01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸ਼੍ਰੋਮਣੀ ਅਕਾਲੀ ਦਲ (ਬ) ਦੀ ਕੋਟ ਈਸੇ ਖਾਂ ਵਿਖੇ ਹੋਣ ਵਾਲੀ ਯੂਥ ਮਿਲਣੀ ਸੰਬੰਧੀ ਵਰਕਰਾਂ ਵਿਚ ਭਾਰੀ ਉਤਸ਼ਾਹ-ਅਕਾਲੀ ਆਗੂ

ਫਤਿਹਗੜ੍ਹ ਪੰਜਤੂਰ, 31 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧਰਮਕੋਟ ਤੋਂ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਕਸਬਾ ਕੋਟ ਈਸੇ ਖਾਂ ਵਿਖੇ ਕਰਵਾਈ ਜਾ ਰਹੀ ਯੂਥ ਮਿਲਣੀ ਨੂੰ ਲੈ ਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਮਾਗਮ ਨੂੰ ਸਫਲ ਬਣਾਉਣ ਲਈ ਅਕਾਲੀ ਆਗੂਆਂ ਅਤੇ ਨੌਜਵਾਨ ਵਰਕਰਾਂ ਵਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ।

ਅਜੀਤ ਡੈਸਕ 01-11-2026
ਫਤਿਹਗੜ੍ਹ ਪੰਜਤੂਰ, 31 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧਰਮਕੋਟ ਤੋਂ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਕਸਬਾ ਕੋਟ ਈਸੇ ਖਾਂ ਵਿਖੇ ਕਰਵਾਈ ਜਾ ਰਹੀ ਯੂਥ ਮਿਲਣੀ ਨੂੰ ਲੈ ਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਮਾਗਮ ਨੂੰ ਸਫਲ ਬਣਾਉਣ ਲਈ ਅਕਾਲੀ ਆਗੂਆਂ ਅਤੇ ਨੌਜਵਾਨ ਵਰਕਰਾਂ ਵਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਫਤਿਹਗੜ੍ਹ ਪੰਜਤੂਰ ਦੇ ਪ੍ਰਧਾਨ ਬਲਜੀਤ ਸਿੰਘ ਕੰਗ ਕਿਲੀ ਗਾਧਰਾਂ, ਯੂਥ ਸਰਕਲ ਦੇ ਪ੍ਰਧਾਨ ਗੁਰਭੇਜ ਸਿੰਘ ਭੈਲ ਮੁੰਡੀ ਜਮਾਲ, ਜਤਿੰਦਰ ਸਿੰਘ ਕੰਨੀਆਂ ਨੇ ਕਿਹਾ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਕਾਲੀ ਦਲ ਦੇ ਸਮੂਹ ਆਗੂਆਂ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਵਰਕਰਾਂ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਯੂਥ ਮਿਲਣੀ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਆਵਾਜ਼ ਬੁਲੰਦ ਕੀਤੀ ਹੈ। ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਅਜਿਹੇ ਸਮਾਗਮ ਅਹਿਮ ਭੂਮਿਕਾ ਨਿਭਾਉਂਦੇ ਹਨ। ਅਕਾਲੀ ਆਗੂਆਂ ਨੇ ਦਾਅਵਾ ਕੀਤਾ ਕਿ ਇਹ ਯੂਥ ਮਿਲਣੀ ਨੌਜਵਾਨਾਂ ਦੀ ਵੱਡੀ ਸ਼ਮੂਲੀਅਤ ਵਾਲਾ ਸਮਾਗਮ ਸਾਬਤ ਹੋਵੇਗੀ।
ਪਿਛਲੀ ਖ਼ਬਰ ਡਾ . ਰਣਜੀਤ ਨੇ ਏਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ 70 ਸਾਲਾ ਬਜ਼ੁਰਗ ਔਰਤ ਦੇ ਸਫਲਤਾ ਪੂਰਵਕ ਬਦਲੇ ਦੋਵੇਂ ਗੋਡੇ ਅਗਲੀ ਖ਼ਬਰ ਟੀ.ਐਲ.ਐਫ. ਸਕੂਲ ਵਿਚ ਡਾ. ਜੀ.ਡੀ. ਗੁਪਤਾ ਦਾ ਪ੍ਰੇਰਨਾਦਾਇਕ ਸੈਸ਼ਨ ਆਯੋਜਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।