ਗੁਰਲੀਨ ਕੌਰ ਨੇ ਸਟੇਟ ਪੱਧਰੀ ਸ਼ਤਰੰਜ ਮੁਕਾਬਲਿਆਂ ’ਚ ਜਿੱਤਿਆ ਚਾਂਦੀ ਦਾ ਤਗਮਾ
ਮੋਗਾ, 29 ਅਕਤੂਬਰ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਇਸੇ ਲੜੀ ਤਹਿਤ ਸਕੂਲ ਦੀ ਹੋਣਹਾਰ ਖਿਡਾਰਨ ਗੁਰਲੀਨ ਕੌਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸਟੇਟ ਪੱਧਰੀ ਸ਼ਤਰੰਜ ਮੁਕਾਬਲਿਆਂ ਵਿਚ ਸਿਲਵਰ ਮੈਡਲ ਜਿੱਤ ਕੇ ਸਕੂਲ ਅਤੇ ਮੋਗਾ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।
ਬਲੂਮਿੰਗ ਬਡਜ਼ ਸਕੂਲ ਦੀ ਖਿਡਾਰਨ ਗੁਰਲੀਨ ਕੌਰ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਤੇ ਸਕੂਲ ਸਟਾਫ਼। ਅਜੀਤ ਤਸਵੀਰ
30-10-2026