11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਡਾ. ਅਮਨਦੀਪ ਸਿੰਘ ਦਾ ਡਿਜ਼ਾਈਨ ਪੇਟੈਂਟ ਭਾਰਤ ਸਰਕਾਰ ਵਲੋਂ ਮਨਜ਼ੂਰ

ਮੋਗਾ, 10 ਨਵੰਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈ. ਐਸ.

ਮੋਗਾ ਵਿਖੇ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਡਾ. ਅਮਨਦੀਪ ਸਿੰਘ ਦੇ ਡਿਜ਼ਾਈਨ ਪੇਟੈਂਟ ਨੂੰ ਭਾਰਤ ਸਰਕਾਰ ਵਲੋਂ ਮਨਜ਼ੂਰੀ ਮਿਲਣ ਸੰਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਡਾਇਰੈਕਟਰ ਡਾ. ਜੀ. ਡੀ. ਗੁਪਤਾ, ਪ੍ਰਿੰਸੀਪਲ ਡਾ. ਆਰ.ਕੇ. ਨਾਰੰਗ। ਅਜੀਤ ਤਸਵੀਰ 11-11-2026
ਮੋਗਾ, 10 ਨਵੰਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ, ਮੋਗਾ ਲਈ ਇਹ ਬਹੁਤ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਸੰਸਥਾ ਵਿਚ ਕਾਰਜਰਤ ਡਾ. ਅਮਨਦੀਪ ਸਿੰਘ ਵਲੋਂ ਤਿਆਰ ਕੀਤੇ ਗਏ ‘’ਮਾਨੀਟਰਿੰਗ ਪੈਚ ਐਪਰੇਟਸ ਫ਼ਾਰ ਲੈਬੋਰੇਟਰੀ ਯੂਜ਼’’ ਦੇ ਪ੍ਰੋਟੋਟਾਈਪ ਡਿਜ਼ਾਈਨ ਨੂੰ ਭਾਰਤ ਸਰਕਾਰ ਵਲੋਂ ਡਿਜ਼ਾਈਨ ਪੇਟੈਂਟ ਦੀ ਮਨਜ਼ੂਰੀ ਪ੍ਰਦਾਨ ਕੀਤੀ ਗਈ। ਇਹ ਪ੍ਰਾਪਤੀ ਸੰਸਥਾ ਵਿਚ ਖੋਜ, ਨਵੀਨਤਾ ਅਤੇ ਤਕਨੀਕੀ ਵਿਕਾਸ ਦੇ ਖੇਤਰ ਵਿਚ ਕੀਤੇ ਜਾ ਰਹੇ ਯਤਨਾਂ ਦਾ ਇਕ ਮਹੱਤਵਪੂਰਨ ਨਤੀਜਾ ਹੈ। ਜਾਣਕਾਰੀ ਦਿੰਦਿਆਂ ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਇਸ ਡਿਜ਼ਾਈਨ ਨੂੰ ਤਿਆਰ ਕਰਨ ਵਿਚ ਅਮਿਤ ਕੁਮਾਰ ਅਤੇ ਦਕਸ਼ ਠਾਕੁਰ ਨੇ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਦੱਸਿਆ ਕਿ ਇਹ ਉਪਕਰਨ ਲੈਬੋਰੇਟਰੀ ਟੈਸਟਿੰਗ ਅਤੇ ਮਾਨੀਟਰਿੰਗ ਦੇ ਕੰਮਾਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੋ ਸਕਦਾ ਹੈ। ਇਸ ਦੀ ਵਿਸ਼ੇਸ਼ਤਾ ਇਹ ਹੈ ਕਿ ਇਸ ਨੂੰ ਘੱਟ ਲਾਗਤ ਵਿਚ ਤਿਆਰ ਕੀਤਾ ਜਾ ਸਕਦਾ ਹੈ, ਜਿਸ ਨਾਲ ਲੈਬੋਰੇਟਰੀ ਦੇ ਕੰਮਾਂ ਨੂੰ ਵਧੇਰੇ ਸੁਵਿਧਾਜਨਕ ਅਤੇ ਪ੍ਰਭਾਵਸ਼ਾਲੀ ਬਣਾਉਣ ਵਿਚ ਮਦਦ ਮਿਲੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਇਸ ਉਪਕਰਨ ਨੂੰ ਡਿਜੀਟਲ ਤਕਨੀਕ ਨਾਲ ਜੋੜਨ ਦੀ ਯੋਜਨਾ ਹੈ, ਜਿਸ ਨਾਲ ਇਸ ਦੀ ਕਾਰਜਕੁਸ਼ਲਤਾ ਅਤੇ ਉਪਯੋਗਤਾ ਵਿਚ ਹੋਰ ਵਾਧਾ ਹੋਵੇਗਾ। ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਹ ਕਈ ਡਿਜ਼ਾਈਨ ਪੇਟੈਂਟ, ਪੇਟੈਂਟ, ਕਾਪੀ ਰਾਈਟ, ਪੁਸਤਕਾਂ ਅਤੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਜਰਨਲਾਂ ਵਿਚ ਖੋਜ ਪੱਤਰ ਪ੍ਰਕਾਸ਼ਿਤ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਖੋਜ ਅਤੇ ਨਵੀਨਤਾ ਦੇ ਖੇਤਰ ਵਿਚ ਲਗਾਤਾਰ ਕੰਮ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਇਸ ਮਾਣਮੱਤੀ ਪ੍ਰਾਪਤੀ ‘ਤੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜ. ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ, ਪ੍ਰਿੰਸੀਪਲ ਡਾ. ਆਰ.ਕੇ. ਨਾਰੰਗ ਅਤੇ ਸਮੂਹ ਫੈਕਲਟੀ ਮੈਂਬਰਾਂ ਨੇ ਡਾ. ਅਮਨਦੀਪ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਕੈਨੇਡਾ ਤੋਂ ਵਾਪਸ ਪਰਤਣ ’ਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਅਤੇ ਜਨਰਲ ਸੈਕਟਰੀ ਦਾ ਸਵਾਗਤ ਅਗਲੀ ਖ਼ਬਰ ਦੀਵਾਲੀ ਕਾਰਨੀਵਲ ਮੇਲੇ 2026 ’ਚ ਛਾਏ ਸ੍ਰੀ ਹੇਮਕੁੰਟ ਸਾਹਿਬ ਸਕੂਲ ਦੇ ਵਿਦਿਆਰਥੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।