07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਜ਼ਿਲ੍ਹਾ ਪੱਧਰੀ 32ਵੀਂ ਨੈਸ਼ਨਲ ਸਾਇੰਸ ਕਾਂਗਰਸ ’ਚ ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀ ਮੋਹਰੀ

ਕੋਟਕਪੂਰਾ, 6 ਨਵੰਬਰ (ਰਿੰਕੂ ਮਲਹੋਤਰਾ)-ਸਥਾਨਕ ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਅਵਨੀਤ ਕੌਰ (ਅੱਠਵੀਂ ਜਮਾਤ) ਅਤੇ ਡੈਵਿਨ ਦੂਆ (ਸੱਤਵੀਂ ਜਮਾਤ) ਨੇ ਫ਼ਰੀਦਕੋਟ ਵਿਖੇ 32ਵੀਂ ਜ਼ਿਲ੍ਹਾ ਪੱਧਰੀ ਨੈਸ਼ਨਲ ਸਾਇੰਸ ਕਾਂਗਰਸ ਜੂਨੀਅਰ ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਸਦਕਾ ਦੋਵਾਂ ਵਿਦਿਆਰਥੀਆਂ ਦੀ ਚੋਣ ਰਾਜ ਪੱਧਰੀ ਮੁਕਾਬਲੇ ਲਈ ਹੋਈ ਹੈ।

ਅਜੀਤ ਡੈਸਕ 07-11-2026
ਕੋਟਕਪੂਰਾ, 6 ਨਵੰਬਰ (ਰਿੰਕੂ ਮਲਹੋਤਰਾ)-ਸਥਾਨਕ ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਅਵਨੀਤ ਕੌਰ (ਅੱਠਵੀਂ ਜਮਾਤ) ਅਤੇ ਡੈਵਿਨ ਦੂਆ (ਸੱਤਵੀਂ ਜਮਾਤ) ਨੇ ਫ਼ਰੀਦਕੋਟ ਵਿਖੇ 32ਵੀਂ ਜ਼ਿਲ੍ਹਾ ਪੱਧਰੀ ਨੈਸ਼ਨਲ ਸਾਇੰਸ ਕਾਂਗਰਸ ਜੂਨੀਅਰ ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਸਦਕਾ ਦੋਵਾਂ ਵਿਦਿਆਰਥੀਆਂ ਦੀ ਚੋਣ ਰਾਜ ਪੱਧਰੀ ਮੁਕਾਬਲੇ ਲਈ ਹੋਈ ਹੈ। ਇਸ ਮੌਕੇ ਸਕੂਲ ਮੁਖੀ ਡਾ. ਸੁਰਿੰਦਰ ਸਿੰਘ ਟੁਰਨਾ ਨੇ ਸਮੁੱਚੇ ਸਾਇੰਸ ਵਿਭਾਗ ਅਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਦਾ ਨਤੀਜਾ ਹਨ। ਦਸਮੇਸ਼ ਗਰੁੱਪ ਆਫ਼ ਸਕੂਲਜ਼ ਦੇ ਪ੍ਰੈਜ਼ੀਡੈਂਟ ਜਸਬੀਰ ਸਿੰਘ ਸੰਧੂ ਨੇ ਸਕੂਲ ਮੁਖੀ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜੋਕਾ ਯੁੱਗ ਵਿਗਿਆਨ ਦਾ ਯੁੱਗ ਹੈ ਅਤੇ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਸੋਚ ਨੂੰ ਉਸਾਰੂ ਬਣਾਉਂਦੇ ਹਨ।
ਪਿਛਲੀ ਖ਼ਬਰ ਟਰੈਕਟਰ-ਟਰਾਲੀ ਥੱਲੇ ਆਉਣ ਨਾਲ ਮਜ਼ਦੂਰ ਦੀ ਮੌਤ ਰੋਸ ਵਜੋਂ ਪ੍ਰਵਾਸੀ ਮਜ਼ਦੂਰਾਂ ਨੇ ਮੰਡੀ ਦੇ ਗੇਟ ਕੀਤੇ ਬੰਦ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਕਾਲਜ ਵਿਖੇ ‘ਦੀਪ ਉਤਸਵ-2026’ ਦਾ ਸ਼ਾਨਦਾਰ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।