11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਯੂਨੀਵਰਸਿਟੀ ਕਾਲਜ ਜੈਤੋ ਦੇ ਬੀ.ਕਾਮ. ਸਮੈਸਟਰ ਤੀਜਾ ਅਤੇ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ

ਜੈਤੋ, 10 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਯੂਨੀਵਰਸਿਟੀ ਕਾਲਜ ਜੈਤੋ ਦੇ ਦਸੰਬਰ 2025 ਅਤੇ ਮਈ 2026 ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਲਈਆਂ ਗਈਆਂ ਯੂਨੀਵਰਸਿਟੀ ਪ੍ਰੀਖਿਆਵਾਂ ਦੇ ਬੀ. ਕਾਮ.

ਅਜੀਤ ਡੈਸਕ 11-11-2026
ਜੈਤੋ, 10 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਯੂਨੀਵਰਸਿਟੀ ਕਾਲਜ ਜੈਤੋ ਦੇ ਦਸੰਬਰ 2025 ਅਤੇ ਮਈ 2026 ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਲਈਆਂ ਗਈਆਂ ਯੂਨੀਵਰਸਿਟੀ ਪ੍ਰੀਖਿਆਵਾਂ ਦੇ ਬੀ.ਕਾਮ. ਸਮੈਸਟਰ ਤੀਜਾ ਅਤੇ ਚੌਥਾ ਦੇ ਨਤੀਜੇ ਸ਼ਾਨਦਾਰ ਰਹੇ। ਕਾਲਜ ਦੇ ਉੱਚ ਸੀਨੀਅਰ ਫ਼ੈਕਲਟੀ ਮੈਂਬਰ ਡਾ. ਪਰਮਿੰਦਰ ਸਿੰਘ ਤੱਗੜ ਨੇ ਦੱਸਿਆ ਕਿ ਬੀ.ਕਾਮ. ਸਮੈਸਟਰ ਤੀਜਾ ਵਿਚ ਜਸ਼ਨਦੀਪ ਕੌਰ ਨੇ 9.17 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪਹਿਲਾ, ਅਨਮੋਲਦੀਪ ਕੌਰ ਨੇ 9.00 ਐਸ.ਜੀ.ਪੀ.ਏ. ਨਾਲ ਦੂਜਾ ਅਤੇ ਸੁਖਪ੍ਰੀਤ ਕੌਰ ਸਪੁੱਤਰੀ ਰਣਧੀਰ ਸਿੰਘ ਨੇ 8.74 ਐਸ.ਜੀ.ਪੀ.ਏ. ਨਾਲ ਤੀਜਾ ਸਥਾਨ ਹਾਸਿਲ ਕੀਤਾ। ਬੀ.ਕਾਮ. ਸਮੈਸਟਰ ਚੌਥਾ ’ਚ ਜਸ਼ਨਦੀਪ ਕੌਰ ਨੇ 9.48 ਐੱਸ.ਜੀ.ਪੀ.ਏ. ਨਾਲ ਪਹਿਲਾ, ਅਨਮੋਲਦੀਪ ਕੌਰ ਨੇ 9.09 ਐਸ.ਜੀ.ਪੀ.ਏ. ਨਾਲ ਦੂਜਾ ਅਤੇ ਸੁਖਪ੍ਰੀਤ ਕੌਰ ਸਪੁੱਤਰੀ ਮਲਕੀਤ ਸਿੰਘ ਨੇ 8.87 ਐਸ.ਜੀ.ਪੀ.ਏ. ਨਾਲ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ। ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਲਜ ਦੇ ਪਿ੍ੰਸੀਪਲ ਡਾ. ਸਮਰਾਟ ਖੰਨਾ, ਉੱਚ ਸੀਨੀਅਰ ਫੈਕਲਟੀ ਡਾ. ਪਰਮਿੰਦਰ ਸਿੰਘ ਤੱਗੜ ਅਤੇ ਡਾ. ਸੁਭਾਸ਼ ਚੰਦਰ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਵਿਦਿਆਰਥਣਾਂ ਦੀ ਮਿਹਨਤ, ਅਧਿਆਪਕਾਂ ਦੀ ਯੋਗ ਅਗਵਾਈ ਅਤੇ ਵਿਭਾਗ ਵਲੋਂ ਕੀਤੇ ਜਾ ਰਹੇ ਯਤਨਾਂ ਨੂੰ ਦਿੱਤਾ। ਇਸ ਮੌਕੇ ਕਾਮਰਸ ਵਿਭਾਗ ਦੀ ਮੁਖੀ ਪ੍ਰੋ. ਸ਼ਿਲਪਾ ਕਾਂਸਲ ਨੇ ਵੀ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜਾ ਵਿਭਾਗ ਅਤੇ ਕਾਲਜ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਵਿਦਿਆਰਥੀਆਂ ਨੂੰ ਵਧਾਈ ਦੇਣ ਵਾਲਿਆਂ ਵਿਚ ਪ੍ਰੋ. ਸੰਗੀਤਾ ਸ਼ਰਮਾ, ਪ੍ਰੋ. ਸੁਸ਼ਮਾ, ਪ੍ਰੋ. ਜਗਸੀਰ ਸਿੰਘ, ਡਾ. ਗੁਰਬਿੰਦਰ ਕੌਰ, ਪ੍ਰੋ. ਵਿਸ਼ਾਲ ਸਿੰਗਲਾ, ਪ੍ਰੋ. ਗ਼ਜ਼ਲ, ਪ੍ਰੋ. ਈਸ਼ਾ, ਪ੍ਰੋ. ਕੁਲਵਿੰਦਰ ਸਿੰਘ, ਲਾਇਬ੍ਰੇਰੀਅਨ ਮੀਨਾਕਸ਼ੀ ਜੋਸ਼ੀ ਅਤੇ ਕਾਮਰਸ ਵਿਭਾਗ ਦੇ ਡੀਲਿੰਗ ਸਹਾਇਕ ਕਰਮਜੀਤ ਸਿੰਘ ਜੇ.ਟੀ. ਏ. ਨੇ ਵੀ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ।
ਪਿਛਲੀ ਖ਼ਬਰ ਮਧੂ ਮੱਖੀ ਪਾਲਣ ਸੰਬੰਧੀ ਪੰਜ ਰੋਜ਼ਾ ਕਿੱਤਾ ਮੁਖੀ ਸਿਖਲਾਈ ਕੋਰਸ ਸੰਪੰਨ ਅਗਲੀ ਖ਼ਬਰ ਡੀ.ਐਮ. ਕਾਲਜ ਮੋਗਾ ਦੇ ਖਿਡਾਰੀ ਏਕਨੂਰ ਸਿੰਘ ਜੌਹਲ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।