ਵਿਧਾਇਕ ਬਿਲਾਸਪੁਰ ਨੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਵੰਡੇ ਰਜਿਸਟ੍ਰੇਸ਼ਨ ਕਾਰਡ
ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਚਲਾਈ ਜਾ ਰਹੀ ਲੋਕ-ਪੱਖੀ ਯੋਜਨਾ ਮੇਰਾ ਘਰ ਮੇਰੇ ਨਾਮ ਤਹਿਤ ਅੱਜ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਨੰਗਲ ਵਿਖੇ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਦੇ ਮਾਲਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਰਜਿਸਟ੍ਰੇਸ਼ਨ ਕਾਰਡ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਵੰਡੇ ਗਏ। ਇਸ ਮੌਕੇ ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਦਿਵਾਉਣ ਵੱਲ ਇਕ ਇਤਿਹਾਸਕ ਅਤੇ ਅਹਿਮ ਕਦਮ ਹੈ।
ਅਜੀਤ ਡੈਸਕ
04-11-2026