08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਟੀ.ਐਲ.ਐਫ. ਸਕੂਲ ਵਿਚ ਵਿਦਿਆਰਥੀਆਂ ਨੇ ਗਰੀਨ ਦੀਵਾਲੀ ਮਨਾਉਣ ਦੀ ਚੁੱਕੀ ਸਹੁੰ ਇੰਜ: ਜਨੇਸ਼ ਗਰਗ ਅਤੇ ਡਾ. ਮੁਸਕਾਨ ਗਰਗ ਨੇ ਪਟਾਕਿਆਂ ਤੋਂ ਦੂਰ ਰਹਿ ਕੇ ਵਾਤਾਵਰਨ ਦੀ ਸੰਭਾਲ ਕਰਨ ਦਾ ਦਿੱਤਾ ਸੰਦੇਸ਼

ਮੋਗਾ, 7 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ. ਐਲ.

ਗੁਰੂ ਗੋਬਿੰਦ ਸਿੰਘ ਪਾਰਕ ਸ੍ਰੀ ਮੁਕਤਸਰ ਸਾਹਿਬ ਵਿਖੇ ਸੈਰ ਕਰਨ ਵਾਲੇ ਮੈਂਬਰਾਂ ਨਾਲ ਦੀਵਾਲੀ ਦਾ ਤਿਉਹਾਰ ਮਨਾਉਂਦੇ ਹੋਏ ਸੀਨੀਅਰ ਭਾਜਪਾ ਆਗੂ ਰਾਜ ਕੁਮਾਰ ਮੇਲੂ ਭਟੇਜਾ। ਤਸਵੀਰ: ਰਣਜੀਤ ਸਿੰਘ ਢਿੱਲੋਂ 08-11-2026
ਮੋਗਾ, 7 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਮੋਗਾ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜ: ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਦਿਆਰਥੀਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣ ਅਤੇ ਪਟਾਕਿਆਂ ਦੀ ਵਰਤੋਂ ਨਾ ਕਰਨ ਦੀ ਸਹੁੰ ਚੁੱਕੀ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜ: ਜਨੇਸ਼ ਗਰਗ ਨੇ ਕਿਹਾ ਕਿ ਦੀਵਾਲੀ ਖ਼ੁਸ਼ੀਆਂ, ਰੌਸ਼ਨੀ ਅਤੇ ਆਪਸੀ ਪਿਆਰ ਦਾ ਤਿਉਹਾਰ ਹੈ। ਸਾਨੂੰ ਇਹ ਤਿਉਹਾਰ ਪਟਾਕਿਆਂ ਦੇ ਸ਼ੋਰ ਅਤੇ ਪ੍ਰਦੂਸ਼ਣ ਦੀ ਬਜਾਏ ਦੀਵੇ ਜਗਾ ਕੇ, ਮਠਿਆਈਆਂ ਵੰਡ ਕੇ ਅਤੇ ਲੋੜਵੰਦ ਲੋਕਾਂ ਦੀ ਮਦਦ ਕਰ ਕੇ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਟਾਕਿਆਂ ਵਿਚੋਂ ਨਿਕਲਣ ਵਾਲਾ ਧੂੰਆਂ ਹਵਾ ਪ੍ਰਦੂਸ਼ਣ ਵਧਾਉਂਦਾ ਹੈ, ਜਿਸ ਨਾਲ ਮਨੁੱਖਾਂ ਦੇ ਨਾਲ-ਨਾਲ ਪਸ਼ੂ-ਪੰਛੀਆਂ ਅਤੇ ਵਾਤਾਵਰਨ ਨੂੰ ਵੀ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਗਰੀਨ ਦੀਵਾਲੀ ਮਨਾਉਣ ਅਤੇ ਆਪਣੇ ਪਰਿਵਾਰਕ ਮੈਂਬਰਾਂ ਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਨ। ਸਕੂਲ ਦੀ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਬੱਚਿਆਂ ਵਿਚ ਵਾਤਾਵਰਨ ਦੀ ਸੰਭਾਲ ਪ੍ਰਤੀ ਭਾਵਨਾ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਛੋਟੀ ਉਮਰ ਵਿਚ ਅਪਣਾਈਆਂ ਗਈਆਂ ਚੰਗੀਆਂ ਆਦਤਾਂ ਜੀਵਨ ਭਰ ਨਾਲ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਮਿੱਟੀ ਦੇ ਦੀਵੇ ਜਗਾਉਣ, ਸਫ਼ਾਈ ਬਣਾਈ ਰੱਖਣ ਅਤੇ ਵਾਤਾਵਰਨ ਪੱਖੀ ਤਰੀਕੇ ਨਾਲ ਤਿਉਹਾਰ ਮਨਾਉਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਅਤੇ ਸਾਫ਼-ਸੁਥਰੀ, ਸੁਰੱਖਿਅਤ ਤੇ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਸੰਕਲਪ ਦਿਵਾਇਆ ਗਿਆ।
ਪਿਛਲੀ ਖ਼ਬਰ ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਖੇਤਾਂ ਵਿਚ ਪਹੁੰਚੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ, ਪਰਾਲੀ ਨੂੰ ਅੱਗ ਲਗਾਉਣ ਵਿਰੁੱਧ ਖ਼ੁਦ ਸੰਭਾਲਿਆ ਮੋਰਚਾ ਅਧਿਕਾਰੀਆਂ ਨੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।