08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਕਿਸਾਨਾਂ ਦੀ ਰਿਹਾਈ ਲਈ ਲਈ ਧਰਨਾ ਦੂਜੇ ਦਿਨ ਵੀ ਜਾਰੀ

ਨਿਹਾਲ ਸਿੰਘ ਵਾਲਾ, 7 ਨਵੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਬਲਾਕ ਨਿਹਾਲ ਸਿੰਘ ਵਾਲਾ ਵਲੋਂ ਪਿੰਡ ਭਾਗੀਕੇ ਦੇ ਕਿਸਾਨਾਂ ਵਲੋਂ ਮਜਬੂਰੀ ਵੱਸ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਕਿਸਾਨਾਂ ਦੀ ਰਿਹਾਈ ਲਈ ਥਾਣਾ ਨਿਹਾਲ ਸਿੰਘ ਵਾਲਾ ਅੱਗੇ ਅੱਜ ਦੂਸਰੇ ਦਿਨ ਦਾ ਵੀ ਰੋਸ ਧਰਨਾ ਜਾਰੀ ਰਿਹਾ। ਇਸ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ, ਜਰਨਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ, ਜੰਗੀਰ ਸਿੰਘ ਹਿੰਮਤਪੁਰਾ, ਬਲੌਰ ਸਿੰਘ, ਗੁਰਦੇਵ ਸਿੰਘ ਕਿਸ਼ਨਪੁਰਾ, ਜਸਵਿੰਦਰ ਸਿੰਘ ਘਾਲੀ, ਕੇਵਲ ਕ੍ਰਿਸ਼ਨ ਬੱਧਨੀ ਕਲਾਂ, ਬਲਾਕ ਪ੍ਰਧਾਨ ਜਗਜੀਤ ਸਿੰਘ ਬੱਧਨੀ ਕਲਾਂ ਅਤੇ ਕਰਮਜੀਤ ਕੌਰ ਹਿੰਮਤਪੁਰਾ ਨੇ ਕਿਹਾ ਪਿੰਡ ਭਾਗੀਕੇ ਵਿਖੇ ਇਕ ਕਿਸਾਨ ਵਲੋਂ ਆਪਣੇ ਖੇਤ ਮਜਬੂਰੀ ਵੱਸ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਸੀ ਅਤੇ ਜਿਉਂ ਹੀ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਅੱਗ ਬੁਝਾਉਣ ਲਈ ਕਿਹਾ ਤਾਂ ਕਿਸਾਨ ਅੱਗ ਬੁਝਾਉਣ ਲੱਗ ਪਏ ਪਰ ਇਸ ਮੌਕੇ ਪੁੱਜੇ ਥਾਣਾ ਨਿਹਾਲ ਸਿੰਘ ਵਾਲਾ ਦੇ ਐਸ.

ਮੁਕਾਬਲਿਆਂ ਵਿਚ ਜੇਤੂ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ। ਤਸਵੀਰ: ਮਿਲਖ ਰਾਜ 08-11-2026
ਨਿਹਾਲ ਸਿੰਘ ਵਾਲਾ, 7 ਨਵੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਬਲਾਕ ਨਿਹਾਲ ਸਿੰਘ ਵਾਲਾ ਵਲੋਂ ਪਿੰਡ ਭਾਗੀਕੇ ਦੇ ਕਿਸਾਨਾਂ ਵਲੋਂ ਮਜਬੂਰੀ ਵੱਸ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਕਿਸਾਨਾਂ ਦੀ ਰਿਹਾਈ ਲਈ ਥਾਣਾ ਨਿਹਾਲ ਸਿੰਘ ਵਾਲਾ ਅੱਗੇ ਅੱਜ ਦੂਸਰੇ ਦਿਨ ਦਾ ਵੀ ਰੋਸ ਧਰਨਾ ਜਾਰੀ ਰਿਹਾ। ਇਸ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ, ਜਰਨਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ, ਜੰਗੀਰ ਸਿੰਘ ਹਿੰਮਤਪੁਰਾ, ਬਲੌਰ ਸਿੰਘ, ਗੁਰਦੇਵ ਸਿੰਘ ਕਿਸ਼ਨਪੁਰਾ, ਜਸਵਿੰਦਰ ਸਿੰਘ ਘਾਲੀ, ਕੇਵਲ ਕ੍ਰਿਸ਼ਨ ਬੱਧਨੀ ਕਲਾਂ, ਬਲਾਕ ਪ੍ਰਧਾਨ ਜਗਜੀਤ ਸਿੰਘ ਬੱਧਨੀ ਕਲਾਂ ਅਤੇ ਕਰਮਜੀਤ ਕੌਰ ਹਿੰਮਤਪੁਰਾ ਨੇ ਕਿਹਾ ਪਿੰਡ ਭਾਗੀਕੇ ਵਿਖੇ ਇਕ ਕਿਸਾਨ ਵਲੋਂ ਆਪਣੇ ਖੇਤ ਮਜਬੂਰੀ ਵੱਸ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਸੀ ਅਤੇ ਜਿਉਂ ਹੀ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਅੱਗ ਬੁਝਾਉਣ ਲਈ ਕਿਹਾ ਤਾਂ ਕਿਸਾਨ ਅੱਗ ਬੁਝਾਉਣ ਲੱਗ ਪਏ ਪਰ ਇਸ ਮੌਕੇ ਪੁੱਜੇ ਥਾਣਾ ਨਿਹਾਲ ਸਿੰਘ ਵਾਲਾ ਦੇ ਐਸ.ਐਚ.ਓ. ਰਣਜੀਤ ਸਿੰਘ ਢੀਂਡਸਾ ਦੀ ਅਗਵਾਈ ‘ਚ ਆਏ ਪੁਲਿਸ ਮੁਲਾਜ਼ਮਾਂ ਨੇ ਕਿਸਾਨਾਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਭਾਕਿਯੂ ਉਗਰਾਹਾਂ ਜਥੇਬੰਦੀ ਦੇ ਬਲਾਕ ਆਗੂ ਬੂਟਾ ਸਿੰਘ ਭਾਗੀਕੇ ਨੇ ਕਿਹਾ ਕਿ ਉਸ ਵਲੋਂ ਪੁਲਿਸ ਮੁਲਾਜ਼ਮਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੇ ਉਸ ਦੀ ਕੋਈ ਵੀ ਗੱਲ ਨਹੀਂ ਸੁਣੀ ਅਤੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਬੰਦ ਕਰ ਦਿੱਤਾ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਇਨਸਾਫ਼ ਦੇਣ ਦੀ ਬਜਾਇ ਕਿਸਾਨਾਂ ‘ਤੇ ਹੀ ਪਰਚੇ ਦਰਜ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਕਤ ਕਿਸਾਨ ਆਗੂਆਂ ਨੇ ਆਪਣਾ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਹੋਣ ਕਾਰਨ ਪਟਾਕਿਆਂ ਦੇ ਧੂੰਏਂ ਨਾਲ ਹੋ ਰਿਹਾ ਪ੍ਰਦੂਸ਼ਣ ਪੁਲਿਸ ਪ੍ਰਸ਼ਾਸਨ ਨੂੰ ਨਜ਼ਰ ਨਹੀਂ ਆ ਰਿਹਾ ਸਿਰਫ਼ ਕਿਸਾਨਾਂ ਦੇ ਝੋਨੇ ਦੀ ਪਰਾਲੀ ਦਾ ਧੂੰਆਂ ਹੀ ਕਿਉਂ ਨਜ਼ਰ ਆ ਰਿਹਾ ਹੈ। ਇਸ ਲਈ ਜਿਨ੍ਹਾਂ ਚਿਰ ਤੱਕ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਨੂੰ ਰਿਹਾ ਨਹੀਂ ਕੀਤਾ ਜਾਂਦਾ ਉਸ ਸਮੇਂ ਤੱਕ ਧਰਨਾ ਜਾਰੀ ਰਹੇਗਾ। ਇਸ ਰੋਸ ਧਰਨੇ ਨੂੰ ਮੀਤ ਪ੍ਰਧਾਨ ਗੁਰਚਰਨ ਸਿੰਘ ਰਾਮਾਂ, ਸਰਬਜੀਤ ਸਿੰਘ ਖਾਈ ਆਦਿ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਵੱਡੀ ਗਿਣਤੀ ‘ਚ ਕਿਸਾਨ, ਮਜ਼ਦੂਰ, ਨੌਜਵਾਨ ਅਤੇ ਔਰਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਆਈ.ਐੱਸ.ਐੱਫ. ਕਾਲਜ ਆਫ਼ ਫਾਰਮੇਸੀ ਐਂਡ ਰਿਸਰਚ ਵਿਖੇ ਵਿਦਿਆਰਥੀਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਚੁਕਾਈ ਸਹੁੰ ਅਗਲੀ ਖ਼ਬਰ ਸੰਤ ਦਰਬਾਰਾ ਸਿੰਘ ਕਾਲਜ ਫ਼ਾਰ ਵਿਮੈਨ ਲੋਪੋ ਵਿਖੇ ਹਰਿਆਵਲੀ ਦੀਵਾਲੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।