ਨਸ਼ਿਆਂ ਖ਼ਿਲਾਫ਼ ਲੜ ਰਹੇ ਨੌਜਵਾਨਾਂ ਦੀ ਸੁਰੱਖਿਆ ’ਚ ਪੰਜਾਬ ਸਰਕਾਰ ਫੇਲ੍ਹ-ਜਥੇਦਾਰ ਮਾਹਲਾ
ਠੱਠੀ ਭਾਈ, 1 ਨਵੰਬਰ (ਜਗਰੂਪ ਸਿੰਘ ਮਠਾੜੂ)- ਸ਼੍ਰੋਮਣੀ ਅਕਾਲੀ ਦਲ (ਬ) ਦੀ ਕੋਰ ਕਮੇਟੀ ਦੇ ਮੈਂਬਰ ਅਤੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜੰਗ ਲੜ ਰਹੇ ਪੰਜਾਬ ਦੇ ਸੂਰਬੀਰ ਨੌਜਵਾਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿਚ ਸਰਕਾਰ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਅੱਗੇ ਆਉਣ ਵਾਲੇ ਨੌਜਵਾਨਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਮੁੱਢਲੀ ਜ਼ਿੰਮੇਵਾਰੀ ਹੈ, ਪਰ ਜੇਕਰ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਨੌਜਵਾਨ ਹੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਨ ਤਾਂ ਇਹ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਵੱਡਾ ਸਵਾਲ ਹੈ।
ਠੱਠੀ ਭਾਈ, 1 ਨਵੰਬਰ (ਜਗਰੂਪ ਸਿੰਘ ਮਠਾੜੂ)- ਸ਼੍ਰੋਮਣੀ ਅਕਾਲੀ ਦਲ (ਬ) ਦੀ ਕੋਰ ਕਮੇਟੀ ਦੇ ਮੈਂਬਰ ਅਤੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜੰਗ ਲੜ ਰਹੇ ਪੰਜਾਬ ਦੇ ਸੂਰਬੀਰ ਨੌਜਵਾਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿਚ ਸਰਕਾਰ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਅੱਗੇ ਆਉਣ ਵਾਲੇ ਨੌਜਵਾਨਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਮੁੱਢਲੀ ਜ਼ਿੰਮੇਵਾਰੀ ਹੈ, ਪਰ ਜੇਕਰ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਨੌਜਵਾਨ ਹੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਨ ਤਾਂ ਇਹ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਵੱਡਾ ਸਵਾਲ ਹੈ। ਜਥੇਦਾਰ ਮਾਹਲਾ ਨੇ ਕਿਹਾ ਕਿ ਪੰਜਾਬ ਵਿਚ ਲਾ ਐਂਡ ਆਰਡਰ ਦੀ ਸਥਿਤੀ ਨੂੰ ਲੈ ਕੇ ਲੋਕਾਂ ਅੰਦਰ ਚਿੰਤਾ ਵਧ ਰਹੀ ਹੈ ਅਤੇ ਸਰਕਾਰ ਨੂੰ ਸਿਰਫ਼ ਬਿਆਨਾਂ ਤੇ ਇਸ਼ਤਿਹਾਰਾਂ ਤੱਕ ਸੀਮਤ ਰਹਿਣ ਦੀ ਬਜਾਏ ਜ਼ਮੀਨੀ ਪੱਧਰ ‘ਤੇ ਠੋਸ ਕਦਮ ਚੁੱਕਣੇ ਚਾਹੀਦੇ ਹਨ।