ਧਰਮਕੋਟ, 10 ਨਵੰਬਰ (ਪਰਮਜੀਤ ਸਿੰਘ)-ਐਸ.ਐਫ.ਸੀ. ਆਈ.ਟੀ.ਆਈ. ਵਲੋਂ ਵਿਸ਼ਵਕਰਮਾ ਦਿਵਸ ਮਨਾਇਆ ਗਿਆ| ਇਸ ਮੌਕੇ ਆਈ.ਟੀ.ਆਈ. ਦੇ ਪ੍ਰਿੰਸੀਪਲ ਮਨਜਿੰਦਰ ਸਿੰਘ ਸੇਖੋਂ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ। ਭਗਵਾਨ ਵਿਸ਼ਵਕਰਮਾ ਦੀ ਪੂਜਾ-ਅਰਚਨਾ ਉਪਰੰਤ ਪ੍ਰਿੰਸੀਪਲ ਮਨਜਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਭਗਵਾਨ ਵਿਸ਼ਵਕਰਮਾ ਨੂੰ ਸੰਸਾਰ ਦਾ ਦਿਵਯ ਇੰਜੀਨੀਅਰ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਪਵਿੱਤਰ ਨਗਰੀ ਦਵਾਰਕਾ ਦਾ ਨਿਰਮਾਣ ਕੀਤਾ ਸੀ ਅਤੇ ਦੇਵਤਿਆਂ ਲਈ ਕਈ ਤਰ੍ਹਾਂ ਦੇ ਹਥਿਆਰ ਵੀ ਬਣਾਏ ਸਨ। ਅੰਤ ਵਿਚ ਭਗਵਾਨ ਵਿਸ਼ਵਕਰਮਾ ਵਲੋਂ ਦਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ|