ਆਕਸਫ਼ੋਰਡ ਸਕੂਲ ਵਿਚ ਬੰਦੀ–ਛੋੜ ਦਿਵਸ ਅਤੇ ਦੀਵਾਲੀ ਦੇ ਤਿਉਹਾਰ ਸੰਬੰਧੀ ਮੁਕਾਬਲੇ
ਭਗਤਾ ਭਾਈਕਾ, 7 ਨਵੰਬਰ (ਸੁਖਪਾਲ ਸਿੰਘ ਸੋਨੀ)-‘ਦ ਆਕਸਫ਼ੋਰਡ ਸਕੂਲ ਆਫ਼ ਐਜੂਕੇਸ਼ਨ, ਭਗਤਾ ਭਾਈਕਾ’ ਇਲਾਕੇ ਦੀ ਇੱਕ ਅਜਿਹੀ ਮਾਣਮੱਤੀ ਸੰਸਥਾ ਹੈ, ਜਿਸ ਵਿਚ ਹਰ ਖ਼ਾਸ ਦਿਵਸ, ਤਿਉਹਾਰ ਨੂੰ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਸੰਸਥਾ ਵਿਚ ਬੰਦੀ-ਛੋੜ ਦਿਵਸ ਅਤੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ।
ਭਗਤਾ ਭਾਈਕਾ, 7 ਨਵੰਬਰ (ਸੁਖਪਾਲ ਸਿੰਘ ਸੋਨੀ)-‘ਦ ਆਕਸਫ਼ੋਰਡ ਸਕੂਲ ਆਫ਼ ਐਜੂਕੇਸ਼ਨ, ਭਗਤਾ ਭਾਈਕਾ’ ਇਲਾਕੇ ਦੀ ਇੱਕ ਅਜਿਹੀ ਮਾਣਮੱਤੀ ਸੰਸਥਾ ਹੈ, ਜਿਸ ਵਿਚ ਹਰ ਖ਼ਾਸ ਦਿਵਸ, ਤਿਉਹਾਰ ਨੂੰ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਸੰਸਥਾ ਵਿਚ ਬੰਦੀ-ਛੋੜ ਦਿਵਸ ਅਤੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਵਿਚ ਪਹਿਲੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਦੀਵਾ, ਮੋਮਬੱਤੀ ਦੀ ਸਜਾਵਟ, ਕਲਾਸ ਰੰਗੋਲੀ, ਗਰੀਟਿੰਗ ਕਾਰਡ, ਮੋਮਬੱਤੀ ਸਟੈਂਡ ਦੀ ਸਜਾਵਟ, ਪੂਜਾ-ਥਾਲੀ ਦੀ ਸਜਾਵਟ, ਲਿੱਪਣ ਆਰਟ-ਕਰਾਫਟ ਅਤੇ ਪੈੱਨ ਹੋਲਡਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਹਰੀ-ਭਰੀ ਦੀਵਾਲੀ ਅਤੇ ਪਟਾਕਿਆਂ ਨੂੰ ਨਾਂਹ ਦੇ ਵੀ ਸਲੋਗਨ ਮੁਕਾਬਲੇ ਕਰਵਾਏ ਗਏ। ਦੂਸਰੀ ਜਮਾਤ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਰੰਗੋਲੀ, ਕਾਰਡ ਅਤੇ ਹਾਊਸ ਡਿਸਪਲੇਅ ਬੋਰਡ ਦੀ ਸਜਾਵਟ ਕਰਨੀ ਆਦਿ ਦਾ ਇੰਟਰ ਹਾਊਸ ਮੁਕਾਬਲਾ ਹੋਇਆ। ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਕਿਹਾ ਕਿ ਇਹ ਤਿਉਹਾਰ ਸਾਡੀ ਪੂੰਜੀ, ਸਾਡਾ ਸਰਮਾਇਆ ਹਨ, ਜੋ ਸਾਨੂੰ ਵਿਰਾਸਤ ਵਿਚ ਮਿਲੇ ਹਨ। ਸਭ ਨੂੰ ਰਲ ਕੇ ਇਹ ਤਿਉਹਾਰ ਮਨਾਉਣੇ ਚਾਹੀਦੇ ਹਨ। ਉਨ੍ਹਾਂ ਨੇ ਇਸ ਗੱਲ ਤੇ ਜ਼ੋਰ ਦਿੱਤਾ ਕਿ ਦੀਵਾਲੀ ਪ੍ਰਦੂਸ਼ਣ ਰਹਿਤ ਹੀ ਮਨਾਉਣੀ ਚਾਹੀਦੀ ਹੈ ਤਾਂ ਕਿ ਸਾਡਾ ਵਾਤਾਵਰਨ ਪ੍ਰਦੂਸ਼ਣ ਰਹਿਤ ਰਹੇ ਅਤੇ ਸਾਨੂੰ, ਜੀਵ-ਜੰਤੂਆਂ ਨੂੰ ਸਾਹ ਲੈਣ ਵਿਚ ਔਖ ਨਾ ਆਵੇ। ਉਨ੍ਹਾਂ ਵਿਸ਼ਲੇਸ਼ਣ ਕਰਦੇ ਹੋਏ ਦੱਸਿਆ ਕਿ ਅਸੀਂ ਕਰੋੜਾਂ ਰੁਪਏ ਪਟਾਕਿਆਂ ਦੇ ਰੂਪ ਵਿਚ ਜਲਾ ਦਿੰਦੇ ਹਾਂ ਜੋ ਕਿ ਬਹੁਤ ਗਲਤ ਗੱਲ ਹੈ। ਸਾਨੂੰ ਇਹ ਦਿਵਸ ਬਿਨ੍ਹਾਂ ਸ਼ੋਰ-ਸ਼ਰਾਬੇ ਤੋਂ ਸਦ-ਭਾਵਨਾ ਸਹਿਤ ਮਨਾਉਣਾ ਚਾਹੀਦਾ ਹੈ।ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਭਗਤਾ ਭਾਈ ਕਾ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲਸਿੰਘ ‘ਸ਼ੈਰੀ ਢਿੱਲੋਂ’ (ਵਾਈਸ ਚੇਅਰਮੈਨ), ਗੁਰਮੀਤ ਸਿੰਘ ਗਿੱਲ ਸਰਪੰਚ (ਵਿੱਤ-ਸਕੱਤਰ), ਨੇ ਅਧਿਆਪਕ ਸਹਿਬਾਨਾਂ, ਹੈਲਪਰਜ਼ ਅਤੇ ਡਰਾਈਵਰ ਵੀਰਾਂ ਨੂੰ ਤੋਹਫ਼ੇ ਦੇ ਕੇ ਦੀਵਾਲੀ ਅਤੇ ਬੰਦੀ-ਛੋੜ ਦਿਵਸ ਦੀ ਵਧਾਈ ਦਿੱਤੀ।