07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਐੱਸ.ਐੱਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ (ਪੂਰਬ), ਮੋਗਾ ਵਿਖੇ ਦੀਵਾਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ

ਧਰਮਕੋਟ, 6 ਨਵੰਬਰ (ਪਰਮਜੀਤ ਸਿੰਘ)-ਮੋਗਾ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਐੱਸ. ਐੱਫ.

ਐੱਸ.ਐੱਫ.ਸੀ. ਸਕੂਲ ਦੇ ਵਿਦਿਆਰਥੀ ਰੰਗੋਲੀ ਤਿਆਰ ਕਰਦੇ ਹੋਏ। 07-11-2026
ਧਰਮਕੋਟ, 6 ਨਵੰਬਰ (ਪਰਮਜੀਤ ਸਿੰਘ)-ਮੋਗਾ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਐੱਸ.ਐੱਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ (ਪੂਰਬ) ਮੋਗਾ ਜੋ ਕਿ ਆਈ. ਸੀ.ਐੱਸ.ਈ. ਬੋਰਡ, ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹੈ, ਵਿਖੇ ਅੱਜ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੀ ਪ੍ਰਾਰਥਨਾ ਸਭਾ ਨਾਲ ਹੋਈ, ਜਿਸ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਦੀਵਾਲੀ ਦੇ ਤਿਉਹਾਰ ਨਾਲ ਸਬੰਧਿਤ ਗੀਤ, ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਰਮਿਆਨ ਕਲਾਸ ਸਜਾਵਟ ਮੁਕਾਬਲਾ ਕਰਵਾਇਆ ਗਿਆ। ਇਸ ਦੇ ਨਾਲ ਹੀ ਚਾਰੋ ਹਾਊਸਾਂ ਵਿਚਕਾਰ ਰੰਗੋਲੀ ਬਣਾਉਣ ਦਾ ਮੁਕਾਬਲਾ ਵੀ ਕਰਵਾਇਆ ਗਿਆ। ਵਿਦਿਆਰਥੀਆਂ ਨੇ ਇਨ੍ਹਾਂ ਗਤੀਵਿਧੀਆਂ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀਆਂ ਜਮਾਤਾਂ ਨੂੰ ਖ਼ੂਬਸੂਰਤ ਢੰਗ ਨਾਲ ਸਜਾਇਆ। ਬੱਚਿਆਂ ਨੇ ਰੰਗੋਲੀ ਦੇ ਵੱਖ-ਵੱਖ ਮਨਮੋਹਕ ਡਿਜ਼ਾਈਨ ਬਣਾਏ ਅਤੇ ਦੀਵੇ ਤੇ ਮੋਮਬਤੀਆਂ ਜਗਾ ਕੇ ਤਿਉਹਾਰ ਦੀ ਰੌਣਕ ਨੂੰ ਹੋਰ ਵਧਾਇਆ। ਇਸ ਤੋਂ ਇਲਾਵਾ ਵਿਦਿਆਰਥੀਆਂ ਲਈ ਮੋਮਬੱਤੀ ਬਣਾਉਣ, ਦੀਵਾ ਸਜਾਉਣ ਅਤੇ ਗਰੀਟਿੰਗ ਕਾਰਡ ਬਣਾਉਣ ਦੀਆਂ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਕੇ.ਜੀ. ਵਿੰਗ ਦੀਆਂ ਜਮਾਤਾਂ ਵਿਚ ਭਾਈ ਦੂਜ ਦਾ ਤਿਉਹਾਰ ਮਨਾਇਆ ਗਿਆ। ਬੱਚਿਆਂ ਨੂੰ ਬੰਦੀ ਛੋੜ ਦਿਵਸ ਦੀ ਮਹੱਤਤਾ ਤੋਂ ਜਾਣੂੰ ਕਰਵਾਉਣ ਲਈ ਪ੍ਰੋਜੈਕਟਰ ਰਾਹੀਂ ਵਿਸ਼ੇਸ਼ ਫ਼ਿਲਮ ਵੀ ਦਿਖਾਈ ਗਈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨੀਸ਼ਾ ਕੌਸ਼ਿਕ ਨੇ ਵਿਦਿਆਰਥੀਆਂ ਨੂੰ ਇਨ੍ਹਾਂ ਤਿਉਹਾਰਾਂ ਦੇ ਇਤਿਹਾਸ ਅਤੇ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਬੱਚਿਆਂ ਨੂੰ ਆਪਣੀ ਅਮੀਰ ਵਿਰਾਸਤ, ਸਭਿਆਚਾਰ ਅਤੇ ਰੀਤੀ-ਰਿਵਾਜਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਉਪਰੰਤ ਸਕੂਲ ਦੇ ਸੀ.ਐਮ.ਡੀ. ਅਭਿਸ਼ੇਕ ਜਿੰਦਲ, ਸ੍ਰੀਮਤੀ ਸ਼ੀਨਮ ਜਿੰਦਲ ਅਤੇ ਸ੍ਰੀਮਤੀ ਸਰੋਜ ਰਾਣੀ ਜਿੰਦਲ ਵਲੋਂ ਸਮੂਹ ਸਟਾਫ਼ ਦੇ ਨਾਲ ਮਿਲ ਕੇ ਮਾਤਾ ਲਕਸ਼ਮੀ ਜੀ ਦੀ ਪੂਜਾ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਸਮੂਹ ਸਟਾਫ਼ ਨੂੰ ਸੁੰਦਰ ਤੋਹਫ਼ੇ ਭੇਟ ਕੀਤੇ। ਉਨ੍ਹਾਂ ਨੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਦੇ ਨਾਲ ਹੀ ਬੱਚਿਆਂ ਨੂੰ ਵਾਤਾਵਰਣ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਪ੍ਰਦੂਸ਼ਣ ਰਹਿਤ ਅਤੇ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ। ਇਸ ਤਰ੍ਹਾਂ ਸਕੂਲ ਵਿਚ ਦੀਵਾਲੀ ਦਾ ਇਹ ਤਿਉਹਾਰ ਖ਼ੁਸ਼ੀਆਂ, ਉਤਸ਼ਾਹ ਅਤੇ ਸੱਭਿਆਚਾਰਕ ਰੰਗਾਂ ਨਾਲ ਭਰਪੂਰ ਯਾਦਗਾਰੀ ਸਮਾਗਮ ਹੋ ਨਿੱਬੜਿਆ।
ਪਿਛਲੀ ਖ਼ਬਰ ਸ਼ਿਆਮ ਮੰਦਰ ਵਿਖੇ ਰਮਾ ਇਕਾਦਸ਼ੀ ਮੌਕੇ ਏਕ ਸ਼ਾਮ ਖਾਟੂ ਵਾਲੇ ਜੀ ਕੇ ਨਾਮ ਸੰਕੀਰਤਨ ਕਰਵਾਇਆ ਅਗਲੀ ਖ਼ਬਰ ਪਟਾਕਿਆਂ ਦੀ ਵਰਤੋਂ ਤੋਂ ਗੁਰੇਜ਼ ਕਰਕੇ ਮਨਾਈ ਜਾਵੇ ਗਰੀਨ ਦੀਵਾਲੀ-ਪ੍ਰੋ. ਪਲਵਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।