06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਖੇ ਸੈਨੀਟੇਸ਼ਨ ਅਤੇ ਹਾਈਜੀਨ ਸੰਬੰਧੀ ਕੀਤਾ ਜਾਗਰੂਕ

ਮੋਗਾ, 5 ਨਵੰਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈ. ਐਸ.

ਮੋਗਾ ਦੇ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਖੇ ਸੈਨੀਟੇਸ਼ਨ ਅਤੇ ਹਾਈਜੀਨ ਸੰਬੰਧੀ ਜਾਗਰੂਕਤਾ ਗਤੀਵਿਧੀ ਦੌਰਾਨ ਆਪਣੇ ਵਿਚਾਰ ਪੇਸ਼ ਕਰਦੀਆਂ ਹੋਈਆਂ ਵਿਦਿਆਰਥਣਾਂ। ਅਜੀਤ ਤਸਵੀਰ 06-11-2026
ਮੋਗਾ, 5 ਨਵੰਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਖੇ ਭਾਰਤ ਸਰਕਾਰ ਦੇ ਕਾਇਆ ਕਲਪ ਪ੍ਰੋਗਰਾਮ ਅਧੀਨ ਸੈਨੀਟੇਸ਼ਨ ਅਤੇ ਹਾਈਜੀਨ ਕੈਂਪੇਨ-6 ਤਹਿਤ ਵਿਸ਼ੇਸ਼ ਜਾਗਰੂਕਤਾ ਗਤੀਵਿਧੀ ਕਰਵਾਈ ਗਈ। ਇਸ ਮੌਕੇ ਐਨ.ਐਸ.ਐਸ. ਕੋਆਰਡੀਨੇਟਰ ਲਵਕੇਸ਼ ਸਿੰਘ, ਮਹਿਲਾ ਵਿੰਗ ਦੀ ਕੋਆਰਡੀਨੇਟਰ ਡਾ. ਨਵਜੋਤ ਕੌਰ ਅਤੇ ਉਨ੍ਹਾਂ ਦੀ ਟੀਮ ਦੇ ਵਿਦਿਆਰਥੀਆਂ ਰਿਧਿਮਾ, ਜਸ਼ਨਪ੍ਰੀਤ, ਰਮਨੀਤ, ਵਨਿਸ਼ਕਾ, ਮਾਲਵਿਕਾ, ਮੁਸਕਾਨ, ਤਕਸ਼ਿਕਾ, ਚਾਹਤ ਆਦਿ ਨੇ ਸਾਂਝੇ ਤੌਰ ‘ਤੇ ਗਰਲਜ਼ ਹੋਸਟਲ ਦਾ ਦੌਰਾ ਕੀਤਾ ਅਤੇ ਵਿਦਿਆਰਥਣਾਂ ਨੂੰ ਸਫ਼ਾਈ ਅਤੇ ਨਿੱਜੀ ਸਵੱਛਤਾ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਇਸ ਦੌਰਾਨ ਵਿਦਿਆਰਥਣਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਬਹੁਤ ਸਾਰੀਆਂ ਬਿਮਾਰੀਆਂ ਸਫ਼ਾਈ ਦੀ ਘਾਟ ਅਤੇ ਨਿੱਜੀ ਸਵੱਛਤਾ ਪ੍ਰਤੀ ਲਾਪਰਵਾਹੀ ਕਾਰਨ ਫੈਲਦੀਆਂ ਹਨ। ਇਸ ਲਈ ਸਾਫ਼-ਸੁਥਰਾ ਵਾਤਾਵਰਨ ਬਣਾਈ ਰੱਖਣਾ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਕਾਇਆ ਕਲਪ ਪ੍ਰੋਗਰਾਮ ਤਹਿਤ ਦਿਨ ਭਰ ਵੱਖ-ਵੱਖ ਥਾਵਾਂ ‘ਤੇ ਜਾ ਕੇ ਸਫ਼ਾਈ ਗਤੀਵਿਧੀਆਂ ਦੇ ਨਾਲ-ਨਾਲ ਲੋਕਾਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਕੀਤਾ ਗਿਆ। ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਨਾ ਸਿਰਫ਼ ਆਪਣੇ ਆਲੇ-ਦੁਆਲੇ ਦੀ ਸਫ਼ਾਈ ਦਾ ਧਿਆਨ ਰੱਖਣ, ਸਗੋਂ ਜਨਤਕ ਥਾਵਾਂ ‘ਤੇ ਖ਼ੁਦ ਵੀ ਗੰਦਗੀ ਨਾ ਫੈਲਾਉਣ ਅਤੇ ਦੂਜਿਆਂ ਨੂੰ ਵੀ ਅਜਿਹਾ ਕਰਨ ਤੋਂ ਰੋਕਣ। ਉਨ੍ਹਾਂ ਕਿਹਾ ਕਿ ਸਿੱਖਿਆ ਸੰਸਥਾਵਾਂ, ਯੂਨੀਵਰਸਿਟੀਆਂ, ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ, ਹਸਪਤਾਲਾਂ ਅਤੇ ਸੜਕਾਂ ਸਮੇਤ ਸਾਰੇ ਜਨਤਕ ਸਥਾਨਾਂ ‘ਤੇ ਸਫ਼ਾਈ ਅਤੇ ਸਵੱਛਤਾ ਬਣਾਈ ਰੱਖਣ ਲਈ ਹਰ ਨਾਗਰਿਕ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਭਵਿੱਖ ਦੇ ਸਿਹਤ ਪੇਸ਼ਾਵਰਾਂ ਵਿਚ ਸਮਾਜਿਕ ਜ਼ਿੰਮੇਵਾਰੀ ਅਤੇ ਸਿਹਤ ਸਬੰਧੀ ਜਾਗਰੂਕਤਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਅੰਤ ਵਿਚ ਕੋਆਰਡੀਨੇਟਰ ਲਵਕੇਸ਼ ਸਿੰਘ ਨੇ ਸਮੂਹ ਟੀਮ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਕਿੰਗਜ਼ ਵੇ ਗਲੋਬਲ ਸਕੂਲ ਵਿਖੇ ਦੋ ਰੋਜ਼ਾ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਸੰਪੰਨ ਪਹਿਲੇ ਹੀ ਸਾਲ ’ ਚ ਸਕੂਲ ਨੇ ਰਚਿਆ ਇਤਿਹਾਸ ਅਗਲੀ ਖ਼ਬਰ ਪੰਜਾਬ ਦੇ ਚੰਗੇਰੇ ਭਵਿੱਖ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣਾ ਜ਼ਰੂਰੀ-ਭੁੱਲਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।