08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਫਾਰਮ ਪ੍ਰੋਸੈੱਸ ਕਰਨ ਵਾਲੀਆਂ ਆਂਗਣਵਾੜੀ ਵਰਕਰਾਂ ਦਾ ਸਨਮਾਨ

ਸੰਗਤ ਮੰਡੀ, 7 ਨਵੰਬਰ (ਸੁਖਤੇਜ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀਆਂ ਦੇ ਫਾਰਮ ਪ੍ਰੋਸੈੱਸ ਕਰਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਆਂਗਣਵਾੜੀ ਵਰਕਰਾਂ ਨੂੰ ਮਾਨਭੱਤਾ ਰਾਸ਼ੀ ਅਤੇ ਸਨਮਾਨ ਪੱਤਰ ਦੇਣ ਸਬੰਧੀ ਸੰਗਤ ਮੰਡੀ ‘ਚ ਕਰਵਾਏ ਗਏ ਸਮਾਗਮ ਵਿਚ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਸ਼ਿਰਕਤ ਕੀਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਯੋਜਨਾ ਤਹਿਤ ਆਪਣੀਆਂ ਸੇਵਾਵਾਂ ਦੇਣ ਵਾਲੀਆਂ ਆਂਗਣਵਾੜੀ ਵਰਕਰਾਂ ਨੂੰ ਵਿਸ਼ੇਸ਼ ਮਾਨਭੱਤਾ ਦੇਣ ਦਾ ਉਪਰਾਲਾ ਕੀਤਾ ਗਿਆ।

ਅਜੀਤ ਡੈਸਕ 08-11-2026
ਸੰਗਤ ਮੰਡੀ, 7 ਨਵੰਬਰ (ਸੁਖਤੇਜ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀਆਂ ਦੇ ਫਾਰਮ ਪ੍ਰੋਸੈੱਸ ਕਰਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਆਂਗਣਵਾੜੀ ਵਰਕਰਾਂ ਨੂੰ ਮਾਨਭੱਤਾ ਰਾਸ਼ੀ ਅਤੇ ਸਨਮਾਨ ਪੱਤਰ ਦੇਣ ਸਬੰਧੀ ਸੰਗਤ ਮੰਡੀ ‘ਚ ਕਰਵਾਏ ਗਏ ਸਮਾਗਮ ਵਿਚ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਸ਼ਿਰਕਤ ਕੀਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਯੋਜਨਾ ਤਹਿਤ ਆਪਣੀਆਂ ਸੇਵਾਵਾਂ ਦੇਣ ਵਾਲੀਆਂ ਆਂਗਣਵਾੜੀ ਵਰਕਰਾਂ ਨੂੰ ਵਿਸ਼ੇਸ਼ ਮਾਨਭੱਤਾ ਦੇਣ ਦਾ ਉਪਰਾਲਾ ਕੀਤਾ ਗਿਆ। ਸਮਾਗਮ ਦੌਰਾਨ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਯੋਜਨਾ ਦੇ ਲਾਭਪਾਤਰੀਆਂ ਦੇ ਫਾਰਮ ਤਿਆਰ ਕਰਨ, ਉਨ੍ਹਾਂ ਦੀ ਪ੍ਰਕਿਰਿਆ ਮੁਕੰਮਲ ਕਰਨ ਅਤੇ ਸਰਕਾਰੀ ਯੋਜਨਾ ਦਾ ਲਾਭ ਯੋਗ ਪਰਿਵਾਰਾਂ ਤੱਕ ਪਹੁੰਚਾਉਣ ਲਈ ਮਿਹਨਤ ਕਰਨ ਵਾਲੀਆਂ ਵਰਕਰਾਂ ਦੀ ਸ਼ਲਾਘਾ ਕੀਤੀ ਗਈ। ਇਸ ਦੇ ਇਵਜ਼ ਵਜੋਂ ਨਿਰਧਾਰਿਤ ਮਾਨਭੱਤਾ ਰਾਸ਼ੀ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਪਾਉਣ ਦੀ ਵਿਵਸਥਾ ਕੀਤੀ ਗਈ ਅਤੇ ਉਨ੍ਹਾਂ ਨੂੰ ਸਨਮਾਨ ਪੱਤਰ ਵੀ ਪ੍ਰਦਾਨ ਕੀਤੇ ਗਏ। ਇਸ ਮੌਕੇ ਆਂਗਣਵਾੜੀ ਵਰਕਰਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਨਮਾਨ ਨਾਲ ਉਨ੍ਹਾਂ ਨੂੰ ਭਵਿੱਖ ਵਿਚ ਵੀ ਆਪਣੀ ਜ਼ਿੰਮੇਵਾਰੀ ਹੋਰ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣ ਲਈ ਉਤਸ਼ਾਹ ਮਿਲੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਅਗਰਵਾਲ ਸਮਾਜ ਭਲਾਈ ਬੋਰਡ ਦੇ ਚੇਅਰਮੈਨ ਸੁਰਿੰਦਰ ਕੁਮਾਰ, ਟ੍ਰੇਡ ਵਿੰਗ ਦੇ ਚੇਅਰਮੈਨ ਨਰੇਸ਼ ਕੁਮਾਰ, ਸੀਨੀਅਰ ਆਪ ਆਗੂ ਬਹਾਦਰ ਸਿੰਘ ਫੁੱਲੋ ਮਿੱਠੀ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਨਿੱਕਾ ਗੋਇਲ, ਜਸਵੰਤ ਸਿੰਘ ਸੋਮਾ, ਗੁਰਜੀਤ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਆਕਸਫ਼ੋਰਡ ਸਕੂਲ ਵਿਚ ਬੰਦੀ–ਛੋੜ ਦਿਵਸ ਅਤੇ ਦੀਵਾਲੀ ਦੇ ਤਿਉਹਾਰ ਸੰਬੰਧੀ ਮੁਕਾਬਲੇ ਅਗਲੀ ਖ਼ਬਰ ਪਿੰਡ ਲਹਿਰਾ ਖਾਨਾ ਦੀਆਂ ਗਲੀਆਂ ਵਿਚ ਭਰਿਆ ਗੰਦਾ ਪਾਣੀ, ਪਿੰਡ ਵਾਸੀ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।