01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਐਡਵੋਕੇਟ ਰਮੇਸ਼ ਗਰੋਵਰ ਦੇ ਭਾਜਪਾ ਵਿਚ ਸ਼ਾਮਿਲ ਹੋਣ ’ਤੇ ਡਾ. ਸੀਮਾਂਤ ਗਰਗ ਨੇ ਕੀਤਾ ਸਵਾਗਤ

ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਦੇ ਲੋਕਾਂ ਦੀ ਭਲਾਈ ਲਈ ਬਣਾਈਆਂ ਗਈਆਂ ਨੀਤੀਆਂ ਅਤੇ ਉਨ੍ਹਾਂ ਦਾ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਮਿਲ ਰਹੇ ਲਾਭ ਤੋਂ ਪ੍ਰਭਾਵਿਤ ਹੋ ਕੇ ਦੇਸ਼ ਭਰ ਵਿਚ ਵੱਖ-ਵੱਖ ਪਾਰਟੀਆਂ ਦੇ ਆਗੂ ਭਾਜਪਾ ਵਿਚ ਸ਼ਾਮਿਲ ਹੋ ਕਰ ਰਹੇ ਹਨ। ਇਸੇ ਕੜੀ ਤਹਿਤ ਐਡਵੋਕੇਟ ਰਮੇਸ਼ ਗਰੋਵਰ ਦੇ ਭਾਜਪਾ ਵਿਚ ਸ਼ਾਮਿਲ ਹੋਣ ‘ਤੇ ਪੁਰਾਣੀ ਦਾਣਾ ਮੰਡੀ ਸਥਿਤ ਭਾਜਪਾ ਮੈਡੀਕਲ ਸੈੱਲ ਪੰਜਾਬ ਦੇ ਦਫ਼ਤਰ ਵਿਖੇ ਉਨ੍ਹਾਂ ਨੂੰ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ।

ਐਤਵਾਰ, 1 ਨਵੰਬਰ, 2026 01-11-2026
ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਦੇ ਲੋਕਾਂ ਦੀ ਭਲਾਈ ਲਈ ਬਣਾਈਆਂ ਗਈਆਂ ਨੀਤੀਆਂ ਅਤੇ ਉਨ੍ਹਾਂ ਦਾ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਮਿਲ ਰਹੇ ਲਾਭ ਤੋਂ ਪ੍ਰਭਾਵਿਤ ਹੋ ਕੇ ਦੇਸ਼ ਭਰ ਵਿਚ ਵੱਖ-ਵੱਖ ਪਾਰਟੀਆਂ ਦੇ ਆਗੂ ਭਾਜਪਾ ਵਿਚ ਸ਼ਾਮਿਲ ਹੋ ਕਰ ਰਹੇ ਹਨ। ਇਸੇ ਕੜੀ ਤਹਿਤ ਐਡਵੋਕੇਟ ਰਮੇਸ਼ ਗਰੋਵਰ ਦੇ ਭਾਜਪਾ ਵਿਚ ਸ਼ਾਮਿਲ ਹੋਣ ‘ਤੇ ਪੁਰਾਣੀ ਦਾਣਾ ਮੰਡੀ ਸਥਿਤ ਭਾਜਪਾ ਮੈਡੀਕਲ ਸੈੱਲ ਪੰਜਾਬ ਦੇ ਦਫ਼ਤਰ ਵਿਖੇ ਉਨ੍ਹਾਂ ਨੂੰ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਕੌਂਸਲਰ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਵਿੱਕੀ ਸਿਤਾਰਾ, ਦਫ਼ਤਰ ਇੰਚਾਰਜ ਜਤਿੰਦਰ ਚੱਢਾ, ਭਾਜਪਾ ਮੈਡੀਕਲ ਸੈੱਲ ਦੇ ਮੀਡੀਆ ਇੰਚਾਰਜ ਮੁਕੇਸ਼ ਸ਼ਰਮਾ, ਪ੍ਰਵਾਸੀ ਸੈੱਲ ਦੇ ਇੰਚਾਰਜ ਵਿਜੇ ਮਿਸ਼ਰਾ, ਰਜਿੰਦਰ ਗਾਬਾ, ਕਮਲ ਘਾਰੂ, ਤਰਸੇਮ ਜੰਡ, ਹਰਮਨਜੀਤ ਸਿੰਘ ਮੀਤਾ, ਸੁਕੇਸ਼ ਸੂਦ, ਸ਼ਸ਼ੀਕਾਂਤ ਪਾਂਡੇ, ਉਮਾਕਾਂਤ ਸਿੰਘ, ਮੰਡਲ ਪ੍ਰਧਾਨ ਭੁਪਿੰਦਰ ਹੈਪੀ, ਅਮਿਤ ਗੁਪਤਾ ਆਦਿ ਹਾਜ਼ਰ ਸਨ। ਇਸ ਮੌਕੇ ਡਾ. ਸੀਮਾਂਤ ਗਰਗ ਨੇ ਕਿਹਾ ਕਿ ਅੱਜ ਦੇਸ਼ ਦੇ 70 ਫ਼ੀਸਦੀ ਤੋਂ ਵੱਧ ਰਾਜਾਂ ਵਿਚ ਭਾਜਪਾ ਦੀਆਂ ਸਰਕਾਰਾਂ ਹਨ ਅਤੇ 2027 ਵਿਚ ਕਈ ਰਾਜਾਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਭਾਜਪਾ ਬਹੁਮਤ ਨਾਲ ਸਰਕਾਰਾਂ ਬਣਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੀ ਭਾਜਪਾ ਦਾ ਪ੍ਰਭਾਵ ਲਗਾਤਾਰ ਵੱਧ ਰਿਹਾ ਹੈ ਅਤੇ ਦੂਜੀਆਂ ਪਾਰਟੀਆਂ ਦੇ ਵੱਡੇ ਆਗੂ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ। ਇਹ ਸੰਕੇਤ ਦਿੰਦਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਬੇਹੱਦ ਖ਼ਰਾਬ ਹੋ ਚੁੱਕੀ ਹੈ। ਦਿਨ-ਦਿਹਾੜੇ ਲੁੱਟ-ਖੋਹ, ਝਪਟਮਾਰੀ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਬੇਕਸੂਰ ਲੋਕ ਆਪਣੀਆਂ ਜਾਨਾਂ ਗੁਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਡਬਲ ਇੰਜਨ ਸਰਕਾਰ ਬਣਨ ਨਾਲ ਵੱਡੇ ਪੱਧਰ ‘ਤੇ ਵਿਕਾਸ ਕਾਰਜਾਂ ਨੂੰ ਹੁਲਾਰਾ ਮਿਲੇਗਾ। ਇਸ ਮੌਕੇ ਭਾਜਪਾ ਵਿਚ ਸ਼ਾਮਿਲ ਹੋਏ ਐਡਵੋਕੇਟ ਰਮੇਸ਼ ਗਰੋਵਰ ਨੇ ਡਾ. ਸੀਮਾਂਤ ਗਰਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ 20 27 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅੰਦਰ ਭਾਜਪਾ ਨੂੰ ਜਿੱਤ ਦਿਵਾਉਣ ਲਈ ਪਾਰਟੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ।
ਪਿਛਲੀ ਖ਼ਬਰ 40 ਮੁਕਤਿਆਂ ਦੀ ਯਾਦ ’ਚ ਤਿੰਨ ਰੋਜ਼ਾ ਸਾਲਾਨਾ ਮੇਲਾ ਕਰਵਾਇਆ ਅਗਲੀ ਖ਼ਬਰ ਜੀ ਐਜੂਕੇਸ਼ਨ ਧਰਮਕੋਟ ਨੇ ਲਗਵਾਏ ਕੈਨੇਡਾ ਦੇ ਵਿਜ਼ਟਰ ਵੀਜ਼ੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।