11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਡੀ.ਐਮ. ਕਾਲਜ ਮੋਗਾ ਦੇ ਖਿਡਾਰੀ ਏਕਨੂਰ ਸਿੰਘ ਜੌਹਲ ਦਾ ਵਿਸ਼ੇਸ਼ ਸਨਮਾਨ

ਮੋਗਾ, 10 ਨਵੰਬਰ (ਜਸਪਾਲ ਸਿੰਘ ਬੱਬੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਚੰਡੀਗੜ੍ਹ ਯੂਨੀਵਰਸਿਟੀ ਨੂੰ ਹਰਾ ਕੇ ਇੰਟਰ-ਯੂਨੀਵਰਸਿਟੀ ਬਾਸਕਟਬਾਲ ਟੂਰਨਾਮੈਂਟ ਟਰਾਫੀ ਜਿੱਤੀ| ਡੀ. ਐਮ.

ਅਜੀਤ ਡੈਸਕ 11-11-2026
ਮੋਗਾ, 10 ਨਵੰਬਰ (ਜਸਪਾਲ ਸਿੰਘ ਬੱਬੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਚੰਡੀਗੜ੍ਹ ਯੂਨੀਵਰਸਿਟੀ ਨੂੰ ਹਰਾ ਕੇ ਇੰਟਰ-ਯੂਨੀਵਰਸਿਟੀ ਬਾਸਕਟਬਾਲ ਟੂਰਨਾਮੈਂਟ ਟਰਾਫੀ ਜਿੱਤੀ| ਡੀ.ਐਮ. ਕਾਲਜ ਮੋਗਾ ਦੇ ਪ੍ਰੋਫੈਸਰ ਗੁਰਪ੍ਰੀਤ ਸਿੰਘ ਘਾਲੀ ਨੇ ਦੱਸਿਆ ਕਿ ਏਕਨੂਰ ਸਿੰਘ ਜੌਹਲ ਜੋ ਕਿ ਕਾਲਜ ਵਿਚ ਬੀ.ਏ. ਦੇ ਅੰਤਿਮ ਸਾਲ ਦਾ ਵਿਦਿਆਰਥੀ ਹੈ ਅਤੇ ਮੋਗਾ ਦੇ ਵਾਤਾਵਰਨ ਪ੍ਰੇਮੀ ਅਤੇ ਕੋਚ ਸ਼ਮਸ਼ੇਰ ਸਿੰਘ ਮੱਟਾ ਜੌਹਲ ਦਾ ਪੁੱਤਰ ਹੈ। ਪੰਜਾਬ ਯੂਨੀਵਰਸਿਟੀ ਟੀਮ ਦਾ ਮੈਂਬਰ ਸੀ ਅਤੇ ਉਸ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ| ਜਿਸ ਨਾਲ ਉਸ ਦੀ ਟੀਮ ਨੇ ਜਿੱਤ ਪ੍ਰਾਪਤ ਕੀਤੀ| ਇਸ ਜਿੱਤ ਉਪਰੰਤ ਕਾਲਜ ਪਹੁੰਚਣ ’ਤੇ ਅੰਤਰ ਰਾਸ਼ਟਰੀ ਖਿਡਾਰੀ ਏਕਨੂਰ ਜੌਹਲ ਦਾ ਪ੍ਰਿੰਸੀਪਲ ਲਲਿਤ ਮੋਹਨ ਗਰਗ, ਟੀਚਿੰਗ ਅਤੇ ਗੈਰ-ਅਧਿਆਪਨ ਸਟਾਫ ਦੁਆਰਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਕਾਲਜ ਵਲੋਂ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ| ਪ੍ਰਿੰਸੀਪਲ ਪ੍ਰੋ. ਲਲਿਤ ਮੋਹਨ ਗਰਗ ਨੇ ਕਿਹਾ ਕਿ ਏਕਨੂਰ ਦੀ ਸਖਤ ਮਿਹਨਤ ਇਸ ਪ੍ਰਾਪਤੀ ਦੀ ਕੁੰਜੀ ਹੈ| ਉਨ੍ਹਾਂ ਨੇ ਏਕਨੂਰ ਅਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੰਦੇ ਹੋਏ ਕਿਹਾ ਅਸੀਂ ਪ੍ਰਮਾਤਮਾ ਅੱਗੇ ਪ੍ਰਾਰਥਨਾ ਕਰਦੇ ਹਾਂ ਕਿ ਏਕਨੂਰ ਸਫਲਤਾ ਦੀਆਂ ਉੱਚੀਆਂ ਉਚਾਈਆਂ ਪ੍ਰਾਪਤ ਕਰਦਾ ਰਹੇ|
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਜੈਤੋ ਦੇ ਬੀ.ਕਾਮ. ਸਮੈਸਟਰ ਤੀਜਾ ਅਤੇ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ’ਚ ਐਸ.ਸੀ./ਬੀ.ਸੀ. ਵਰਗ ਦੇ ਲੋਕਾਂ ਦੀ ਅਹਿਮ ਭੂਮਿਕਾ ਹੋਵੇਗੀ- ਭਾਜਪਾ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।