12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸੰਤ ਵਿਸਾਖਾ ਸਿੰਘ ਸਕੂਲ ਵਿਚ ਗੁਰਤਾਗੱਦੀ ਦਿਵਸ ਮਨਾਇਆ

ਕਿਸ਼ਨਪੁਰਾ ਕਲਾਂ, 11 ਨਵੰਬਰ (ਅਮੋਲਕ ਸਿੰਘ ਕਲਸੀ)- ਜਥੇਦਾਰ ਠਾਕਰ ਸਿੰਘ ਮਾਨ ਦੁਆਰਾ ਸਥਾਪਿਤ ਤੇ ਸਕੂਲ ਦੇ ਚੇਅਰਮੈਨ ਗੁਰਮੀਤ ਸਿੰਘ ਮਾਨ ਕੈਨੇਡਾ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਸਭ ਤੋਂ ਪੁਰਾਣੀ ਨਾਮਵਰ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ| ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਵਲੋਂ ਮੂਲ ਮੰਤਰ, ਜਪੁਜੀ ਸਾਹਿਬ ਅਤੇ ਵਿਦਿਆਰਥੀਆਂ ਵਲੋਂ ਕੀਰਤਨ ਕੀਤਾ ਤੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ। ਇਸ ਸਮੇਂ ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਅਤੇ ਗੁਰਬਾਣੀ ਟੀਚਰ ਰਣਜੀਤ ਕੌਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗੁਰਤਾਗੱਦੀ ਦਿਵਸ ਦੀ ਇਤਿਹਾਸਕ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਅਜੀਤ ਡੈਸਕ 12-11-2026
ਕਿਸ਼ਨਪੁਰਾ ਕਲਾਂ, 11 ਨਵੰਬਰ (ਅਮੋਲਕ ਸਿੰਘ ਕਲਸੀ)- ਜਥੇਦਾਰ ਠਾਕਰ ਸਿੰਘ ਮਾਨ ਦੁਆਰਾ ਸਥਾਪਿਤ ਤੇ ਸਕੂਲ ਦੇ ਚੇਅਰਮੈਨ ਗੁਰਮੀਤ ਸਿੰਘ ਮਾਨ ਕੈਨੇਡਾ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਸਭ ਤੋਂ ਪੁਰਾਣੀ ਨਾਮਵਰ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ| ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਵਲੋਂ ਮੂਲ ਮੰਤਰ, ਜਪੁਜੀ ਸਾਹਿਬ ਅਤੇ ਵਿਦਿਆਰਥੀਆਂ ਵਲੋਂ ਕੀਰਤਨ ਕੀਤਾ ਤੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ। ਇਸ ਸਮੇਂ ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਅਤੇ ਗੁਰਬਾਣੀ ਟੀਚਰ ਰਣਜੀਤ ਕੌਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗੁਰਤਾਗੱਦੀ ਦਿਵਸ ਦੀ ਇਤਿਹਾਸਕ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਾਨਵਤਾ ਲਈ ਸਾਂਝੀਵਾਲਤਾ, ਸਚਾਈ, ਬਰਾਬਰਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦੇ ਹਨ। ਇਸ ਮੌਕੇ ਸੀਨੀਅਰ ਮੈਡਮ ਬਰਜੀਤ ਕੌਰ, ਰਾਜਪ੍ਰੀਤ ਕੌਰ, ਗੁਰਬੀਰ ਕੌਰ, ਬਲਰਾਜ ਕੌਰ, ਸਵਿਤਾ ਸ਼ਰਮਾ, ਸਿਮਰਨਪ੍ਰੀਤ ਕੌਰ, ਪਰਮਜੀਤ ਕੌਰ, ਗਗਨਦੀਪ ਕੌਰ, ਕਮਲਪ੍ਰੀਤ ਕੌਰ, ਕੰਵਲਜੀਤ ਕੌਰ, ਬੇਅੰਤ ਕੌਰ, ਅਮਨਦੀਪ ਕੌਰ, ਮਨਿੰਦਰ ਕੌਰ, ਜਤਿੰਦਰ ਕੌਰ, ਰਮਨਦੀਪ ਕੌਰ, ਜਗਦੀਪ ਸਿੰਘ ਆਦਿ ਹਾਜ਼ਰ ਸਨ|
ਪਿਛਲੀ ਖ਼ਬਰ ਡੀ.ਐਸ.ਪੀ. ਜਸਬਿੰਦਰ ਸਿੰਘ ਅਤੇ ਐਸ.ਡੀ.ਐਮ. ਅਮਰੀਕ ਸਿੰਘ ਵਲੋਂ ਸਮਾਲਸਰ ’ਚ ਸਾਂਝਾ ਦੌਰਾ ਅਗਲੀ ਖ਼ਬਰ ‘ ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਮੋਗਾ ਪਹੁੰਚਣ ’ਤੇ ਭਰਵਾਂ ਸੁਆਗਤ ਹੋਵੇਗਾ-ਡਾ. ਮਾਲਤੀ ਥਾਪਰ 15 ਨੂੰ ਮੋਗਾ ਵਿਖੇ ਪਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।