਮਿਸ਼ਨ ਲਾਈਫ ਤਹਿਤ ਈ-ਵੇਸਟ ਅੰਤਰ-ਹਾਊਸ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਸਕੂਲ ਦੇ ਚਾਰਾਂ ਹਾਊਸਾਂ ਦੇ ਦੋ-ਦੋ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲੇ ਦੌਰਾਨ ਪਾਈਨ ਹਾਊਸ ਨੇ ਪਹਿਲਾ ਸਥਾਨ, ਟੀਕ ਹਾਊਸ ਨੇ ਦੂਜਾ ਸਥਾਨ ਅਤੇ ਓਕ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਮਨੀਸ਼ਾ ਕੌਸ਼ਿਕ ਨੇ ਵਿਦਿਆਰਥੀਆਂ ਦੀ ਹੌਸਲਾ-ਅਫਜ਼ਾਈ ਕਰਦਿਆਂ ਕਿਹਾ ਕਿ ਕੁਇਜ਼ ਮੁਕਾਬਲੇ ਕਰਵਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨਾ ਹੈ। ਇਸ ਮੌਕੇ ਸਕੂਲ ਦੇ ਸੀ. ਐਮ. ਡੀ. ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਜਿੰਦਲ ਨੇ ਵੀ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆ ਂ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਇਸ ਦੀ ਸੰਭਾਲ ਲਈ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਦੇ ਹਨ|
ਪਿਛਲੀ ਖ਼ਬਰ ਬਾਘਾ ਪੁਰਾਣਾ ਸ਼ਹਿਰ ਅੰਦਰ ਦੜੇ-ਸੱਟੇ ਦਾ ਧੰਦਾ ਕਥਿਤ ਤੌਰ ’ਤੇ ਜ਼ੋਰਾਂ ’ਤੇ ਮੁੱਦਕੀ ਰੋਡ ’ਤੇ ਪੁਲਿਸ ਛਾਪੇਮਾਰੀ ਦੀ ਚਰਚਾ ਅਗਲੀ ਖ਼ਬਰ ਕੈਲੀਫੋਰਨੀਆ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਪੰਜਾਬ ਵਿਧਾਨ ਸਭਾ ਦਾ ਅਹਿਮ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।