01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਡਾ. ਅਮਨਦੀਪ ਕੌਰ ਅਰੋੜਾ ਨੂੰ ਮੁੜ ਮਿਲੀ ਆਮ ਆਦਮੀ ਪਾਰਟੀ ਦੀ ਟਿਕਟ, ਵਧਾਈ ਦੇਣ ਵਾਲਿਆਂ ਦਾ ਲੱਗਾ ਤਾਂਤਾ

ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਮੋਗਾ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ‘ਤੇ ਇਕ ਵਾਰ ਫਿਰ ਭਰੋਸਾ ਜਤਾਉਂਦਿਆਂ ਉਨ੍ਹਾਂ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ।

ਅਜੀਤ ਡੈਸਕ 01-11-2026
ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਮੋਗਾ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ‘ਤੇ ਇਕ ਵਾਰ ਫਿਰ ਭਰੋਸਾ ਜਤਾਉਂਦਿਆਂ ਉਨ੍ਹਾਂ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਮੁੜ ਟਿਕਟ ਮਿਲਣ ‘ਤੇ ਮੋਗਾ ਵਿਚ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦਾ ਮਾਹੌਲ ਹੈ। ਉਨ੍ਹਾਂ ਨੂੰ ਵਧਾਈ ਦੇਣ ਲਈ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਦਾ ਤਾਂਤਾ ਲੱਗਾ ਰਿਹਾ। ਪਾਰਟੀ ਵਲੋਂ ਮੁੜ ਉਮੀਦਵਾਰ ਬਣਾਏ ਜਾਣ ‘ਤੇ ਡਾ. ਅਮਨਦੀਪ ਕੌਰ ਅਰੋੜਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪਾਰਟੀ ਹਾਈਕਮਾਂਡ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਨੇ ਉਨ੍ਹਾਂ ‘ਤੇ ਜੋ ਭਰੋਸਾ ਜਤਾਇਆ ਹੈ, ਉਸ ਲਈ ਉਹ ਧੰਨਵਾਦੀ ਹਨ। ਉਹ ਇਸ ਭਰੋਸੇ ‘ਤੇ ਖਰਾ ਉੱਤਰਨ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਡਾ. ਅਰੋੜਾ ਨੇ ਮੋਗਾ ਹਲਕੇ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਇਲਾਕੇ ਦੇ ਵਿਕਾਸ, ਬੁਨਿਆਦੀ ਸਹੂਲਤਾਂ ਵਿਚ ਸੁਧਾਰ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਹ ਲਗਾਤਾਰ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਮੋਗਾ ਵਿਧਾਨ ਸਭਾ ਹਲਕੇ ਦੀ ਤਰੱਕੀ ਅਤੇ ਹਰ ਵਰਗ ਦੀ ਭਲਾਈ ਉਨ੍ਹਾਂ ਦੀ ਪਹਿਲ ਰਹੇਗੀ ਤੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਜਨੀਤੀ ਉਨ੍ਹਾਂ ਲਈ ਜਨ ਸੇਵਾ ਦਾ ਮਾਧਿਅਮ ਹੈ ਅਤੇ ਲੋਕਾਂ ਦੇ ਭਰੋਸੇ ਨੂੰ ਕਾਇਮ ਰੱਖਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਪਾਰਟੀ ਲੀਡਰਸ਼ਿਪ ਵਲੋਂ ਮੁੜ ਮੌਕਾ ਦਿੱਤੇ ਜਾਣ ਨਾਲ ਉਨ੍ਹਾਂ ਦੀ ਜ਼ਿੰਮੇਵਾਰੀ ਹੋਰ ਵੱਧ ਗਈ ਹੈ। ਉਹ ਲੋਕਾਂ ਵਿਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਵਾਉਣ ਲਈ ਵਚਨਬੱਧ ਹਨ।
ਪਿਛਲੀ ਖ਼ਬਰ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਮੁੜ ਉਮੀਦਵਾਰ ਐਲਾਨਣ ’ਤੇ ਵਰਕਰ ਬਾਗੋ ਬਾਗ ਅਗਲੀ ਖ਼ਬਰ ਮਨਜੀਤ ਸਿੰਘ ਬਿਲਾਸਪੁਰ ਨੂੰ ਆਮ ਆਦਮੀ ਪਾਰਟੀ ਤੋਂ ਤੀਸਰੀ ਵਾਰ ਟਿਕਟ ਮਿਲਣ ’ਤੇ ਆਗੂਆਂ ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।