ਕੇ.ਕੇ. ਤਿਵਾੜੀ ਆਪਣੇ ਸੀਨੀਅਰ ਸਾਥੀਆਂ ਨਾਲ
4 ਨਵੰਬਰ ਨੂੰ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਇਤਿਹਾਸਕ ਹੋਵੇਗੀ-ਕੇ.ਕੇ. ਤਿਵਾੜੀ
ਧਰਮਕੋਟ, 1 ਨਵੰਬਰ (ਪਰਮਜੀਤ ਸਿੰਘ)- ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਦੀ 4 ਨਵੰਬਰ ਨੂੰ ਸੰਗਰੂਰ ’ਚ ਹੋ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਹਲਕਾ ਧਰਮਕੋਟ ’ਚ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਡੈਲੀਗੇਟ ਕ੍ਰਿਸ਼ਨ ਤਿਵਾੜੀ ਉਰਫ਼ ਕੇ.
ਧਰਮਕੋਟ, 1 ਨਵੰਬਰ (ਪਰਮਜੀਤ ਸਿੰਘ)- ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਦੀ 4 ਨਵੰਬਰ ਨੂੰ ਸੰਗਰੂਰ ’ਚ ਹੋ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਹਲਕਾ ਧਰਮਕੋਟ ’ਚ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਡੈਲੀਗੇਟ ਕ੍ਰਿਸ਼ਨ ਤਿਵਾੜੀ ਉਰਫ਼ ਕੇ.ਕੇ. ਤਿਵਾੜੀ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਇਹ ਰੈਲੀ ਪੰਜਾਬ ਦੀ ਰਾਜਨੀਤੀ ਵਿਚ ਇਕ ਨਵਾਂ ਮੋੜ ਲਿਆਵੇਗੀ ਅਤੇ ਇਹ ਰੈਲੀ ਇਤਿਹਾਸਕ ਸਾਬਤ ਹੋਵੇਗੀ ਅਤੇ ਪੰਜਾਬ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਸਰਕਾਰ ਬਣਨ ਦਾ ਮੁੱਢ ਬੰਨ੍ਹੇਗੀ। ਕੇ.ਕੇ. ਤਿਵਾੜੀ ਨੇ ਕਿਹਾ ਕਿ ਰਾਹੁਲ ਗਾਂਧੀ ਹਮੇਸ਼ਾ ਗਰੀਬ, ਕਿਸਾਨ, ਮਜ਼ਦੂਰ ਅਤੇ ਨੌਜਵਾਨਾਂ ਦੀ ਆਵਾਜ਼ ਬੁਲੰਦ ਕਰਦੇ ਆਏ ਹਨ ਅਤੇ ਪੰਜਾਬ ਦੇ ਲੋਕ ਉਨ੍ਹਾਂ ਦੇ ਵਿਚਾਰ ਸੁਣਨ ਲਈ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਤੋਂ ਲੋਕ ਅੱਕ ਚੁੱਕੇ ਹਨ ਅਤੇ ਕਾਂਗਰਸ ਹੀ ਲੋਕਾਂ ਨੂੰ ਇਸ ਤੋਂ ਛੁਟਕਾਰਾ ਦਿਵਾ ਸਕਦੀ ਹੈ । ਉਨ੍ਹਾਂ ਦੱਸਿਆ ਕਿ ਹਲਕਾ ਧਰਮਕੋਟ ਅਤੇ ਕੋਟ ਈਸੇ ਖਾਂ ਤੋਂ ਉਨ੍ਹਾਂ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ, ਯੂਥ ਕਾਂਗਰਸੀ ਆਗੂ ਅਤੇ ਸੀਨੀਅਰ ਵਰਕਰ ਬੱਸਾਂ ਅਤੇ ਆਪਣੇ ਵਾਹਨ ਾਂ ਰਾਹੀਂ ਰੈਲੀ ਵਿਚ ਸ਼ਾਮਿਲ ਹੋਣ ਲਈ ਜਾਣਗੇ। ਇਸ ਮੌਕੇ ਉਨ੍ਹਾਂ ਸਮੂਹ ਬਲਾਕ ਪ੍ਰਧਾਨਾਂ, ਸਰਕਲ ਪ੍ਰਧਾਨਾਂ, ਸਰਪੰਚਾਂ, ਪੰਚਾਂ ਅਤੇ ਕਾਂਗਰਸ ਦੇ ਹਰ ਵਰਕਰ ਨੂੰ ਅਪੀਲ ਕੀਤੀ ਕਿ ਉਹ 4 ਨਵੰਬਰ ਵਾਲੇ ਦਿਨ ਵੱਧ ਤੋਂ ਵੱਧ ਗਿਣਤੀ ’ਚ ਪਹੁੰਚ ਕੇ ਰੈਲੀ ਨੂੰ ਕਾਮਯਾਬ ਬਣਾਉਣ।