13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸਾਬਕਾ ਮੁੱਖ ਮੰਤਰੀ ਚੰਨੀ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਮੋਗਾ ਪਹੁੰਚਣ ’ਤੇ ਭਰਵਾਂ ਸੁਆਗਤ ਹੋਵੇਗਾ-ਲਾਭ ਸਿੰਘ ਆਹਲੂਵਾਲੀਆ

ਮੋਗਾ, 12 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਜੋ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਸ਼ੁਰੂ ਕੀਤੀ ਜਾ ਰਹੀ ਹੈ ਇਹ ਯਾਤਰਾ 15 ਨਵੰਬਰ ਨੂੰ ਮੋਗਾ ਵਿਖੇ ਪਹੁੰਚੇਗੀ ਤੇ ਮੋਗਾ ਪਹੁੰਚਣ ‘ਤੇ ਇਸ ਯਾਤਰਾ ਦਾ ਮੋਗਾ ਵਿਖੇ ਭਰਵਾਂ ਸਵਾਗਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਲਾਭ ਸਿੰਘ ਆਹਲੂਵਾਲੀਆ ਨੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ।

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸੀ. ਕਾਂਗਰਸੀ ਆਗੂ ਲਾਭ ਸਿੰਘ ਆਹਲੂਵਾਲੀਆ। 13-11-2026
ਮੋਗਾ, 12 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਜੋ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਸ਼ੁਰੂ ਕੀਤੀ ਜਾ ਰਹੀ ਹੈ ਇਹ ਯਾਤਰਾ 15 ਨਵੰਬਰ ਨੂੰ ਮੋਗਾ ਵਿਖੇ ਪਹੁੰਚੇਗੀ ਤੇ ਮੋਗਾ ਪਹੁੰਚਣ ‘ਤੇ ਇਸ ਯਾਤਰਾ ਦਾ ਮੋਗਾ ਵਿਖੇ ਭਰਵਾਂ ਸਵਾਗਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਲਾਭ ਸਿੰਘ ਆਹਲੂਵਾਲੀਆ ਨੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੂਬੇ ਦੀ ਨੌਜਵਾਨੀ ਪ੍ਰਤੀ ਬੇਹੱਦ ਫ਼ਿਕਰਮੰਦ ਹਨ ਇਸ ਲਈ ਉਨ੍ਹਾਂ ਨੇ ਇਹ ਯਾਤਰਾ ਕੱਢਣ ਦਾ ਫ਼ੈਸਲਾ ਕੀਤਾ ਹੈ ਅਤੇ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਹੁੰਦਿਆਂ ਵੀ ਅਜਿਹੇ ਫ਼ੈਸਲੇ ਕੀਤੇ ਸਨ ਕਿ ਉਨ੍ਹਾਂ ਲੋਕ ਹਿਤੂ ਫ਼ੈਸਲਿਆਂ ਦਾ ਜ਼ਿਕਰ ਅੱਜ ਵੀ ਲੋਕ ਕਰਦੇ ਹਨ ਅਤੇ ਉਨ੍ਹਾਂ ਵਲੋਂ ਹੁਣ ਨੌਜਵਾਨੀ ਨੂੰ ਬਚਾਉਣ ਲਈ ਸਾਈਕਲ ਯਾਤਰਾ ਕੱਢਣ ਦੇ ਫ਼ੈਸਲੇ ਨੂੰ ਵੀ ਲੋਕ ਆਸ ਭਰੀ ਨਿਗ੍ਹਾ ਨਾਲ ਵੇਖ ਰਹੇ ਹਨ ਕਿਉਂਕਿ ਪੰਜਾਬ ਦੇ ਲੋਕਾਂ ਦੀ ਆਸ ਹੁਣ ਸਿਰਫ਼ ਕਾਂਗਰਸ ਪਾਰਟੀ ‘ਤੇ ਹੀ ਟਿਕੀ ਹੋਈ ਹੈ ਤੇ ਲੋਕਾਂ ਦੀ ਇਸ ਆਸ ਨੂੰ ਕਾਂਗਰਸ ਪਾਰਟੀ ਦੇ ਆਗੂ ਤੇ ਵਰਕਰ ਕਦੇ ਵੀ ਟੁੱਟਣ ਨਹੀਂ ਦੇਣਗੇ।
ਪਿਛਲੀ ਖ਼ਬਰ ਅਬੋਹਰ ਰੋਡ ’ਤੇ ਚੱਲ ਰਹੇ ਕੰਮਾਂ ’ਚ ਲਿਆਂਦੀ ਜਾਵੇ ਤੇਜ਼ੀ-ਵਿਧਾਇਕ ਕਾਕਾ ਬਰਾੜ ਅਗਲੀ ਖ਼ਬਰ ਬਾਘਾ ਪੁਰਾਣਾ ਹਲਕੇ ਤੋਂ ਟਿਕਟ ਦੇ ਦਾਅਵੇਦਾਰ ਕੁਲਵੰਤ ਸਿੰਘ ਮਲੂਕਾ ਨੇ ਹਲਕੇ ’ ਚ ਸਰਗਰਮੀਆਂ ਕੀਤੀਆਂ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।