30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਬੀ.ਕੇ.ਯੂ. ਏਕਤਾ ਉਗਰਾਹਾਂ ਵਲੋਂ ਪਿੰਡਾਂ ਵਿਚ ਸਰਕਾਰ ਤੇ ਸਿਆਸੀ ਗੱਠਜੋੜ ਦੀਆਂ ਅਰਥੀਆਂ ਸਾੜੀਆਂ

ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਮਾਨਸਾ ਵਿਚ ਬਣੀ ਐਕਸ਼ਨ ਕਮੇਟੀ ਦੇ ਸੱਦੇ ਅਨੁਸਾਰ ਮੋਗਾ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮਗਲਰਾਂ, ਪੁਲਿਸ ਅਤੇ ਸਿਆਸੀ ਗੱਠਜੋੜ ਦੀਆਂ ਦੋ ਅਰਥੀਆਂ ਬਣਾ ਕੇ ਸਾੜੀਆਂ ਗਈਆਂ। ਰੈਲੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ, ਜ਼ਿਲ੍ਹਾ ਮੀਤ ਪ੍ਰਧਾਨ ਕੁਲਦੀਪ ਕੌਰ ਕੁੱਸਾ, ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ ਤੇ ਬਲਾਕ ਮੋਗਾ-2 ਦੇ ਪ੍ਰਧਾਨ ਇਕਬਾਲ ਸਿੰਘ ਸਿੰਘਾਂਵਾਲਾ ਨੇ ਕਿਹਾ ਕਿ ਇਹ ਸੰਘਰਸ਼ ਪਰਵਿੰਦਰ ਸਿੰਘ ਦੇ ਕਾਤਲਾਂ ਨੂੰ ਸਜ਼ਾਵਾਂ ਦਿਵਾਉਣ ਦੇ ਨਾਲ-ਨਾਲ ਅੱਜ ਲੋੜ ਇਸ ਗੱਲ ਦੀ ਹੈ ਕਿ ਵੱਡੇ ਵੱਡੇ ਨਸ਼ਾ ਤਸਕਰਾਂ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਸਿਆਸੀ ਸਰਪ੍ਰਸਤਾਂ ਨੂੰ ਲੋਕਾਂ ਸਾਹਮਣੇ ਨੰਗਾ ਕੀਤਾ ਜਾਵੇ।

ਅਜੀਤ ਡੈਸਕ 30-10-2026
ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਮਾਨਸਾ ਵਿਚ ਬਣੀ ਐਕਸ਼ਨ ਕਮੇਟੀ ਦੇ ਸੱਦੇ ਅਨੁਸਾਰ ਮੋਗਾ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮਗਲਰਾਂ, ਪੁਲਿਸ ਅਤੇ ਸਿਆਸੀ ਗੱਠਜੋੜ ਦੀਆਂ ਦੋ ਅਰਥੀਆਂ ਬਣਾ ਕੇ ਸਾੜੀਆਂ ਗਈਆਂ। ਰੈਲੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ, ਜ਼ਿਲ੍ਹਾ ਮੀਤ ਪ੍ਰਧਾਨ ਕੁਲਦੀਪ ਕੌਰ ਕੁੱਸਾ, ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ ਤੇ ਬਲਾਕ ਮੋਗਾ-2 ਦੇ ਪ੍ਰਧਾਨ ਇਕਬਾਲ ਸਿੰਘ ਸਿੰਘਾਂਵਾਲਾ ਨੇ ਕਿਹਾ ਕਿ ਇਹ ਸੰਘਰਸ਼ ਪਰਵਿੰਦਰ ਸਿੰਘ ਦੇ ਕਾਤਲਾਂ ਨੂੰ ਸਜ਼ਾਵਾਂ ਦਿਵਾਉਣ ਦੇ ਨਾਲ-ਨਾਲ ਅੱਜ ਲੋੜ ਇਸ ਗੱਲ ਦੀ ਹੈ ਕਿ ਵੱਡੇ ਵੱਡੇ ਨਸ਼ਾ ਤਸਕਰਾਂ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਸਿਆਸੀ ਸਰਪ੍ਰਸਤਾਂ ਨੂੰ ਲੋਕਾਂ ਸਾਹਮਣੇ ਨੰਗਾ ਕੀਤਾ ਜਾਵੇ। ਇਸ ਧੰਦੇ ਵਿਚ ਗ਼ਲਤਾਨ ਸਭਨਾਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ, ਮੁਲਕ ਅੰਦਰ ਬਣਾਏ ਜਾਂਦੇ ਸੰਥੇਟਿਕ ਡਰੱਗ ਦੀਆਂ ਫ਼ੈਕਟਰੀਆਂ ਨੂੰ ਬੰਦ ਕਰਨਾ ਚਾਹੀਦਾ ਹੈ, ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਅਤੇ ਨਸ਼ਾ ਤਸਕਰਾਂ ਦਾ ਵਿਰੋਧ ਕਰਦੇ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਪੂਰਾ ਮੁਆਵਜ਼ਾ ਦਿੱਤਾ ਜਾਵੇ। ਜਥੇਬੰਦੀ ਮੰਗ ਕਰਦੀ ਹੈ ਕਿ ਪਰਮਿੰਦਰ ਝੋਟੇ ਦੇ ਵਾਰਿਸਾਂ ਨੂੰ ਦੋ ਕਰੋੜ ਦਾ ਮੁਆਵਜ਼ਾ, ਉਸ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਇਨ੍ਹਾਂ ਮੰਗਾਂ ‘ਤੇ ਸੰਘਰਸ਼ ਕਰਦੇ ਹੋਏ ਸਭਨਾਂ ਨਸ਼ਾ ਪੀੜਤ ਲੋਕਾਂ ਨੂੰ ਸੰਘਰਸ਼ ਨਾਲ ਜੋੜਦਿਆਂ ਸੰਘਰਸ਼ ਦਾ ਘੇਰਾ ਵਿਸ਼ਾਲ ਕਰਨਾ ਚਾਹੀਦਾ ਹੈ। ਅਰਥੀਆਂ ਪਿੰਡ ਸਿੰਘਾਂਵਾਲਾ, ਲੰਢੇਕੇ, ਘੱਲ ਕਲਾਂ, ਕਿਸ਼ਨਪੁਰਾ, ਹਿੰਮਤਪੁਰਾ, ਮਾਛੀਕੇ, ਕੁੱਸਾ, ਤਲਵੰਡੀ ਮੱਲ੍ਹੀਆਂ, ਰਣਸੀਂਹ ਕਲਾਂ, ਖਾਈ, ਚੜਿੱਕ, ਭਾਗੀਕੇ ਤੇ ਹੋਰ ਦਰਜਨਾਂ ਪਿੰਡਾਂ ਸਾੜੀਆਂ ਗਈਆਂ। ਧਰਨੇ ਨੂੰ ਹੋਰਨਾਂ ਤੋਂ ਬਿਨਾਂ ਬੂਟਾ ਸਿੰਘ ਭਾਗੀਕੇ, ਗੁਰਚਰਨ ਸਿੰਘ ਰਾਮਾ, ਗੁਰਮੁਖ ਸਿ ੰਘ ਹਿੰਮਤਪੁਰਾ, ਜਗਜੀਤ ਸਿੰਘ ਕੋਕਰੀ, ਲਖਬੀਰ ਸਿੰਘ ਚੜਿੱਕ, ਗੁਰਦੇਵ ਸਿੰਘ ਕਿਸ਼ਨਪੁਰਾ, ਜਸਵਿੰਦਰ ਸਿੰਘ ਸ਼ਿੰਦਾ ਘੱਲ ਕਲਾਂ, ਸੁਖਜੀਤ ਸਿੰਘ ਲੰਢੇਕੇ, ਹਰਮੇਲ ਸਿੰਘ ਘਾਲੀ, ਬਲਜੀਤ ਸਿੰਘ ਸੁਖਾਨੰਦ ਨੇ ਸੰਬੋਧਨ ਕੀਤਾ।
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦੇ ਮਾਮਲੇ ’ਚ ਝਾੜੂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸੁਰੱਖਿਅਤ ਬਚਪਨ ਮੁਹਿੰਮ ਤਹਿਤ ਡੀ.ਐਨ. ਮਾਡਲ ਸਕੂਲ ’ਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।