ਠੱਠੀ ਭਾਈ ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਵਸ ਸ਼ਰਧਾ ਨਾਲ ਮਨਾਇਆ
ਠੱਠੀ ਭਾਈ, 9 ਨਵੰਬਰ (ਜਗਰੂਪ ਸਿੰਘ ਮਠਾੜੂ)- ਬਾਬਾ ਵਿਸ਼ਵਕਰਮਾ ਦਾ ਜਨਮ ਦਿਵਸ ਵਿਸ਼ਵਕਰਮਾ ਭਵਨ ਠੱਠੀ ਭਾਈ ਵਿਖੇ ਰਾਮਗੜ੍ਹੀਆ ਭਾਈਚਾਰੇ ਵਲੋਂ ਸਰਬੱਤ ਨਗਰ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦੇ ਪਵਿੱਤਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਅਜੀਤ ਡੈਸਕ
10-11-2026